23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

2027 ’ਚ ਪੰਜਾਬ ਵਿਚ ਬਣੇਗੀ ਐਨ.ਡੀ.ਏ. ਦੀ ਸਰਕਾਰ-ਅਮਿਤ ਸ਼ਾਹ ਦਾ ਵੱਡਾ ਦਾਅਵਾ ਯਮੁਨਾ ਦੇ ਪੁਨਰ ਸੁਰਜੀਤੀ ਨਾਲ ਜੁੜੇ 8941 ਕਰੋੜ ਦੇ ਪ੍ਰਾਜੈਕਟ ਦਾ ਉਦਘਾਟਨ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਅਤੇ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਨੂੰ ਲੈ ਕੇ ਅਸਿੱਧੇ ਢੰਗ ਨਾਲ ਇਸ਼ਾਰਾ ਕਰਦਿਆਂ ....

Ad Position 21
No active advertisement
ਅਜੀਤ ਡੈਸਕ 23-10-2026

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਅਤੇ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਨੂੰ ਲੈ ਕੇ ਅਸਿੱਧੇ ਢੰਗ ਨਾਲ ਇਸ਼ਾਰਾ ਕਰਦਿਆਂ ਕਿਹਾ ਕਿ ਪੰਜਾਬ ’ਚ ਐਨ.ਡੀ.ਏ. ਦੀ ਸਰਕਾਰ ਬਣੇਗੀ। ਅਮਿਤ ਸ਼ਾਹ ਦਾ ਇਹ ਬਿਆਨ ਉਨ੍ਹਾਂ ਦੇ ਪੰਜਾਬ ਦੇ ਦੌਰੇ ਤੋਂ ਇਕ ਦਿਨ ਬਾਅਦ ਆਇਆ ਹੈ। ਅਮਿਤ ਸ਼ਾਹ ਨੇ ਵੀਰਵਾਰ ਨੂੰ ਦਿੱਲੀ ’ਚ ਯਮਨਾ ਦੇ ਪੁਨਰ ਸੁਰਜੀਤੀ ਨਾਲ ਜੁੜੇ 8941 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਸ਼ੁਰੂ ਕਰਦਿਆਂ ਉਕਤ ਬਿਆਨ ਦਿੱਤਾ। ਦੁਆਰਕਾ ’ਚ ਹੋਏ ਪ੍ਰੋਗਰਾਮ ਦਰਮਿਆਨ ਅਮਿਤ ਸ਼ਾਹ ਨੇ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ’ਚ ‘ਆਪ’ ਸਰਕਾਰ ਦੌਰਾਨ ਨਸ਼ੇ ਦਾ ਕਾਰੋਬਾਰ ਵਧਿਆ ਹੈ ਅਤੇ ਜਨਤਾ ਨੇ ਅਗਲੀ ਵਾਰ ਐਨ.ਡੀ.ਏ. ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ। ਅਮਿਤ ਸ਼ਾਹ ਨੇ ਇਹ ਵੀ ਕਿਹਾ ਕਿ ਦਿੱਲੀ ਦੀ ਸੱਤਾ ਗਵਾਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਪੰਜਾਬ ਦਾ ਰੁਖ਼ ਕਰ ਲਿਆ, ਜਿਸ ਕਾਰਨ ਉਥੋਂ ਦੇ ਮੁੱਖ ਮੰਤਰੀ ਦੇ ਕੰਮਕਾਜ ’ਤੇ ਵੀ ਅਸਰ ਪਿਆ ਹੈ। ਉਨ੍ਹਾਂ ਕੇਜਰੀਵਾਲ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਬਗਾਨਿਆਂ ਦੀ ਸਿਆਸਤ ਜ਼ਿਆਦਾ ਦੇਰ ਨਹੀਂ ਚੱਲਦੀ, ਨਤੀਜੇ ਦੇਣੇ ਪੈਂਦੇ ਹਨ। ਅਮਿਤ ਸ਼ਾਹ ਨੇ ਅੱਗੇ ਇਹ ਵੀ ਕਿਹਾ ਕਿ ਅਗਲੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਸਫ਼ਾਇਆ ਹੋ ਜਾਏਗਾ ਅਤੇ ਸਾਲ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਪੂਰਾ ਕੀਤਾ ਜਾਏਗਾ।

Ad Position 22
No active advertisement
ਅਗਲੀ ਖ਼ਬਰ ਅਮਿਤ ਸ਼ਾਹ ਦੱਸਣ ਭਾਜਪਾ ਸ਼ਾਸਿਤ ਰਾਜਾਂ ’ਚ ਨਸ਼ਾ ਕਿਉਂ ਵਧ ਰਿਹਾ ਹੈ?-ਕੇਜਰੀਵਾਲ
Ad Position 24