23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ-ਭਗਵੰਤ ਮਾਨ

ਚੰਡੀਗੜ੍ਹ 23 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਮੈਂ ਫਰਾਂਸ ਤੋਂ ਵਾਪਸ ਆ ਰਿਹਾ ਸੀ ਤਾਂ ਮੈਨੂੰ ਦਿੱਲੀ ਹਵਾਈ ਅੱਡੇ ’ਤੇ ਦੋ ...

Ad Position 21
No active advertisement
ਅਜੀਤ ਡੈਸਕ 24-10-2026

ਚੰਡੀਗੜ੍ਹ 23 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਮੈਂ ਫਰਾਂਸ ਤੋਂ ਵਾਪਸ ਆ ਰਿਹਾ ਸੀ ਤਾਂ ਮੈਨੂੰ ਦਿੱਲੀ ਹਵਾਈ ਅੱਡੇ ’ਤੇ ਦੋ ਘੰਟੇ ਬੈਠਣ ਲਈ ਕਿਹਾ ਗਿਆ। ਮੈਂ ਉਨ੍ਹਾਂ ਨੂੰ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਕਿਹਾ। ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਦਾ ਪ੍ਰੋਟੋਕੋਲ ਰਾਹੀਂ ਹੀ ਸਵਾਗਤ ਕੀਤਾ ਜਾਂਦਾ ਹੈ। ਉਨ੍ਹਾਂ ਮੈਨੂੰ ਆਪਣੇ ਸਾਮਾਨ ਦੀ ਚੈਕਿੰਗ ਕਰਵਾਉਣ ਲਈ ਕਿਹਾ ਤੇ ਮੈਂ ਚੈਕਿੰਗ ਕਰਵਾਈ। ਮੇਰੇ ਸਮਾਨ ’ਚੋਂ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ। ਦੋ ਘੰਟਿਆਂ ਬਾਅਦ ਉਨ੍ਹਾਂ ਮੈਨੂੰ ਜਾਣ ਲਈ ਕਿਹਾ। ਉਨ੍ਹਾਂ ਮੈਨੂੰ ਦੱਸਿਆ ਕਿ ਉਨ੍ਹਾਂ ’ਤੇ ਉੱਪਰੋਂ ਦਬਾਅ ਸੀ। ਉਨ੍ਹਾਂ ਮੈਨੂੰ ਆਪਣੇ ਕੋਲ ਕੋਈ ਨਾ ਕੋਈ ਚੀਜ਼ ਛੱਡ ਕੇ ਜਾਣ ਲਈ ਕਿਹਾ। ਉਨ੍ਹਾਂ ਨੇ ਸਾਡੇ ਤੋਂ ਮਨਮਾਨਾ ₹50,000 ਦਾ ਚਲਾਨ ਭਰਨ ਲਈ ਕਿਹਾ ਕਿਉਂਕਿ ਇਹ ਉਨ੍ਹਾਂ ਦੀ ਨੌਕਰੀ ਜਾਣ ਦਾ ਸਵਾਲ ਸੀ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਹਵਾਈ ਅੱਡੇ ‘ਤੇ ਕਸਟਮਜ਼ ਦਾ ਮੁਖੀ ਕੌਣ ਹੈ? ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਭਰਾ ਮਨੀਸ਼। ਇਹ ਲੋਕ ਇਸ ਤਰ੍ਹਾਂ ਬਦਲਾ ਲੈਂਦੇ ਹਨ, ਕਿਸੇ ਵੀ ਵਿਅਕਤੀ ਨੂੰ ਕਿਤੇ ਵੀ ਨਿਸ਼ਾਨਾ ਬਣਾਉਂਦੇ ਹਨ।

Ad Position 22
No active advertisement
ਪਿਛਲੀ ਖ਼ਬਰ ਝੋਟਾ ਹੱਤਿਆ ਕਾਂਡ : ਪੰਜਾਬ ਸਰਕਾਰ ਵਲੋਂ ਮੰਗਾਂ ਮੰਨਣ ਦਾ ਐਲਾਨ ਐਕਸ਼ਨ ਕਮੇਟੀ ਮੁੱਖ ਮੰਤਰੀ ਤੇ ਡੀ. ਜੀ. ਪੀ. ਦੇ ਅਸਤੀਫ਼ੇ... ਅਗਲੀ ਖ਼ਬਰ ਭਾਰੀ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਵਲੋਂ ਵਾਕਆਊਟ ਸਦਨ ’ਚ ਇਕ-ਦੂਜੇ ਖ਼ਿਲਾਫ਼ ਨਾਅਰੇਬਾਜ਼ੀ
Ad Position 24