07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੀ.ਬੀ.ਆਈ. ਦੀ ਕਾਰਵਾਈ ਨੂੰ ਲੈ ਕੇ ‘ਆਪ’ ਸਰਕਾਰ ਦੇ ਮੰਤਰੀਆਂ ਨੇ ਭਾਜਪਾ ’ਤੇ ਵਿੰਨ੍ਹਿਆ ਨਿਸ਼ਾਨਾ

ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ਅਤੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਸੰਬੰਧਿਤ ਹੋਰ ਟਿਕਾਣਿਆਂ ’ਤੇ ਸੀ.ਬੀ.ਆਈ. ਦੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ...

Ad Position 21
No active advertisement
ਅਜੀਤ ਡੈਸਕ 07-10-2026

ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ਅਤੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਸੰਬੰਧਿਤ ਹੋਰ ਟਿਕਾਣਿਆਂ ’ਤੇ ਸੀ.ਬੀ.ਆਈ. ਦੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੇ ਭਾਜਪਾ ’ਤੇ ਤਿੱਖਾ ਹਮਲਾ ਬੋਲਿਆ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੀ.ਬੀ.ਆਈ. ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਭਾਜਪਾ ਨੇ ਪੰਜਾਬ ’ਚ ਕੇਂਦਰੀ ਏਜੰਸੀਆਂ ਦੀ ਸਿਆਸੀ ਵਰਤੋਂ ਦਾ ਰਾਹ ਫੜ ਲਿਆ ਹੈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਭਾਜਪਾ ਮਾਨ ਸਰਕਾਰ ਨੂੰ ਬਦਨਾਮ ਕਰਨ ਲਈ ਈ.ਡੀ. ਅਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ’ਚ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਦੀ ਘਬਰਾਹਟ ਸਾਫ਼ ਨਜ਼ਰ ਆਉਣ ਲੱਗੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਾਨ ਸਰਕਾਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ’ਚ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਦੀ ਘਬਰਾਹਟ ਨਜ਼ਰ ਆ ਰਹੀ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਮਾਨ ਸਰਕਾਰ ਨੂੰ ਬਦਨਾਮ ਕਰਨ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚੋਣ ਕਮਿਸ਼ਨ ਰਾਹੀਂ ਵਿਰੋਧੀਆਂ ਦੀਆਂ ਵੋਟਾਂ ਕਟਵਾਉਣਾ ਅਤੇ ਸੀ.ਬੀ.ਆਈ. ਤੇ ਈ.ਡੀ. ਰਾਹੀਂ ਵਿਰੋਧੀਆਂ ਨੂੰ ਡਰਾਉਣਾ ਤੇ ਬਦਨਾਮ ਕਰਨਾ ਭਾਜਪਾ ਦੀ ਚੋਣ ਰਣਨੀਤੀ ਦਾ ਹਿੱਸਾ ਹੈ।

ਪੰਜਾਬੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਵੇਗੀ-ਚੀਮਾ 
ਭਾਜਪਾ ਚੋਣਾਂ ਨੂੰ ਪ੍ਰਭਾਵਿਤ ਕਰਨਾ ਚਾਹੁੰਦੀ ਹੈ-ਅਮਨ ਅਰੋੜਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਈ.ਡੀ., ਸੀ.ਬੀ.ਆਈ. ਅਤੇ ਆਮਦਨ ਕਰ ਵਿਭਾਗ ਵਰਗੀਆਂ ਏਜੰਸੀਆਂ ਰਾਹੀਂ ਸਿਆਸੀ ਵਿਰੋਧੀਆਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਅਤੇ ਹੋਰ ਟਿਕਾਣਿਆਂ ’ਤੇ ਸੀ.ਬੀ.ਆਈ. ਦੀ ਕਾਰਵਾਈ ਉਸ ਸਮੇਂ ਕੀਤੀ ਗਈ ਹੈ ਜਦੋਂ ਪੰਜਾਬ ਸਰਕਾਰ ਵਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੇ ਬਾਵਜੂਦ 24 ਘੰਟਿਆਂ ਦੇ ਅੰਦਰ ਕੀਤੀ ਗਈ ਕਾਰਵਾਈ ਪੰਜਾਬੀਆਂ ਨੂੰ ਡਰਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਲੋਕ ਕਿਸੇ ਵੀ ਦਬਾਅ ਅੱਗੇ ਨਹੀਂ ਝੁਕਣਗੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਕੈਂਪ ਆਫ਼ਿਸ ’ਤੇ ਸੀ.ਬੀ.ਆਈ. ਦੀ ਕਾਰਵਾਈ ਨੂੰ ਪੰਜਾਬ ’ਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਅਰੋੜਾ ਨੇ ਦੋਸ਼ ਲਗਾਇਆ ਕਿ ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਰਾਹੀਂ ਪੰਜਾਬ ਦੀਆਂ ਚੋਣਾਂ ਨੂੰ ਪ੍ਰਭਾਵਿਤ ਕਰਨਾ ਚਾਹੁੰਦੀ ਹੈ। 

Ad Position 22
No active advertisement
ਅਗਲੀ ਖ਼ਬਰ ਸੀ.ਬੀ.ਆਈ. ਵਲੋਂ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਸਮੇਤ 9 ਥਾਵਾਂ ’ਤੇ ਛਾਪੇਮਾਰੀ
Ad Position 24