22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੀ.ਬੀ.ਆਈ. ਵਲੋਂ ਦਰਜ ਐੱਫ.ਆਈ.ਆਰ. ਹੋਈ ਜਨਤਕ

ਚੰਡੀਗੜ੍ਹ, 21 ਅਕਤੂਬਰ (ਕਪਿਲ ਵਧਵਾ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਸੀ.ਬੀ.ਆਈ. ਦੇ ਚੰਡੀਗੜ੍ਹ ਸਥਿਤ ਵਿਸ਼ੇਸ਼ ਅਪਰਾਧ ਸ਼ਾਖਾ ਵਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਜਨਤਕ ਹੋ ਗਈ ਹੈ। ਸੀ.ਬੀ.ਆਈ. ...

Ad Position 21
No active advertisement
ਅਜੀਤ ਡੈਸਕ 22-10-2026

ਚੰਡੀਗੜ੍ਹ, 21 ਅਕਤੂਬਰ (ਕਪਿਲ ਵਧਵਾ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਸੀ.ਬੀ.ਆਈ. ਦੇ ਚੰਡੀਗੜ੍ਹ ਸਥਿਤ ਵਿਸ਼ੇਸ਼ ਅਪਰਾਧ ਸ਼ਾਖਾ ਵਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਜਨਤਕ ਹੋ ਗਈ ਹੈ। ਸੀ.ਬੀ.ਆਈ. ਨੇ ਮਾਮਲੇ ’ਚ ਰੈਗੂਲਰ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ। ਐੱਫ.ਆਈ.ਆਰ. ਦੇ ਵੇਰਵਿਆਂ ਅਨੁਸਾਰ, ਇਸ ਮਾਮਲੇ ’ਚ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 103(1), 109, 118(1), 61(2) ਅਤੇ 3(5) ਤੋਂ ਇਲਾਵਾ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਲਗਾਈਆਂ ਗਈਆਂ ਹਨ। ਇਨ੍ਹਾਂ ਤਹਿਤ ਹੱਤਿਆ, ਖ਼ਤਰਨਾਕ ਹਥਿਆਰਾਂ ਨਾਲ ਸੱਟ ਮਾਰਨ, ਅਪਰਾਧਿਕ ਸਾਜਿਸ਼ ਅਤੇ ਨਾਜਾਇਜ਼ ਹਥਿਆਰ ਰੱਖਣ ਵਰਗੇ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ। ਸੀ.ਬੀ.ਆਈ. ਦੀ ਐੱਫ.ਆਈ.ਆਰ. ’ਚ ਅਸ਼ਵਨੀ ਕੁਮਾਰ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਦੇ ਨਾਂਅ ਦਰਜ ਹਨ। ਮਾਮਲੇ ਦੀ ਜਾਂਚ ਸੀ.ਬੀ.ਆਈ. ਦੇ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਸੌਂਪੀ ਗਈ ਹੈ।  ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵਲੋਂ 20 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਸੀ.ਬੀ.ਆਈ. ਨੂੰ ਇਸ ਮਾਮਲੇ ਦੀ ਜਾਂਚ ਲਈ ਪੰਜਾਬ ’ਚ ਅਧਿਕਾਰ ਖੇਤਰ ਦੇਣ ਸੰਬੰਧੀ ਸਹਿਮਤੀ ਦਿੱਤੀ ਗਈ। ਇਸ ਤੋਂ ਬਾਅਦ ਭਾਰਤ ਸਰਕਾਰ ਦੇ ਅਮਲਾ ਅਤੇ ਸਿਖਲਾਈ ਵਿਭਾਗ ਵਲੋਂ 21 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਨ੍ਹਾਂ ਨੋਟੀਫਿਕੇਸ਼ਨਾਂ ਦੇ ਆਧਾਰ ’ਤੇ ਮਾਨਸਾ ਦੇ ਸਿਟੀ-2 ਥਾਣੇ ’ਚ 14 ਅਕਤੂਬਰ ਨੂੰ ਦਰਜ ਐੱਫ.ਆਈ.ਆਰ. ਨੰਬਰ 269 ਨੂੰ ਸੀ.ਬੀ.ਆਈ. ਵਲੋਂ ਮੁੜ ਦਰਜ ਕਰਕੇ ਜਾਂਚ ਆਪਣੇ ਹੱਥਾਂ ’ਚ ਲੈ ਲਈ ਗਈ ਹੈ। ਨਾਲ ਹੀ ਅਹਿਮ ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਸੀ.ਬੀ.ਆਈ. ਦੇ ਅਧਿਕਾਰੀ ਜਲਦ ਹੀ ਮੋਹਾਲੀ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ’ਚ ਪ੍ਰੋਡਕਸ਼ਨ ਰਿਮਾਂਡ ਦੀ ਅਰਜ਼ੀ ਦਾਖ਼ਲ ਕਰਕੇ ਮੁਲਜ਼ਮ ਅਸ਼ਵਨੀ ਕੁਮਾਰ ਦਾ ਰਿਮਾਂਡ ਲਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਇਜਲਾਸ ਅੱਜ ਤੋਂ ਅਗਲੀ ਖ਼ਬਰ ਭਗਤ ਸਿੰਘ ਕਾਲੋਨੀ ’ਚ ਝੁੱਗੀਆਂ ਨੂੰ ਆਪੇ ਹਟਾਉਣ ਲੋਕ-ਨਗਰ ਨਿਗਮ ਨੇ ਦਿੱਤਾ ਤਿੰਨ ਦਿਨ ਦਾ ਅਲਟੀਮੇਟਮ
Ad Position 24