23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਭਰ ’ਚ ਪੋਲਿੰਗ ਬੂਥਾਂ ’ਤੇ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਅਨੰਦਿਤਾ ਮਿੱਤਰਾ

ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ ...

Ad Position 21
No active advertisement
ਅਜੀਤ ਡੈਸਕ 24-10-2026

ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨੰਦਿਤਾ ਮਿੱਤਰਾ ਨੇ ਅੱਜ ਇੱਥੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ ਤਾਂ ਜੋ ਉਹ ‘ਵਿਸ਼ੇਸ਼ ਤੀਬਰ ਸੋਧ’ (ਐਸ.ਆਈ.ਆਰ.), 2026 ਤਹਿਤ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਅੰਤਿਮ ਵੋਟਰ ਸੂਚੀ  ’ਚ ਆਪਣੇ ਨਾਂਅ ਦੀ ਜਾਂਚ ਕਰਨ ਦੇ ਨਾਲ-ਨਾਲ ਨਵੀਂ ਰਜਿਸਟ੍ਰੇਸ਼ਨ ਲਈ ਅਰਜ਼ੀਆਂ ਦੇ ਸਕਣ ਤੇ ਵੋਟਰ ਵੇਰਵਿਆਂ ਵਿਚ ਸੋਧ ਕਰਵਾ ਸਕਣ। ਮਿੱਤਰਾ ਨੇ ਦੱਸਿਆ ਕਿ ਆਗਾਮੀ ‘ਵਿਸ਼ੇਸ਼ ਤੀਬਰ ਸੋਧ’ (ਐਸ.ਐਸ.ਆਰ.) ਤਹਿਤ ਨਵੀਂ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 1.1.2027 ਹੋਵੇਗੀ। ਕੋਈ ਵੀ ਨਾਗਰਿਕ ਜੋ ਇਸ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਰਿਹਾ ਹੈ, ਉਹ ‘ਫਾਰਮ ਨੰਬਰ 6’ ਭਰ ਕੇ ਵੋਟਰ ਸੂਚੀ ਵਿਚ ਆਪਣਾ ਨਾਂਅ ਸ਼ਾਮਲ ਕਰਵਾਉਣ ਲਈ ਅਰਜ਼ੀ ਦੇ ਸਕਦਾ ਹੈ। ਆਗਾਮੀ ਐਸ.ਐਸ.ਆਰ. ਦੇ ਕਾਰਜਕ੍ਰਮ ਬਾਰੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ 1.1.2027 ਨੂੰ ਯੋਗਤਾ ਮਿਤੀ ਮੰਨ ਕੇ ਪੂਰੇ ਸੂਬੇ ਵਿਚ ਇਹ ਪ੍ਰਕਿਰਿਆ ਚਲਾਈ ਜਾਵੇਗੀ। ਕਾਰਜ-ਕਰਮ ਅਨੁਸਾਰ, 12.11.2026 ਨੂੰ ਖਰੜਾ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਸਬੰਧ ਵਿਚ ਦਾਅਵੇ ਤੇ ਇਤਰਾਜ਼ ਦਾਖਲ ਕਰਨ ਦਾ ਸਮਾਂ 12.11.2026 ਤੋਂ 11.12.2026 ਤੱਕ ਹੋਵੇਗਾ ਤੇ ਅੰਤਿਮ ਵੋਟਰ ਸੂਚੀ 04.01.2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਅਨੰਦਿਤਾ ਮਿੱਤਰਾ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਸੇਵਾਵਾਂ ਪ੍ਰਾਪਤ ਕਰਨ ਤੇ ਅੰਤਿਮ ਵੋਟਰ ਸੂਚੀ ’ਚ ਆਪਣੇ ਨਾਂਅ ਤੇ ਵੇਰਵਿਆਂ ਦੀ ਤਸਦੀਕ ਕਰਨ ਲਈ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਖਾਸ ਤੌਰ ’ਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੈਂਪ ਦੌਰਾਨ ਆਪਣੇ ਸੰਬੰਧਿਤ ਪੋਲਿੰਗ ਬੂਥਾਂ ’ਤੇ ਜਾਣ ਅਤੇ ਆਪਣੀ ਵੋਟ ਬਣਵਾਉਣ।

Ad Position 22
No active advertisement
ਪਿਛਲੀ ਖ਼ਬਰ ਅਸ਼ਵਨੀ ਕੁਮਾਰ ਸਮੇਤ ਚਾਰ ਮੁਲਜ਼ਮ ਸੀ.ਬੀ.ਆਈ. ਰਿਮਾਂਡ ’ਤੇ ਭੇਜੇ ਅਗਲੀ ਖ਼ਬਰ ਤਿੱਬਤ ’ਚ ਭੁਚਾਲ ਨਾਲ 16 ਮੌਤਾਂ
Ad Position 24