16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕੇਂਦਰ ਨੇ ਪੰਜਾਬ ਨੂੰ ਬਿਨਾਂ ਰੁਕਾਵਟ ਬਿਜਲੀ ਅਤੇ ਕੋਲੇ ਦੀ ਸਪਲਾਈ ਦਾ ਦਿੱਤਾ ਭਰੋਸਾ

ਨਵੀਂ ਦਿੱਲੀ, 15 ਅਕਤੂਬਰ (ਉਪਮਾ ਡਾਗਾ ਪਾਰਥ)-ਪੰਜਾਬ ਨੂੰ ਬਿਨਾਂ ਰੁਕਾਵਟ ਬਿਜਲੀ ਅਤੇ ਕੋਲੇ ਦੀ ਸਪਲਾਈ ਯਕੀਨੀ ਬਣਾਉਣ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲਾ ਖੱਟਰ ਦੇ ਨਾਲ ਅਹਿਮ ਬੈਠਕ ਕੀਤੀ। ਮੁੱਖ ਮੰਤਰੀ ਨੇ ...

Ad Position 21
No active advertisement
ਅਜੀਤ ਡੈਸਕ 16-10-2026

ਮੁੱਖ ਮੰਤਰੀ ਵਲੋਂ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ
ਨਵੀਂ ਦਿੱਲੀ, 15 ਅਕਤੂਬਰ (ਉਪਮਾ ਡਾਗਾ ਪਾਰਥ)-ਪੰਜਾਬ ਨੂੰ ਬਿਨਾਂ ਰੁਕਾਵਟ ਬਿਜਲੀ ਅਤੇ ਕੋਲੇ ਦੀ ਸਪਲਾਈ ਯਕੀਨੀ ਬਣਾਉਣ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲਾ ਖੱਟਰ ਦੇ ਨਾਲ ਅਹਿਮ ਬੈਠਕ ਕੀਤੀ। ਮੁੱਖ ਮੰਤਰੀ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਕੇਂਦਰ ਨੂੰ ਪੰਜਾਬ ਦੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਭੰਡਾਰ ਲਈ 1.8 ਕਰੋੜ ਮੀਟਿ੍ਕ ਟਨ ਚੌਲਾਂ ਦਾ ਉਤਪਾਦਨ ਕਰਦਾ ਹੈ। ਇਸ ਯੋਗਦਾਨ ਨੂੰ ਜਾਰੀ ਰੱਖਣ ਲਈ ਖੇਤੀ ਅਤੇ ਉਸ ਨਾਲ ਜੁੜੀਆਂ ਗਤੀਵਿਧੀਆਂ ਲਈ ਬਿਜਲੀ ਦੀ ਬਿਨਾਂ ਰੁਕਾਵਟ ਸਪਲਾਈ ਬਹੁਤ ਜ਼ਰੂਰੀ ਹੈ। ਉਨ੍ਹਾਂ ਬਿਜਲੀ ਉਤਪਾਦਨ ਲਈ ਕੋਲੇ ਦੀ ਨਿਯਮਿਤ ਸਪਲਾਈ ਦੀ ਲੋੜ ’ਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੀਆਂ ਮੰਗਾਂ ’ਤੇ ਹਾਂ ਪੱਖੀ ਰੁਖ ਵਿਖਾਉਂਦਿਆਂ ਤਕਰੀਬਨ ਸਾਰੀਆਂ ਮੰਗਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਕੇਂਦਰੀ ਬਿਜਲੀ ਮੰਤਰੀ ਖੱਟਰ ਨਾਲ ਹੋਈ ਮੀਟਿੰਗ ਮਗਰੋਂ ਕੇਂਦਰ ਨੇ ਸੂਬੇ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਸ਼ਾਹਪੁਰ ਕੰਢੀ ਡੈਮ ਸੰਬੰਧੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਵਾਰ-ਵਾਰ ਜਾਰੀ ਕੀਤੇ ਜਾ ਰਹੇ ਨੋਟਿਸਾਂ ’ਤੇ ਵੀ ਚਿੰਤਾ ਜਾਹਰ ਕੀਤੀ ਤੇ ਦੱਸਿਆ ਕਿ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕੋਲ ਇੰਡੀਆ ਤੇ ਝਾਰਖੰਡ ਸਰਕਾਰ ਨਾਲ ਲਗਾਤਾਰ ਰਾਬਤਾ ਰੱਖ ਰਹੀ ਹੈ। ਮੀਟਿੰਗ ਦੇ ਕੁਝ ਅਹਿਮ ਪਲ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਕੇਂਦਰੀ ਮੰਤਰੀ ਨੇ ਸਾਡੀਆਂ ਲਗਭਗ ਸਾਰੀਆਂ ਮੰਗਾਂ ਪ੍ਰਵਾਨ ਕਰ ਲਈਆਂ ਹਨ ਤੇ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ। ਅਸੀਂ ਵੀ ਆਪਣੀ ਵਚਨਬੱਧਤਾ ਦੁਹਰਾਈ ਹੈ ਕਿ ਪੰਜਾਬ, ਦੇਸ਼ ਦੇ ਅੰਨ ਭੰਡਾਰ ’ਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਜਾਰੀ ਰੱਖੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਮੰਤਰੀ ਖੱਟਰ ਨੂੰ ਪੰਜਾਬ ’ਚ ਰਣਜੀਤ ਸਾਗਰ ਅਤੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟਾਂ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ। ਇਕ ਵਾਰ ਡੈਮ ਬਣ ਜਾਣ ਤੋਂ ਬਾਅਦ ਸੂਬੇ ਨੂੰ ਵਾਤਾਵਰਣ ਸੰਬੰਧੀ ਅਥਾਰਟੀਆਂ ਜਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਤੋਂ ਵਾਰ-ਵਾਰ ਨੋਟਿਸਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਬਰਗਾੜੀ ਤੇ ਬਹਿਬਲ ਕਲਾਂ ਦੀਆਂ ਘਟਨਾਵਾਂ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ’ਚ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਇਹ ਘਟਨਾਵਾਂ ਵਾਪਰੀਆਂ ਸਨ, ਉਦੋਂ ਪਿਛਲੀਆਂ ਸਰਕਾਰਾਂ ਸੱਤਾ ’ਚ ਸਨ। ਆਉਣ ਵਾਲੇ ਦਿਨਾਂ ’ਚ ਅਸੀਂ ਨਵੇਂ ਗਵਾਹਾਂ ਨੂੰ ਸ਼ਾਮਿਲ ਕਰਕੇ ਅਤੇ ਇਕ ਨਵੀਂ ਪਹੁੰਚ ਅਪਣਾਉਂਦੇ ਹੋਏ ਅਦਾਲਤ ’ਚ ਚਲਾਨ ਪੇਸ਼ ਕਰਾਂਗੇ ਤਾਂ ਜੋ ਇਨ੍ਹਾਂ ਕੇਸਾਂ ਨੂੰ ਮਜ਼ਬੂਤ ਕੀਤਾ ਜਾ ਸਕੇ। ਮਾਨਸਾ ’ਚ ਵਾਪਰੀ ਦੁਖਦਾਈ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਤੇ ਇਸ ਲਈ ਜ਼ਿੰਮੇਵਾਰ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵਿਰੋਧੀ ਪਾਰਟੀਆਂ ਲਾਸ਼ਾਂ ’ਤੇ ਸਿਆਸਤ ਕਰ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਐਸ.ਐੱਚ.ਓ. ਮੁਅੱਤਲ * 2 ਹੋਰ ਅਧਿਕਾਰੀਆਂ ’ਤੇ ਡਿੱਗ ਸਕਦੀ ਹੈ ਗਾਜ਼ * ਅਸ਼ਵਨੀ ਕੁਮ... ਅਗਲੀ ਖ਼ਬਰ ਪਿਸ਼ਾਵਰ ’ਚ ਨਿੱਜੀ ਸਕੂਲ ਦੀ ਛੱਤ ਡਿਗਣ ਕਾਰਨ ਅਧਿਆਪਕਾ ਸਮੇਤ 34 ਬੱਚਿਆਂ ਦੀ ਮੌਤ
Ad Position 24