08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪ੍ਰਧਾਨ ਮੰਤਰੀ ਵਲੋਂ ਅਡਵਾਨੀ ਨਾਲ ਮੁਲਾਕਾਤ

ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਦਿੱਗਜ ਆਗੂ ਐਲ.ਕੇ. ਅਡਵਾਨੀ ਦੇ ਨਿਵਾਸ ਸਥਾਨ ’ਤੇ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ...

Ad Position 21
No active advertisement
ਅਜੀਤ ਡੈਸਕ 08-10-2026

ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਦਿੱਗਜ ਆਗੂ ਐਲ.ਕੇ. ਅਡਵਾਨੀ ਦੇ ਨਿਵਾਸ ਸਥਾਨ ’ਤੇ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਹੋਣ ’ਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।  ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਨੇ ਇਥੇ ਅਡਵਾਨੀ ਦੇ ਨਿਵਾਸ ਸਥਾਨ ਦਾ ਦੌਰਾ ਕੀਤਾ। ‘ਐਕਸ’ ’ਤੇ ਇਕ ਪੋਸਟ ’ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਡਵਾਨੀ ਜੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੀਆਂ ਦਹਾਕਿਆਂ ਦੀਆਂ ਜਨਤਕ ਸੇਵਾਵਾਂ ਅਤੇ ਰਾਸ਼ਟਰੀ ਜੀਵਨ ’ਚ ਪਾਏ ਯੋਗਦਾਨ ਨੇ ਡੂੰਘੀ ਛਾਪ ਛੱਡੀ ਹੈ। ਉਨ੍ਹਾਂ ਨੇ ਭਾਰਤ ਦੀ ਤਰੱਕੀ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਈ ਹੈ।

Ad Position 22
No active advertisement
ਪਿਛਲੀ ਖ਼ਬਰ ਰੂਸ ਵਲੋਂ ਯੂਕਰੇਨ ’ਤੇ ਵੱਡੇ ਹਮਲੇ-24 ਮੌਤਾਂ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਰਾਜਪਾਲ ਨੂੰ ਫ਼ਿਲਮ ਬਣਾਉਣ ਤੇ ਅਕਸ ਸੁਧਾਰਨ ਲਈ ਕਿਹਾ
Ad Position 24