23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਨਾਲ ਹੈ-ਨਾਇਬ ਸਿੰਘ ਸੈਣੀ ਕਿਹਾ, ਪੰਜ ਸਾਲਾਂ ਤੋਂ ਲੋਕਾਂ ਨੂੰ ਸਿਰਫ਼ ਚੁਟਕਲੇ ਹੀ ਸੁਣਾਏ ਜਾ ਰਹੇ ਹਨ

ਰਾਮ ਸਿੰਘ ਬਰਾੜ ਚੰਡੀਗੜ੍ਹ, 22 ਅਕਤੂਬਰ- ਪੰਜਾਬ ’ਚ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ ਦੀ ਸੰਭਾਵਨਾ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਅਕਾਲੀ ...

Ad Position 21
No active advertisement
ਅਜੀਤ ਡੈਸਕ 23-10-2026

ਰਾਮ ਸਿੰਘ ਬਰਾੜ
ਚੰਡੀਗੜ੍ਹ, 22 ਅਕਤੂਬਰ- ਪੰਜਾਬ ’ਚ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ ਦੀ ਸੰਭਾਵਨਾ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਅਕਾਲੀ ਦਲ ਹੁਣ ਪਹਿਲਾਂ ਵਰਗਾ ਨਹੀਂ ਰਿਹਾ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਬਹੁਤ ਵਧੀਆ ਵਿਅਕਤੀ ਸਨ ਅਤੇ ਭਾਜਪਾ ਖਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਬਹੁਤ ਸਤਿਕਾਰ ਦਿੰਦੇ ਸਨ ਅਤੇ ਕਦੇ ਵੀ ਉਨ੍ਹਾਂ ਦੀ ਗੱਲ ਨਹੀਂ ਟਾਲਦੇ ਸਨ। ਪੰਜਾਬ ਵਿਚ ਸੰਭਾਵੀ ਗੱਠਜੋੜ ਬਾਰੇ ਇਕ ਸਵਾਲ ਦੇ ਜਵਾਬ ਵਿਚ ਸੈਣੀ ਨੇ ਕਿਹਾ ਕਿ ਉਨ੍ਹਾਂ ਦਾ ਗੱਠਜੋੜ ਹੁਣ ਪੰਜਾਬ ਦੇ ਲੋਕਾਂ ਨਾਲ ਹੈ ਅਤੇ ਭਾਜਪਾ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਬਣਾਏਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਪੰਜਾਬ ਨੂੰ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੀ ਮਜ਼ਬੂਤ ਕੀਤਾ ਜਾ ਸਕਦਾ ਹੈ। ‘ਅਜੀਤ’ ਨਾਲ ਇਕ ਵਿਸ਼ੇਸ਼ ਗੱਲਬਾਤ ਦੌਰਾਨ ਨਾਇਬ ਸਿੰਘ ਸੈਣੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਤਿੱਖੀ ਆਲੋਚਨਾ ਕੀਤੀ। ਸੈਣੀ ਪਿਛਲੇ ਇਕ ਸਾਲ ਤੋਂ ਪੰਜਾਬ ਵਿਚ ਭਾਜਪਾ ਦੀ ਮੁਹਿੰਮ ਦੀ ਅਗਵਾਈ ਕਰ ਰਹੇ ਹਨ ਅਤੇ 100 ਤੋਂ ਵੱਧ ਜਨਤਕ ਮੀਟਿੰਗਾਂ ਅਤੇ ਰੈਲੀਆਂ ਕਰ ਚੁੱਕੇ ਹਨ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਕਾਂਗਰਸ ਨੇ ਪਹਿਲਾਂ ਪੰਜਾਬ ਵਿਚ ਸੱਤਾ ’ਤੇ ਕਾਬਜ਼ ਹੋਣ ਲਈ ਵੱਡੇ-ਵੱਡੇ ਵਾਅਦੇ ਕੀਤੇ ਸਨ, ਹਾਲਾਂਕਿ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਅਤੇ ਲੋਕਾਂ ਨੇ ਕਾਂਗਰਸ  ਨੂੰ ਸੱਤਾ ਤੋਂ ਬਾਹਰ ਕਰ ਦਿੱਤਾ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਈ ਲੋਕ-ਪੱਖੀ ਵਾਅਦੇ ਕੀਤੇ, ਜਿਨ੍ਹਾਂ ਵਿਚ ਤਿੰਨ ਤੋਂ ਛੇ ਮਹੀਨਿਆਂ ਵਿਚ ਨਸ਼ਾ ਖਤਮ ਕਰਨਾ ਸ਼ਾਮਿਲ ਸੀ, ਪਰ ਉਨ੍ਹਾਂ ਵਿਚੋਂ ਕੋਈ ਵੀ ਵਾਅਦੇ ਪੂਰਾ ਨਹੀਂ ਹੋਇਆ ਤੇ ਪਿਛਲੇ ਪੰਜ ਸਾਲਾਂ ਤੋਂ ਲੋਕਾਂ ਨੂੰ ਸਿਰਫ਼ ਚੁਟਕਲੇ ਹੀ  ਸੁਣਾਏ  ਜਾ ਰਹੇ ਹਨ । ‘ਆਪ’ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਅਤੇ ਇਸ ਦੇ ਆਗੂ ਪੱਕੇ ਇਮਾਨਦਾਰ ਸਨ, ਪਰ ਸੱਚ ਹੁਣ ਸਾਹਮਣੇ ਆ ਗਿਆ ਹੈ। ਇਸ ਵਾਰ ਲੋਕ ਕਾਂਗਰਸ ਨੂੰ ਵੀ ਨਹੀਂ ਬਖਸ਼ਣਗੇ ਅਤੇ ‘ਆਪ’ ਨੂੰ ਵੀ ਸੱਤਾ ਤੋਂ ਬਾਹਰ ਲਿਆਉਣਗੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ’ਚ ਸਰਕਾਰ ਬਣਾਏਗੀ ਅਤੇ ਪੰਜਾਬ ਛੱਡ ਕੇ ਗਏ ਸਾਰੇ ਉਦਯੋਗਪਤੀਆਂ ਨੂੰ ਵਾਪਸ ਲਿਆਉਣ ਲਈ ਕੰਮ ਕਰੇਗੀ। ਸੈਣੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿਚਕਾਰ ਨੇੜਲਾ ਰਿਸ਼ਤਾ ਹੈ ਅਤੇ ਕਿਸਾਨਾਂ ਦੇ ਖੇਤ ਇਕ ਦੂਜੇ ਦੇ ਨਾਲ ਲੱਗਦੇ ਹਨ। ਲੋਕ ਵਿਕਾਸ ਅਤੇ ਕਾਨੂੰਨ ਵਿਵਸਥਾ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਵਿਚ ਵੱਡਾ ਅੰਤਰ ਦੇਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਕ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੌੜੀ ਦੀ ਵਰਤੋਂ ਕਰਕੇ ਡੰਪਰ ’ਤੇ ਚੜ੍ਹਦੇ ਅਤੇ ਪੰਜਾਬ ਵਿਚ ਗੈਰ-ਕਾਨੂੰਨੀ ਮਾਈਨਿੰਗ ਹੋਣ ਦਾ ਦਾਅਵਾ ਕਰਦੇ ਦੇਖ ਕੇ ਹੈਰਾਨ ਰਹਿ ਗਏ। ਸੈਣੀ ਨੇ ਕਿਹਾ ਕਿ ਚੰਨੀ ਕਾਂਗਰਸ ਦੇ ਰਾਜ ਨੂੰ ਭੁੱਲ ਗਏ ਸਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਚੰਨੀ ਨੇ ਇਸ ਮਾਮਲੇ ਵਿਚ ਗਲਤੀ ਕੀਤੀ ਹੈ। ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਡੰਪਰ ’ਤੇ ਚੜ੍ਹਨ ਲਈ ਆਪਣੇ ਨਾਲ ਲੈ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਕਾਂਗਰਸ ਅਤੇ ‘ਆਪ’ ਸਰਕਾਰਾਂ ਦਾ ਅਸਲ ਪਤਾ ਲੱਗ ਸਕੇ। ਦੋਵੇਂ ਪਾਰਟੀਆਂ ਇਕ ਦੂਜੇ ’ਤੇ ਦੋਸ਼ ਲਗਾਉਂਦੀਆਂ ਹਨ ਅਤੇ ਝੂਠ ਨਾਲ ਲੋਕਾਂ ਨੂੰ ਗੁੰਮਰਾਹ ਕਰਦੀਆਂ ਹਨ। ਪੰਜਾਬ ਵਿਚ ਵਿਆਪਕ ਭ੍ਰਿਸ਼ਟਾਚਾਰ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਹਰਿਆਣਾ ’ਚ ਮਿਲਣ ਵਾਲੇ ਕਿਸੇ ਵੀ ਨਸ਼ੇ ਦਾ ਸਪਲਾਈ ਕੇਂਦਰ ਪੰਜਾਬ ’ਚ ਮਿਲਦਾ ਹੈ। ਉਨ੍ਹਾਂ ਇਸ ਸੰਬੰਧ ਵਿਚ ਕਈ ਉਦਾਹਰਣਾਂ ਵੀ ਦਿੱਤੀਆਂ। 

Ad Position 22
No active advertisement
ਪਿਛਲੀ ਖ਼ਬਰ 2.92 ਲੱਖ ਕਿਸਾਨਾਂ ਦੇ ਖਾਤਿਆਂ ’ਚ ਝੋਨੇ ਦੀ 11,000 ਕਰੋੜ ਤੋਂ ਵੱਧ ਦੀ ਰਾਸ਼ੀ ਪਾਈ-ਕਟਾਰੂਚੱਕ ਚੁਕਾਈ ਦਾ ਕੰਮ 83 ਫ਼ੀਸਦੀ... ਅਗਲੀ ਖ਼ਬਰ ਸੀ.ਜੇ.ਪੀ. ਆਗੂ ਦਾਸ ਤੇ ਰਾਂਕਾ ਕ੍ਰਾਈਮ ਬ੍ਰਾਂਚ ਅੱਗੇ ਨਹੀਂ ਹੋਏ ਪੇਸ਼, ਹੋਰ ਸਮਾਂ ਮੰਗਿਆ
Ad Position 24