ਨਵੀਂ ਦਿੱਲੀ, 5 ਅਕਤੂਬਰ (ਪੀ.ਟੀ.ਆਈ.)-ਸੁਪਰੀਮ ਕੋਰਟ ’ਚ ਤਿੰਨ ਨਵੇਂ ਜੱਜ ਨਿਯੁਕਤ ਕੀਤੇ ਗਏ, ਜਿਸ ਨਾਲ ਇਸ ਦੀ ਕੰਮਕਾਜੀ ਗਿਣਤੀ 37 ਹੋ ਗਈ ਹੈ; ਇਹ ਮਨਜ਼ੂਰਸ਼ੁਦਾ 38 ਦੀ ਗਿਣਤੀ ਤੋਂ ਸਿਰਫ਼ ਇਕ ਘੱਟ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਅਨੁਸਾਰ, ਗੁਜਰਾਤ ਹਾਈ ਕੋਰਟ ਦੀ ਚੀਫ਼ ਜਸਟਿਸ ਸੁਨੀਤਾ ਅਗਰਵਾਲ, ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਤੇ ਤੇਲੰਗਾਨਾ ਹਾਈ ਕੋਰਟ ਦੇ ਚੀਫ਼ ਜਸਟਿਸ ਅਪਰੇਸ਼ ਕੁਮਾਰ ਸਿੰਘ ਨੂੰ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਦੇ ਜੱਜ ਵਜੋਂ ਤਰੱਕੀ ਦਿੱਤੀ ਗਈ ਹੈ। ਮੇਘਵਾਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਐਲਾਨ ਕੀਤਾ। ਸੁਪਰੀਮ ਕੋਰਟ ਕਾਲੇਜ਼ੀੱੱਅਮ ਨੇ ਇਨ੍ਹਾਂ ਨਾਵਾਂ ਦੀ ਸਿਫ਼ਾਰਸ਼ 28 ਸਤੰਬਰ ਨੂੰ ਕੀਤੀ ਸੀ।
ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ
ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ
ਅਜੀਤ ਡੈਸਕ
06-10-2026