ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਗਹਿਰੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੇ ਨਾਲ-ਨਾਲ ਸੂਬੇ ਦੀ ਕਾਨੂੰਨ ਵਿਵਸਥਾ ਵੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ। ਚੰਦੂਮਾਜਰਾ ਨੇ ਮੁੱਖ ਮੰਤਰੀ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਮੰਗ ਕੀਤੀ।
ਝੋਟੇ ਦੀ ਹੱਤਿਆ ਨੇ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ-ਚੰਦੂਮਾਜਰਾ
ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਗਹਿਰੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ...
ਅਜੀਤ ਡੈਸਕ
14-10-2026