19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੋਦੀ ਤੇ ਸ਼ਾਹ ਨੂੰ ‘ਵੋਟ ਚੋਰੀ’ ਦੀ ਕੀਮਤ ਚੁਕਾਉਣੀ ਪਵੇਗੀ-ਰਾਹੁਲ

ਮਾਰਗਾਓ (ਗੋਆ), 18 ਅਕਤੂਬਰ (ਪੀ.ਟੀ.ਆਈ.) - ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨਿਆਂ ਦਾ ...

Ad Position 21
No active advertisement
ਅਜੀਤ ਡੈਸਕ 19-10-2026

ਮਾਰਗਾਓ (ਗੋਆ), 18 ਅਕਤੂਬਰ (ਪੀ.ਟੀ.ਆਈ.) - ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ  ਗਿਆਨੇਸ਼ ਕੁਮਾਰ ਨੂੰ ਨਿਆਂ ਦਾ ਸਾਹਮਣਾ ਕਰਨਾ ਪਵੇਗਾ ਅਤੇ ‘ਵੋਟ ਚੋਰੀ’ ਦੀ ਕੀਮਤ ਚੁਕਾਉਣੀ ਪਵੇਗੀ।ਗਾਂਧੀ ਨੇ ਮਾਰਗਾਓ ਵਿਚ ਕਾਂਗਰਸ ਦੀ ‘ਗੋਏ ਰਾਖੋਨ ਯਾਤਰਾ’ (ਗੋਆ ਬਚਾਓ ਯਾਤਰਾ) ਵਿਚ ਸ਼ਿਰਕਤ ਕੀਤੀ ਅਤੇ ਵਰਕਰਾਂ ਤੇ ਆਗੂਆਂ ਨਾਲ ਦੋ ਕਿਲੋਮੀਟਰ ਪੈਦਲ ਚੱਲੇ।ਇੱਥੇ ਇੱਕ ਜਨਤਕ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਪੂਰੇ ਦੇਸ਼ ਨੂੰ ਪਤਾ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ‘ਵੋਟ ਚੋਰੀ’ ਨੂੰ ਅੰਜਾਮ ਦਿੰਦੇ ਹਨ ਅਤੇ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦਾ ਸਮਰਥਨ ਕਰਦੇ ਹਨ।’ ਉਨ੍ਹਾਂ ਕਿਹਾ ਕਿ ਕਾਂਗਰਸ ਸੰਵਿਧਾਨ ਦੀ ਰੱਖਿਅਕ ਹੈ। ਉਨ੍ਹਾਂ ਅੱਗੇ ਕਿਹਾ ਕਿ ਮੋਦੀ, ਸ਼ਾਹ ਅਤੇ ਗਿਆਨੇਸ਼ ਕੁਮਾਰ ਜਾਣਦੇ ਹਨ ਕਿ ਉਹ ਸਾਡੇ ਤੋਂ ਬਚ ਨਹੀਂ ਸਕਦੇ।ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨਿਆਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਹੈ, ਉਸ ਦੀ ਕੀਮਤ ਚੁਕਾਉਣੀ ਪਵੇਗੀ।’ਗਾਂਧੀ ਨੇ ਕਿਹਾ ਕਿ ਭਾਰਤ ਵਿਚ ਪਹਿਲਾਂ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਹੁੰਦੀ ਸੀ, ਪਰ ਹੁਣ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਪੈਲੇਟ ਗੰਨਾਂ (ਛਰਿਆਂ ਵਾਲੀਆਂ ਬੰਦੂਕਾਂ) ਦੀ ਵਰਤੋਂ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅਫ਼ਗਾਨ-ਪਾਕਿ ਸਰਹੱਦ ’ਤੇ ਮੁੜ ਖ਼ੂਨੀ ਝੜਪਾਂ ਦੋਵਾਂ ਪਾਸਿਆਂ ਤੋਂ ਭਾਰੀ ਗੋਲਾਬਾਰੀ, ਬੇਸ ਕੈਂਪ ਤਬਾਹ ਅਗਲੀ ਖ਼ਬਰ ਮੁੰਬਈ ’ਚ ਟਾਈਗਰ ਸ਼ਰੌਫ਼ ’ਤੇ ਗੋਲੀਬਾਰੀ, ਵਾਲ-ਵਾਲ ਬਚੇ * ਡਰਾਈਵਰ ਸਮੇਤ ਦੋ ਜ਼ਖ਼ਮੀ * ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਜ...
Ad Position 24