19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਹਰਿਆਣਾ ’ਚ ਜੰਮੂ-ਕਸ਼ਮੀਰ ਦੀ ਬੱਸ ’ਤੇ ਪਥਰਾਅ, ਬਜ਼ੁਰਗ ਜ਼ਖ਼ਮੀ ਉਮਰ ਅਬਦੁੱਲਾ ਨੇ ਨਾਇਬ ਸਿੰਘ ਸੈਣੀ ਕੋਲ ਉਠਾਇਆ ਮੁੱਦਾ

ਕਰਨਾਲ, 18 ਅਕਤੂਬਰ (ਏਜੰਸੀ)-ਹਰਿਆਣਾ ਦੇ ਕਰਨਾਲ ਜ਼ਿਲ੍ਹੇ ’ਚ ਦੇਰ ਰਾਤ ਦਿੱਲੀ ਤੋਂ ਸ੍ਰੀਨਗਰ ਜਾ ਰਹੀ ਜੰਮੂ-ਕਸ਼ਮੀਰ ਨੰਬਰ ਵਾਲੀ ਇਕ ਨਿੱਜੀ ਬੱਸ ’ਤੇ ਪਥਰਾਅ ਕੀਤੇ ਜਾਣ ਕਾਰਨ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਤੇ ਇਕ ...

Ad Position 21
No active advertisement
ਅਜੀਤ ਡੈਸਕ 19-10-2026

ਕਰਨਾਲ, 18 ਅਕਤੂਬਰ (ਏਜੰਸੀ)-ਹਰਿਆਣਾ ਦੇ ਕਰਨਾਲ ਜ਼ਿਲ੍ਹੇ ’ਚ ਦੇਰ ਰਾਤ ਦਿੱਲੀ ਤੋਂ ਸ੍ਰੀਨਗਰ ਜਾ ਰਹੀ ਜੰਮੂ-ਕਸ਼ਮੀਰ ਨੰਬਰ ਵਾਲੀ ਇਕ ਨਿੱਜੀ ਬੱਸ ’ਤੇ ਪਥਰਾਅ ਕੀਤੇ ਜਾਣ ਕਾਰਨ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਤੇ ਇਕ ਬਜ਼ੁਰਗ ਯਾਤਰੀ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਹਰਿਆਣਾ ਸਰਕਾਰ ਕੋਲ ਮਾਮਲਾ ਉਠਾਉਂਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਅਨੁਸਾਰ ਇਹ ਘਟਨਾ ਕਰਨਾਲ ਜ਼ਿਲ੍ਹੇ ਦੇ ਨੀਲੋਖੇੜੀ ਨੇੜੇ ਡਿਵਾਈਨ ਸਟਾਰ ਢਾਬੇ ਦੀ ਪਾਰਕਿੰਗ ’ਚ ਵਾਪਰੀ। ਬੱਸ ਉੱਥੇ ਖਾਣੇ ਲਈ ਰੁਕੀ ਹੋਈ ਸੀ, ਜਦੋਂ ਇਕ ਕਾਰ ਤੇ ਬੱਸ ਵਿਚਕਾਰ ਰਸਤਾ ਦੇਣ ਤੇ ਪਾਰਕਿੰਗ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਤੋਂ ਬਾਅਦ ਕਾਰ ਸਵਾਰ ਦੋ ਨੌਜਵਾਨਾਂ ਵਲੋਂ ਬੱਸ ’ਤੇ ਪੱਥਰ ਤੇ ਇੱਟਾਂ ਸੁੱਟੇ ਜਾਣ ਦਾ ਦੋਸ਼ ਹੈ। ਇਸ ਦੌਰਾਨ ਬੱਸ ਦੇ ਸ਼ੀਸ਼ੇ ਟੁੱਟ ਗਏ ਤੇ ਇਕ ਯਾਤਰੀ ਜ਼ਖ਼ਮੀ ਹੋ ਗਿਆ। ਇਕ ਢਾਬਾ ਕਰਮਚਾਰੀ ਦੇ ਜ਼ਖ਼ਮੀ ਹੋਣ ਦੀ ਵੀ ਰਿਪੋਰਟ ਹੈ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਹੀਂ ਵਾਪਰਨੀਆਂ ਚਾਹੀਦੀਆਂ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਪੁਲਿਸ ਨੂੰ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਪ੍ਰਭਾਵਿਤ ਯਾਤਰੀਆਂ ਦੇ ਨਾਲ ਖੜ੍ਹੀ ਹੈ ਤੇ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ। ਇਸ ਘਟਨਾ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਕੁਝ ਆਗੂਆਂ ਨੇ ਯਾਤਰੀਆਂ ਦੀ ਸੁਰੱਖਿਆ ’ਤੇ ਚਿੰਤਾ ਪ੍ਰਗਟਾਈ ਹੈ। ਉੱਧਰ ਹਰਿਆਣਾ ਪੁਲਿਸ ਨੇ ਕਿਹਾ ਹੈ ਕਿ ਮੁੱਢਲੀ ਜਾਂਚ ਅਨੁਸਾਰ ਵਿਵਾਦ ਪਾਰਕਿੰਗ ਤੇ ਰਸਤਾ ਦੇਣ ਨੂੰ ਲੈ ਕੇ ਹੋਇਆ ਸੀ। ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਐਫ. ਆਈ. ਆਰ. ਦਰਜ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਗਵਾਲੀਅਰ ’ਚ ਮੰਦਰ ਦੇ ਬਾਹਰ ਸ਼ਰਧਾਲੂਆਂ ’ਤੇ ਚੜ੍ਹਿਆ ਟਰੱਕ-15 ਮੌਤਾਂ * ਪ੍ਰਧਾਨ ਮੰਤਰੀ ਵਲੋਂ ਮੁਆਵਜ਼ੇ ਦਾ ਐਲਾਨ * 9 ਪ... ਅਗਲੀ ਖ਼ਬਰ ਵੋਟਰ ਆਪਣੇ ਨਾਂਅ ਵੋਟਰ ਸੂਚੀਆਂ ਵਿਚ ਦੁਬਾਰਾ ਸ਼ਾਮਿਲ ਕਰਵਾਉਣ ਲਈ ਫਾਰਮ 6 ਭਰ ਸਕਦੇ ਹਨ-ਚੋਣ ਕਮਿਸ਼ਨ
Ad Position 24