23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਦਿੱਲੀ ’ਚ ਵੱਖ-ਵੱਖ ਜਥੇਬੰਦੀਆਂ ਵਲੋਂ ਐਸ.ਆਈ.ਆਰ. ਅਤੇ ਚੋਣ ਕਮਿਸ਼ਨਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

ਨਵੀਂ ਦਿੱਲੀ, 23 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ ਜਥੇਬੰਦੀਆਂ, ਵਿਦਿਆਰਥੀ ਸੰਗਠਨਾਂ ਅਤੇ ਖੱਬੇ ਪੱਖੀ ਪਾਰਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ’ਚ ...

Ad Position 21
No active advertisement
ਅਜੀਤ ਡੈਸਕ 24-10-2026

ਨਵੀਂ ਦਿੱਲੀ, 23 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ ਜਥੇਬੰਦੀਆਂ, ਵਿਦਿਆਰਥੀ ਸੰਗਠਨਾਂ ਅਤੇ ਖੱਬੇ ਪੱਖੀ ਪਾਰਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ’ਚ ਲੋਕਾਂ ਨੇ ਸ਼ੁੱਕਰਵਾਰ ਨੂੰ ਦਿੱਲੀ ਵਿਚ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਦੀ ਪ੍ਰਕਿਰਿਆ ਵਾਪਸ ਲੈਣ ਦੀ ਮੰਗ ਕੀਤੀ। ਇਸ ਦੌਰਾਨ, ਜਦੋਂ ਪ੍ਰਦਰਸ਼ਨਕਾਰੀਆਂ ਨੇ ਕੇਂਦਰੀ ਦਿੱਲੀ ਦੀ ਅਸ਼ੋਕਾ ਰੋਡ ਸਥਿਤ ਭਾਰਤੀ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਦਿੱਲੀ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ। ਪੁਲਿਸ ਵੱਲੋਂ ਮਾਰਚ ਨੂੰ ਰੋਕਣ ਲਈ ਰਸਤੇ ਵਿੱਚ ਬੈਰੀਕੇਡ ਵੀ ਲਗਾਏ ਗਏ। ਇਹ ਰੋਸ ਮਾਰਚ ਸੰਯੁਕਤ ਕਿਸਾਨ ਮੋਰਚਾ ਤੇ ‘ਪੀਪਲ ਅਗੇਂਸਟ ਐਸ.ਆਈ.ਆਰ.’ ਨਾਮਕ ਸਾਂਝੇ ਲੋਕ ਮੰਚ ਦੀ ਦਿੱਲੀ ਤਾਲਮੇਲ ਕਮੇਟੀ ਵੱਲੋਂ ਸੱਦਿਆ ਗਿਆ ਸੀ। ਮਾਰਚ ਦੀ ਸ਼ੁਰੂਆਤ ਗੋਲੇ ਡਾਕਖਾਨੇ ਦੇ ਨੇੜਿਓਂ ਹੋਈ, ਜੋ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਤੋਂ ਕੁਝ ਸੌ ਮੀਟਰ ਦੀ ਦੂਰੀ ’ਤੇ ਸਥਿਤ ਹੈ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਕੌਮੀ ਝੰਡੇ ਅਤੇ ਬੈਨਰ ਫੜੇ ਹੋਏ ਸਨ, ਜਿਨ੍ਹਾਂ ਰਾਹੀਂ ਵੋਟਰ ਸੂਚੀਆਂ ਦੀ ਸੋਧ ਦੀ ਪ੍ਰਕਿਰਿਆ ਬੰਦ ਕਰਨ ਦੀ ਮੰਗ ਉਠਾਈ ਜਾ ਰਹੀ ਸੀ। ਬੰਗਲਾ ਸਾਹਿਬ ਗੁਰਦੁਆਰੇ ਦੇ ਨੇੜੇ ਪੁਲਿਸ ਨੇ ਬੈਰੀਕੇਡ ਲਗਾ ਕੇ ਮਾਰਚ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਰਚ ਵਿਚ ਵਿਦਿਆਰਥੀਆਂ, ਨੌਜਵਾਨਾਂਅਤੇ ਕਿਸਾਨਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਸੀ.ਪੀ.ਆਈ. (ਐਮ.) ਦੀ ਸੀਨੀਅਰ ਆਗੂ ਬ੍ਰਿੰਦਾ ਕਰਾਤ ਤੋਂ ਇਲਾਵਾ ਆਲ ਇੰਡੀਆ ਡੈਮੋਕ੍ਰੈਟਿਕ ਵੂਮੈਨਜ਼ ਐਸੋਸੀਏਸ਼ਨ ਅਤੇ ਆਲ ਇੰਡੀਆ ਡੈਮੋਕ੍ਰੈਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਦੇ ਮੈਂਬਰ ਵੀ ਮੌਜੂਦ ਸਨ। ਕ੍ਰਾਂਤੀਕਾਰੀ ਯੁਵਾ ਸੰਗਠਨ ਅਤੇ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਨੇ ਵੀ ਇਸ ਮਾਰਚ ਨੂੰ ਸਮਰਥਨ ਦਿੱਤਾ। ਦਿੱਲੀ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਤੋਂ ਆਏ ਕਾਰਕੁਨਾਂ ਨੇ ਵੀ ਇਸ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਡਰਾਈਵਿੰਗ ਲਾਇਸੈਂਸਾਂ ਲਈ ਵੱਖ-ਵੱਖ ਰੰਗਾਂ ਦੀ ਯੋਜਨਾ ਅਗਲੀ ਖ਼ਬਰ ਚੋਣ ਕਮਿਸ਼ਨ ਦੇ ਅਧਿਕਾਰੀ ’ਤੇ ਬਿਨਾਂ ਚਰਚਾ ਫ਼ੈਸਲੇ ਲੈਣ ਦਾ ਦੋਸ਼-ਆਰ.ਟੀ.ਆਈ. ਦੋਵੇਂ ਚੋਣ ਕਮਿਸ਼ਨਰਾਂ ਨੇ ਕੈਬਨਿਟ ਸਕੱਤਰ ਨ...
Ad Position 24