23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਐਸ.ਆਈ.ਆਰ. ਖ਼ਿਲਾਫ਼ ਪ੍ਰਦਰਸ਼ਨ ’ਚ ਸ਼ਾਮਿਲ ਹੋਣਗੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਪਤੀ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)- ਦੇਸ਼ ਭਰ ’ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਵਿਸ਼ੇਸ਼ ਵਿਆਪਕ ਸੋਧ (ਐਸ.ਆਈ.ਆਰ.) ਕਵਾਇਦ ਖ਼ਿਲਾਫ਼ ਲਗਾਤਾਰ ਚੱਲ ਰਹੇ ਪ੍ਰਦਰਸ਼ਨਾਂ ਦਰਮਿਆਨ ਹੁਣ 23 .....

Ad Position 21
No active advertisement
ਅਜੀਤ ਡੈਸਕ 23-10-2026

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)- ਦੇਸ਼ ਭਰ ’ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਵਿਸ਼ੇਸ਼ ਵਿਆਪਕ ਸੋਧ (ਐਸ.ਆਈ.ਆਰ.) ਕਵਾਇਦ ਖ਼ਿਲਾਫ਼ ਲਗਾਤਾਰ ਚੱਲ ਰਹੇ ਪ੍ਰਦਰਸ਼ਨਾਂ ਦਰਮਿਆਨ ਹੁਣ 23 ਅਕਤੂਬਰ ਨੂੰ ਹੋਣ ਵਾਲੇ ਪ੍ਰਦਰਸ਼ਨ ’ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਪਤੀ ਪਰਾਕਲਾ ਪ੍ਰਭਾਕਰ ਵੀ ਸ਼ਾਮਿਲ ਹੋਣਗੇ। ਪਰਾਕਲਾ ਪ੍ਰਭਾਕਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਪੋਸਟਰ ਨੂੰ ਸਾਂਝਾ ਕਰ ਕੇ ਉਕਤ ਜਾਣਕਾਰੀ ਦਿੱਤੀ। ਪੋਸਟਰ ’ਚ ਉਹ ਅਦਾਕਾਰ ਪ੍ਰਕਾਸ਼ ਰਾਜ, ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ, ਕਿਸਾਨ ਨੇਤਾ ਰਾਕੇਸ਼ ਟਿਕੈਤ, ਸੀ.ਜੇ.ਪੀ. ਦੇ ਮੋਢੀ ਅਭੀਜੀਤ ਦੀਪਕੇ, ਏ.ਆਈ.ਐਸ.ਏ. ਦੀ ਪ੍ਰਧਾਨ ਨੇਹਾ ਬੋਰਾ ਦੇ ਨਾਲ ਨਜ਼ਰ ਆ ਰਹੇ ਹਨ। ਇਹ ਪ੍ਰਦਰਸ਼ਨ 23 ਅਕਤੂਬਰ ਨੂੰ ਹੋਏਗਾ। ਪੋਸਟਰ ’ਚ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਧੜੇ ਦੇ ਨੇਤਾਵਾਂ ਅਤੇ ਆਮ ਜਨਤਾ ਨੂੰ ਵੀ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।

 

Ad Position 22
No active advertisement
ਪਿਛਲੀ ਖ਼ਬਰ 12ਵੇਂ ਬ੍ਰਿਕਸ ਸੰਸਦੀ ਫੋਰਮ ਦੀ 2-ਰੋਜ਼ਾ ਕਾਨਫ਼ਰੰਸ 26-27 ਨੂੰ ਅਗਲੀ ਖ਼ਬਰ ਮੋਦੀ ਨੇ ਅਮਿਤ ਸ਼ਾਹ ਦੇ 62ਵੇਂ ਜਨਮ ਦਿਨ ’ਤੇ ਦਿੱਤੀ ਮੁਬਾਰਕਬਾਦ
Ad Position 24