07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੱਟੀ ਵਿਖੇ ‘ਆਪ’ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਹਮਲਾਵਰਾਂ ਨੇ ਇਨੋਵਾ ਗੱਡੀ ’ਤੇ ਚਲਾਈਆਂ ਗੋਲੀਆਂ, ਡਰਾਈਵਰ ਗੰਭੀਰ ਜ਼ਖ਼ਮੀ ਪੱਟੀ (ਤਰਨ ਤਾਰਨ), 6 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੂਤ ਵਿਖੇ ਮੰਗਲਵਾਰ ਦੀ ਦੇਰ ਸ਼ਾਮ ਮੋਟਰਸਾਈਕਲ ਸਵਾਰ ਤਿੰਨ ...

Ad Position 21
No active advertisement
ਅਜੀਤ ਡੈਸਕ 07-10-2026

ਪੱਟੀ (ਤਰਨ ਤਾਰਨ), 6 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੂਤ ਵਿਖੇ ਮੰਗਲਵਾਰ ਦੀ ਦੇਰ ਸ਼ਾਮ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਪਿੰਡ ਦੇ ਮੌਜੂਦਾ ਸਰਪੰਚ ਅਤੇ ਆੜ੍ਹਤੀਏ ਅਸ਼ਵਨੀ ਕੁਮਾਰ ਦੀ ਹੱਤਿਆ ਕਰ ਦਿੱਤੀ ਗਈ। ਇਸ ਗੋਲੀਕਾਂਡ ਵਿਚ ਗੱਡੀ ਚਾਲਕ ਚਮਕੌਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਰਪੰਚ ਅਸ਼ਵਨੀ ਕੁਮਾਰ ਆਪਣੀ ਇਨੋਵਾ ਗੱਡੀ ਰਾਹੀਂ ਆਪਣੇ ਪੁੱਤਰ ਤੇ ਮੁਨੀਮ ਸਮੇਤ ਪਿੰਡ ਤੂਤ ਸਥਿਤ ਆਪਣੀ ਦੁਕਾਨ ਤੋਂ ਦਾਣਾ ਮੰਡੀ ਵੱਲ ਜਾ ਰਿਹਾ ਸੀ। ਗੱਡੀ ਚਮਕੌਰ ਸਿੰਘ ਚਲਾ ਰਿਹਾ ਸੀ, ਜਦਕਿ ਅਸ਼ਵਨੀ ਕੁਮਾਰ ਅਗਲੀ ਸੀਟ ’ਤੇ ਬੈਠਾ ਸੀ। ਰਸਤੇ ਵਿਚ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਗੱਡੀ ਨੂੰ ਨਿਸ਼ਾਨਾ ਬਣਾਉਂਦਿਆਂ ਅਸ਼ਵਨੀ ਕੁਮਾਰ ਵੱਲ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਅਸ਼ਵਨੀ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਗੱਡੀ ਚਲਾ ਰਿਹਾ ਚਮਕੌਰ ਸਿੰਘ ਵੀ ਜ਼ਖ਼ਮੀ ਹੋ ਗਿਆ। ਹਮਲੇ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਹਾਲਤ ਵਿਚ ਅਸ਼ਵਨੀ ਕੁਮਾਰ ਤੇ ਚਮਕੌਰ ਸਿੰਘ ਨੂੰ ਪੱਟੀ ਦੇ ਇਕ ਨਿੱਜੀ ਹਸਪਤਾਲ ਵਿਖੇ ਪਹੁੰਚਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਅਸ਼ਵਨੀ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਪਹਿਲਵਾਨ ਆਪਣੇ ਸਾਥੀਆਂ ਸਮੇਤ ਹਸਪਤਾਲ ਵਿਖੇ ਪਹੁੰਚੇ। ਦੂਜੇ ਪਾਸੇ ਪੁਲਿਸ ਦੇ ਹਸਪਤਾਲ ਪਹੁੰਚਣ ਵਿਚ ਹੋਈ ਦੇਰੀ ਨੂੰ ਲੈ ਕੇ ਮੌਕੇ ’ਤੇ ਮੌਜੂਦ ਲੋਕਾਂ ਵਿਚ ਰੋਸ ਦੇਖਣ ਨੂੰ ਮਿਲਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਪਛਾਣ ਤੇ ਘਟਨਾ ਦੇ ਕਾਰਨਾਂ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ। ਸਰਪੰਚ ਅਸ਼ਵਨੀ ਕੁਮਾਰ ਦੀ ਹੱਤਿਆ ਦੀ ਖ਼ਬਰ ਫੈਲਦਿਆਂ ਹੀ ਪੱਟੀ ਹਲਕੇ ਦੇ ਆੜ੍ਹਤੀਆਂ, ਵਪਾਰੀਆਂ ਅਤੇ ਇਲਾਕਾ ਨਿਵਾਸੀਆਂ ਵਿਚ ਚਿੰਤਾ ਅਤੇ ਡਰ ਦਾ ਮਾਹੌਲ ਬਣ ਗਿਆ। ਮ੍ਰਿਤਕ ਅਸ਼ਵਨੀ ਕੁਮਾਰ ਆਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਏ ਹਨ।

Ad Position 22
No active advertisement
ਪਿਛਲੀ ਖ਼ਬਰ 5 ਕਰੋੜ ਦੀ ਰਿਸ਼ਵਤ ਮੰਗਣ ਦੇ ਮਾਮਲੇ ’ਚ ਅਮਰਦੀਪ ਸਿੰਘ ਗਰੇਵਾਲ ਨੂੰ ਈ.ਡੀ. ਦਾ ਸੰਮਨ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ
Ad Position 24