14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਝੋਟਾ ਦੀ ਹੱਤਿਆ ਲਈ ਸੂਬਾ ਸਰਕਾਰ ਜ਼ਿੰਮੇਵਾਰ-ਤਰਸੇਮ ਸਿੰਘ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਪ੍ਰਸਤ ਤਰਸੇਮ ਸਿੰਘ ਨੇ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡੀ.ਜੀ.ਪੀ. ਨੂੰ ਜ਼ਿੰਮੇਵਾਰ ....

Ad Position 21
No active advertisement
ਅਜੀਤ ਡੈਸਕ 14-10-2026

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਪ੍ਰਸਤ  ਤਰਸੇਮ ਸਿੰਘ ਨੇ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡੀ.ਜੀ.ਪੀ. ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਪਾਸੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨਾਲ ਲੱਖਾ ਸਿੰਘ ਸਿਧਾਣਾ, ਜ਼ਿਲ੍ਹਾ ਪ੍ਰਧਾਨ ਮਾਨਸਾ ਭਾਨਾ ਸਿੱਧੂ, ਸ਼ਿਵਚਰਨ ਸਿੰਘ ਭੰਗੂ ਦਫ਼ਤਰ ਸਕੱਤਰ ਪੁਆਧ ਜ਼ੋਨ ਨੇ ਕਿਹਾ ਕਿ ਨਸ਼ਾ ਰੋਕਣ ਬਦਲੇ ਪਰਵਿੰਦਰ ਸਿੰਘ ਝੋਟਾ ਦਾ ਜੋ ਕਤਲ ਕੀਤਾ ਗਿਆ ਹੈ, ਉਸ ਲਈ ਸੂਬਾ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਝੋਟਾ ਦੇ ਕਤਲ ਖ਼ਿਲਾਫ਼ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ  14 ਅਕਤੂਬਰ ਨੂੰ ਤਿੰਨ ਕੋਨੀ ਚੌਂਕ ਮਾਨਸਾ ਵਿਖੇ ਇਨਸਾਫ਼ ਧਰਨਾ ਲਗਾਇਆ ਜਾ ਰਿਹਾ ਹੈ।  

Ad Position 22
No active advertisement
ਪਿਛਲੀ ਖ਼ਬਰ ਝੋਟੇ ਦੀ ਹੱਤਿਆ ਨੇ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ-ਚੰਦੂਮਾਜਰਾ ਅਗਲੀ ਖ਼ਬਰ ਪੰਜਾਬ ’ਚ ਕਾਨੂੰਨ-ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਿਆ ਹੈ-ਮਜੀਠੀਆ
Ad Position 24