23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪ੍ਰਧਾਨ ਮੰਤਰੀ ਮੋਦੀ ਤੇ ਨੇਤਨਯਾਹੂ ਵਿਚਾਲੇ ਫ਼ੋਨ ’ਤੇ ਗੱਲਬਾਤ ਦੋਵਾਂ ਨੇ ਪੱਛਮੀ ਏਸ਼ੀਆ ’ਚ ਸ਼ਾਂਤੀ ਤੇ ਸਥਿਰਤਾ ਦੀ ਬਹਾਲੀ ਨੂੰ ਬੇਹੱਦ ਜ਼ਰੂਰੀ ਦੱਸਿਆ

ਨਵੀਂ ਦਿੱਲੀ, 22 ਅਕਤੂਬਰ (ਪੀ. ਟੀ. ਆਈ.)-ਪੱਛਮੀ ਏਸ਼ੀਆ ਦੇ ਮੌਜੂਦਾ ਹਾਲਾਤ ਦਰਮਿਆਨ ਭਾਰਤ ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਅਹਿਮ ਗੱਲਬਾਤ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਇਜ਼ਰਾਈਲ ਦੇ ਪ੍ਰਧਾਨ ....

Ad Position 21
No active advertisement
ਅਜੀਤ ਡੈਸਕ 23-10-2026

ਨਵੀਂ ਦਿੱਲੀ, 22 ਅਕਤੂਬਰ (ਪੀ. ਟੀ. ਆਈ.)-ਪੱਛਮੀ ਏਸ਼ੀਆ ਦੇ ਮੌਜੂਦਾ ਹਾਲਾਤ ਦਰਮਿਆਨ ਭਾਰਤ ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਅਹਿਮ ਗੱਲਬਾਤ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਵੀਰਵਾਰ ਨੂੰ ਫ਼ੋਨ ’ਤੇ ਗੱਲਬਾਤ ਕਰਦਿਆਂ ਖੇਤਰ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ’ਚ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਨੂੰ ਬੇਹੱਦ ਜ਼ਰੂਰੀ ਦੱਸਿਆ। ਮੋਦੀ ਤੇ ਨੇਤਨਯਾਹੂ ਨੇ ਭਾਰਤ ਅਤੇ ਇਜ਼ਰਾਈਲ ਦੇ ਸੰਬੰਧਾਂ ’ਚ ਹੋ ਰਹੇ ਲਗਾਤਾਰ ਸੁਧਾਰ ਦਾ ਸਵਾਗਤ ਕੀਤਾ। ਦੋਵਾਂ ਨੇ ਇਹ ਵੀ ਵਾਅਦਾ ਕੀਤਾ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਖ਼ਾਸ ਰਣਨੀਤਕ ਸਾਂਝ ਨੂੰ ਹੋਰ ਮਜ਼ਬੂਤ ਕਰਨਗੇ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਰਾਹੀਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਫ਼ੋਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੁਵੱਲੇ ਸਬੰਧਾਂ ’ਚ ਲਗਾਤਾਰ ਬਣੀ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਤੇ ਆਪਣੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।

Ad Position 22
No active advertisement
ਪਿਛਲੀ ਖ਼ਬਰ ਸੋਨੀਆ ਗਾਂਧੀ ਨੇ ਪਹਿਲੀ ਵਾਰ ਸੋਸ਼ਲ ਮੀਡੀਆ ’ਤੇ ਇੰਸਟਾਗ੍ਰਾਮ ਅਕਾਊਂਟ ਬਣਾਇਆ ਨਵੀਂ ਕਿਤਾਬ ਦੀ ਵੀਡੀਓ ਸਾਂਝੀ ਕੀਤੀ-10 ਨਵ... ਅਗਲੀ ਖ਼ਬਰ ਨੇਤਨਯਾਹੂ ਨੇ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ’ਤੇ ਭਾਰਤੀ ਪਾਇਲਟ ਨਾਲ ਮਿਲ ਕੇ ਮਸ਼ਾਲ ਜਗਾਉਣ ਲਈ ਦਿੱਤਾ ਸੱਦਾ
Ad Position 24