09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਾਂ ਵਲੋਂ ਦੁੱਖ ਪ੍ਰਗਟ ਪੀੜ੍ਹੀਆਂ ਤੱਕ ਯਾਦ ਰੱਖੇ ਜਾਣਗੇ ਨਾਨਾ ਪਾਟੇਕਰ-ਮੋਦੀ

ਨਵੀਂ ਦਿੱਲੀ, 8 ਅਕਤੂਬਰ (ਜਗਤਾਰ ਸਿੰਘ)-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਨਾ ਪਾਟੇਕਰ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਨਾਨਾ ਪਾਟੇਕਰ ਦੀ ...

Ad Position 21
No active advertisement
ਅਜੀਤ ਡੈਸਕ 09-10-2026

ਨਵੀਂ ਦਿੱਲੀ, 8 ਅਕਤੂਬਰ (ਜਗਤਾਰ ਸਿੰਘ)-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਨਾ ਪਾਟੇਕਰ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਨਾਨਾ ਪਾਟੇਕਰ ਦੀ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਦੱਬੇ-ਕੁਚਲੇ ਲੋਕਾਂ ਲਈ ਉਨ੍ਹਾਂ ਦੀ ਚਿੰਤਾ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨਾਨਾ ਪਾਟੇਕਰ ਇਕ ਬੇਮਿਸਾਲ ਕਲਾਕਾਰ ਸਨ। ਉਨ੍ਹਾਂ ਵਲੋਂ ਨਿਭਾਏ ਗਏ ਸ਼ਾਨਦਾਰ ਕਿਰਦਾਰ ਆਉਣ ਵਾਲੀਆਂ ਪੀੜ੍ਹੀਆਂ ਤੱਕ ਯਾਦ ਰੱਖੇ ਜਾਣਗੇ। ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਲੋਕ ਸਭਾ ਸਪੀਕਰ ਓਮ ਬਿਰਲਾ, ਕਾਂਗਰਸ ਪ੍ਰਧਾਨ ਮੱਲਿਕਅਰਜੁਨ ਖੜਗੇ, ਰਾਹੁਲ ਗਾਂਧੀ, ਮਮਤਾ ਬੈਨਰਜੀ, ਅਰਵਿੰਦ ਕੇਜਰੀਵਾਲ, ਸ਼ਰਦ ਪਵਾਰ ਤੇ ਫਾਰੂਕ ਅਬਦੁੱਲਾ ਸਮੇਤ ਹੋਰ ਆਗੂਆਂ ਨੇ ਵੀ ਅਦਾਕਾਰ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ।

Ad Position 22
No active advertisement
ਪਿਛਲੀ ਖ਼ਬਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ’ ਅਤੇ ‘ਫਾਸਟ ਟ੍ਰੈਕ ਪੰਜਾਬ’ ਪੋਰਟਲ ਲਾਂਚ
Ad Position 24