13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੀ.ਬੀ.ਆਈ. ਐੱਫ.ਆਈ.ਆਰ. ਲੀਕ ਮਾਮਲੇ ’ਚ ਘੁੰਮਣ ਵਲੋਂ ਪਾਈ ਪਟੀਸ਼ਨ ਖ਼ਾਰਜ

ਸੀ.ਬੀ.ਆਈ. ਐੱਫ.ਆਈ.ਆਰ. ਲੀਕ ਮਾਮਲੇ ’ਚ ਘੁੰਮਣ ਵਲੋਂ ਪਾਈ ਪਟੀਸ਼ਨ ਖ਼ਾਰਜ

Ad Position 21
No active advertisement
ਅਜੀਤ ਡੈਸਕ 13-10-2026

ਚੰਡੀਗੜ੍ਹ, 12 ਅਕਤੂਬਰ (ਕਪਿਲ ਵਧਵਾ)-ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਵਲੋਂ ਸੀ.ਬੀ.ਆਈ. ਵਲੋਂ ਦਰਜ ਐੱਫ.ਆਈ.ਆਰ. ਮੀਡੀਆ ਵਿਚ ਲੀਕ ਕਰਨ ਦੇ ਦੋਸ਼ ਲਾਉਂਦਿਆਂ ਦਾਇਰ ਪਟੀਸ਼ਨ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸੀ.ਬੀ.ਆਈ. ਵਲੋਂ ਐੱਫ.ਆਈ.ਆਰ. ਆਪਣੀ ਵੈੱਬਸਾਈਟ ’ਤੇ ਅਪਲੋਡ ਕਰਨਾ ਅਦਾਲਤੀ ਹੁਕਮਾਂ ਦੀ ਜਾਣਬੁੱਝ ਕੇ ਉਲੰਘਣਾ ਨਹੀਂ ਹੈ। ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਐੱਫ.ਆਈ.ਆਰ. ਨੂੰ ਅਪਲੋਡ ਕਰਨ ਤੋਂ ਛੋਟ ਸਿਰਫ਼ ਤਲਾਸ਼ੀ ਕਾਰਵਾਈ ਪੂਰੀ ਹੋਣ ਤੱਕ ਦਿੱਤੀ ਗਈ ਸੀ, ਨਾ ਕਿ ਅਗਲੇ ਹੁਕਮਾਂ ਤੱਕ। ਅਦਾਲਤ ਨੇ ਕਿਹਾ ਕਿ ਤਲਾਸ਼ੀ ਕਾਰਵਾਈ ਦਾ ਉਦੇਸ਼ ਪੂਰਾ ਹੋਣ ਤੋਂ ਬਾਅਦ ਸੀ.ਬੀ.ਆਈ. ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਐੱਫ.ਆਈ.ਆਰ. ਆਪਣੀ ਵੈੱਬਸਾਈਟ ’ਤੇ ਅਪਲੋਡ ਕਰਨ ਦੀ ਹੱਕਦਾਰ ਸੀ। ਜ਼ਿਕਰਯੋਗ ਹੈ ਕਿ ਰਾਜਬੀਰ ਸਿੰਘ ਘੁੰਮਣ ਨੇ ਦੋਸ਼ ਲਾਇਆ ਸੀ ਕਿ ਅਦਾਲਤ ਵਲੋਂ ਸੰਵੇਦਨਸ਼ੀਲ ਮਾਮਲੇ ਕਾਰਨ ਐੱਫ.ਆਈ.ਆਰ. ਅਪਲੋਡ ਕਰਨ ਦੀ ਛੋਟ ਨਾ ਦਿੱਤੇ ਜਾਣ ਦੇ ਬਾਵਜੂਦ ਇਸ ਨੂੰ ਜਨਤਕ ਕੀਤਾ ਗਿਆ। ਉਸ ਨੇ ਸੰਬੰਧਿਤ ਸੀ.ਬੀ.ਆਈ. ਅਧਿਕਾਰੀਆਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਅਤੇ ਨਿਰਪੱਖ ਜਾਂਚ ਯਕੀਨੀ ਬਣਾਉਣ ਦੀ ਮੰਗ ਕੀਤੀ ਸੀ। ਹਾਲਾਂਕਿ, ਅਦਾਲਤ ਨੇ ਕਿਹਾ ਕਿ ਸੀ.ਬੀ.ਆਈ. ਵਲੋਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੇ ਜਾਣ ਦਾ ਕੋਈ ਮਾਮਲਾ ਨਹੀਂ ਬਣਦਾ ਅਤੇ ਪਟੀਸ਼ਨ ’ਚ ਕੋਈ ਮੈਰਿਟ ਨਾ ਹੋਣ ਕਾਰਨ ਖ਼ਾਰਜ ਕਰ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਰਾਜਬੀਰ ਸਿੰਘ ਘੁੰਮਣ ਨੂੰ ਰਾਹਤ, ਗ੍ਰਿਫ਼ਤਾਰੀ ’ਤੇ ਰੋਕ ਅਗਲੀ ਖ਼ਬਰ ਸੁਬਰਤੋ ਕੱਪ ਕੌਮਾਂਤਰੀ ਫੁੱਟਬਾਲ ਟੂਰਨਾਮੈਂਟ–2026 ਮਿਨਰਵਾ ਦੀ ਟੀਮ ਬਣੀ ਚੈਂਪੀਅਨ
Ad Position 24