21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਟਾਈਗਰ ਸ਼ਰੌਫ ਗੋਲੀਬਾਰੀ ਮਾਮਲੇ ’ਚ ਦਿੱਲੀ ਪੁਲਿਸ ਵਲੋਂ ਚਾਰ ਗ੍ਰਿਫ਼ਤਾਰ

ਟਾਈਗਰ ਸ਼ਰੌਫ ਗੋਲੀਬਾਰੀ ਮਾਮਲੇ ’ਚ ਦਿੱਲੀ ਪੁਲਿਸ ਵਲੋਂ ਚਾਰ ਗ੍ਰਿਫ਼ਤਾਰ * ਮੁਲਜ਼ਮਾਂ ’ਚ ਦੋ ਔਰਤਾਂ ਵੀ ਸ਼ਾਮਿਲ * ਵਿਦੇਸ਼ ’ਚ ਬੈਠੇ ਗੈਂਗਸਟਰ ਦੇ ਇਸ਼ਾਰੇ ’ਤੇ ਕੰਮ ਕਰਨ ਦਾ ਸ਼ੱਕ

Ad Position 21
No active advertisement
ਅਜੀਤ ਡੈਸਕ 21-10-2026

* ਮੁਲਜ਼ਮਾਂ ’ਚ ਦੋ ਔਰਤਾਂ ਵੀ ਸ਼ਾਮਿਲ *  ਵਿਦੇਸ਼ ’ਚ ਬੈਠੇ ਗੈਂਗਸਟਰ ਦੇ ਇਸ਼ਾਰੇ ’ਤੇ ਕੰਮ ਕਰਨ ਦਾ ਸ਼ੱਕ

ਨਵੀਂ ਦਿੱਲੀ, 20 ਅਕਤੂਬਰ (ਪੀ.ਟੀ.ਆਈ.)-ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ ਦੀ ਕਾਰ ’ਤੇ ਮੁੰਬਈ ਵਿਚ ਹੋਈ ਗੋਲੀਬਾਰੀ ਦੇ ਮਾਮਲੇ ’ਚ ਦੋ ਔਰਤਾਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਵਿਦੇਸ਼ ਵਿਚ ਬੈਠੇ ਇੱਕ ਗੈਂਗਸਟਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੁਨਾਲ (21) ਅਤੇ ਸੁਮਿਤ (19) ਵਜੋਂ ਹੋਈ ਹੈ, ਜੋ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਦੋ ਔਰਤਾਂ ਰਾਧਾ (23) ਅਤੇ ਬਬੀਤਾ (23) ਉੱਤਰ ਪ੍ਰਦੇਸ਼ ਦੀਆਂ ਵਸਨੀਕ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਨੂੰ ਪਹਿਲਾਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 35(1)(ਬੀ) ਤਹਿਤ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮਗਰੋਂ ਮਹਾਰਾਸ਼ਟਰ ਪੁਲਿਸ ਦੇ ਅਪਰਾਧ ਜਾਂਚ ਵਿਭਾਗ ਨੇ ਮੁੰਬਈ ’ਚ ਮੁਲਜ਼ਮਾਂ ਤੋਂ ਹਿਰਾਸਤ ਵਿਚ ਪੁੱਛ-ਪੜਤਾਲ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ। ਅਦਾਲਤ ਨੇ ਪੁਲਿਸ ਦੀ ਅਰਜ਼ੀ ਮਨਜ਼ੂਰ ਕਰਦਿਆਂ ਮੁੰਬਈ ਪੁਲਿਸ ਨੂੰ ਮੁਲਜ਼ਮਾਂ ਦਾ ਤਿੰਨ ਦਿਨ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਦੀ ਜਾਂਚ ਸੀ.ਬੀ.ਆਈ. ਹਵਾਲੇ ਅਗਲੀ ਖ਼ਬਰ ਦਿੱਲੀ ’ਚ 30 ਫੁੱਟ ਉੱਚਾ ਕਾਕਰੋਚ ਦਾ ਪੁਤਲਾ ਸਾੜਿਆ
Ad Position 24