ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਈ.ਡੀ. ਵਲੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਿਖੇ ਕੀਤੀ ਗਈ ਛਾਪੇਮਾਰੀ ’ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਭਾਜਪਾ ਨੇ ਪੰਜਾਬ ’ਚ ਹੋਣ ਵਾਲੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤੇ ਆਉਣ ਵਾਲੇ ਸਮੇਂ ’ਚ ਪੰਜਾਬ ਸਰਕਾਰ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਕੇਂਦਰੀ ਜਾਂਚ ਏਜੰਸੀਆਂ-ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਪਿਆਰ ਤੇ ਸਮਰਥਨ ਨੂੰ ਦੇਖਦਿਆਂ ਭਾਜਪਾ ਘਬਰਾਹਟ ’ਚ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਚ ਕਿਹਾ ਕਿ ਉਨ੍ਹਾਂ ਦੇ ਕੈਂਪ ਦਫ਼ਤਰ ’ਚ ਸੀ.ਬੀ.ਆਈ. ਦੀ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਨਾਲ ਜੋੜਦਿਆਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਪੰਜਾਬ ਸਰਕਾਰ ਅਤੇ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਚੋਣਾਂ ਨੇੜੇ ਆਉਣ ਦੇ ਨਾਲ ਅਜਿਹੀਆਂ ਕਾਰਵਾਈਆਂ ਹੋਰ ਵਧ ਸਕਦੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਲੋਕਾਂ ਨਾਲ ਇਸ ਦੇ ਸੰਪਰਕ ਤੋਂ ਚਿੰਤਾ ਹੈ, ਜਿਸ ਕਾਰਨ ਕੇਂਦਰੀ ਏਜੰਸੀਆਂ ਨੂੰ ਸਿਆਸੀ ਮੰਤਵਾਂ ਲਈ ਵਰਤੇ ਜਾਣ ਦਾ ਖ਼ਦਸ਼ਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਉਹ ਖ਼ੁਦ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ ਹਨ। ਪੰਜਾਬ ਦੇ ਲੋਕ ਸਾਰੀ ਸਥਿਤੀ ਨੂੰ ਦੇਖ ਰਹੇ ਹਨ ਤੇ ਲੋਕਤੰਤਰ ’ਚ ਆਖ਼ਰੀ ਫ਼ੈਸਲਾ ਜਨਤਾ ਦਾ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਲੋਕਾਂ ਦੇ ਇਸ ਸਮਰਥਨ ਨੂੰ ਦੇਖਦਿਆਂ ਵਿਰੋਧੀ ਧਿਰ ਘਬਰਾਹਟ ’ਚ ਹੈ ਅਤੇ ਇਸੇ ਕਾਰਨ ਕੇਂਦਰੀ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਦਾ ਸਹਾਰਾ ਲਿਆ ਜਾ ਰਿਹਾ ਹੈ।
ਭਾਜਪਾ ਪੰਜਾਬ ਚੋਣਾਂ ਦੀ ਤਿਆਰੀ ਵਜੋਂ ਕੇਂਦਰੀ ਏਜੰਸੀਆਂ ਦੀ ਕਰ ਰਹੀ ਹੈ ਦੁਰਵਰਤੋਂ-ਮੁੱਖ ਮੰਤਰੀ
ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਈ.ਡੀ. ਵਲੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਿਖੇ ਕੀਤੀ ਗਈ ਛਾਪੇਮਾਰੀ ’ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਭਾਜਪਾ ਨੇ ਪੰਜਾਬ ’ਚ ....
ਅਜੀਤ ਡੈਸਕ
07-10-2026