22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਖ਼ਰਾਬ ਸ਼੍ਰੇਣੀ ’ਚ ਪੁੱਜੀ ਦਿੱਲੀ ਦੀ ਆਬੋ-ਹਵਾ, ਪਾਬੰਦੀਆਂ ਲਾਗੂ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਦਿੱਲੀ-ਐਨ.ਸੀ.ਆਰ. ’ਚ ਹਵਾ ਦੀ ਗੁਣਵੱਤਾ ‘ਖ਼ਰਾਬ’ ਸ਼੍ਰੇਣੀ ’ਚ ਪਹੁੰਚਣ ਕਾਰਨ ਗ੍ਰੇਪ-1 ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ । ਹਵਾ ਗੁਣਵੱਤਾ ਸੂਚਕ ਅੰਕ ਦੇ 200 ਤੋਂ ...

Ad Position 21
No active advertisement
ਅਜੀਤ ਡੈਸਕ 22-10-2026

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਦਿੱਲੀ-ਐਨ.ਸੀ.ਆਰ. ’ਚ ਹਵਾ ਦੀ ਗੁਣਵੱਤਾ ‘ਖ਼ਰਾਬ’ ਸ਼੍ਰੇਣੀ ’ਚ ਪਹੁੰਚਣ ਕਾਰਨ ਗ੍ਰੇਪ-1 ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ । ਹਵਾ ਗੁਣਵੱਤਾ ਸੂਚਕ ਅੰਕ ਦੇ 200 ਤੋਂ ਪਾਰ (244 ਦੇ ਕਰੀਬ) ਜਾਣ ਕਾਰਨ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ.ਏ.ਕਿਯੂ.ਐਮ.) ਵਲੋਂ ਇਹ ਫ਼ੈਸਲਾ ਲਿਆ ਗਿਆ ਹੈ । ਗ੍ਰੇਪ-1 ਦੇ ਲਾਗੂ ਹੋਣ ਨਾਲ ਦਿੱਲੀ ਤੇ ਆਸ-ਪਾਸ ਦੇ ਇਲਾਕਿਆਂ ’ਚ ਕਈ ਨਿਯਮ ਤੇ ਪਾਬੰਦੀਆਂ ਪ੍ਰਭਾਵੀ ਹੋ ਗਈਆਂ ਹਨ। ਇਨ੍ਹਾਂ ਪਾਬੰਦੀਆਂ ਤਹਿਤ ਹੋਟਲਾਂ, ਰੈਸਟੋਰੈਂਟਾਂ ਤੇ ਢਾਬਿਆਂ ਦੇ ਤੰਦੂਰਾਂ ’ਚ ਕੋਲੇ ਜਾਂ ਲੱਕੜ ਦੇ ਬਾਲਣ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ।

ਡੀਜ਼ਲ ਜਨਰੇਟਰ ਸੈੱਟਾਂ ਦੀ ਵਰਤੋਂ ਸਿਰਫ਼ ਐਮਰਜੈਂਸੀ ਤੇ ਜ਼ਰੂਰੀ ਸੇਵਾਵਾਂ ਲਈ ਹੀ ਕੀਤੀ ਜਾ ਸਕੇਗੀ। ਪ੍ਰਦੂਸ਼ਣ ਫੈਲਾਉਣ ਵਾਲੇ ਤੇ ਮਿਆਦ ਪੁੱਗ ਚੁੱਕੇ ਪੁਰਾਣੇ ਵਾਹਨਾਂ (10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨ) ਦੀ ਸਖ਼ਤ ਚੈਕਿੰਗ ਕੀਤੀ ਜਾਵੇਗੀ ਤੇ ਵੈਧ ਪ੍ਰਦੂਸ਼ਣ ਰੋਕਥਾਮ ਸਰਟੀਫਿਕੇਟ ਨਾ ਹੋਣ ’ਤੇ ਭਾਰੀ ਜੁਰਮਾਨਾ ਲੱਗੇਗਾ। ਕਿਸੇ ਵੀ ਤਰ੍ਹਾਂ ਦੇ ਕੂੜੇ-ਕਰਕਟ ਜਾਂ ਬਾਇਓ-ਮੈਡੀਕਲ ਰਹਿੰਦ-ਖੂੰਹਦ ਨੂੰ ਖੁੱਲ੍ਹੇ ’ਚ ਸਾੜਨ ’ਤੇ ਸਖ਼ਤ ਮਨਾਹੀ ਹੈ। ਇਸ ਤੋਂ ਇਲਾਵਾ ਉਸਾਰੀ ਅਧੀਨ ਥਾਵਾਂ ’ਤੇ ਧੂੜ ਨੂੰ ਉੱਡਣ ਤੋਂ ਰੋਕਣ ਲਈ ਪਾਣੀ ਦਾ ਛਿੜਕਾਅ ਲਾਜ਼ਮੀ ਹੋਵੇਗਾ ਤੇ ਐਂਟੀ-ਸਮੋਗ ਗੰਨ ਦੀ ਵਰਤੋਂ ਵਧਾਈ ਜਾਵੇਗੀ। ਸੜਕਾਂ ’ਤੇ ਮਸ਼ੀਨੀ ਸਫ਼ਾਈ ਤੇ ਧੂੜ ਘਟਾਉਣ ਲਈ ਪਾਣੀ ਦਾ ਛਿੜਕਾਅ ਨਿਯਮਤ ਤੌਰ ’ਤੇ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫਤਾਰ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਅਮਰੀਕਾ ਵਲੋਂ ਰਿਲਾਇੰਸ ਦੀ ਰਿਫਾਇਨਿੰਗ ਸਮਰੱਥਾ ਨਾਲ ਸਾਂਝ ਵਧਾਉਣ ਦੀ ਕੋਸ਼ਿਸ਼ ਰੂਬੀਓ ਵਲੋਂ ਜਾਮਨਗਰ ਰਿਫਾਇਨਰੀ ਦਾ ਦੌਰਾ
Ad Position 24