24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਟਾਈਗਰ ਸ਼ਰੌਫ ਗੋਲੀਬਾਰੀ ਮਾਮਲਾ ਮੁੰਬਈ ਪੁਲਿਸ ਵਲੋਂ ਸੂਰਤ ਤੋਂ ਹਥਿਆਰ ਬਰਾਮਦ

ਮੁੰਬਈ, 24 ਅਕਤੂਬਰ (ਪੀ.ਟੀ.ਆਈ.)-ਮੁੰਬਈ ਕ੍ਰਾਈਮ ਬ੍ਰਾਂਚ ਨੇ ਸੂਰਤ, ਗੁਜਰਾਤ ਤੋਂ ਦੋ ਹਥਿਆਰ ਅਤੇ ਦਸ ਕਾਰਤੂਸ ਬਰਾਮਦ ਕੀਤੇ ਹਨ। ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਹਮਲਾਵਰਾਂ ਵਲੋਂ ਅਦਾਕਾਰ ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਕਰਨ ਲਈ ਇਨ੍ਹਾਂ ...

Ad Position 21
No active advertisement
ਅਜੀਤ ਡੈਸਕ 25-10-2026

ਮੁੰਬਈ, 24 ਅਕਤੂਬਰ (ਪੀ.ਟੀ.ਆਈ.)-ਮੁੰਬਈ ਕ੍ਰਾਈਮ ਬ੍ਰਾਂਚ ਨੇ ਸੂਰਤ, ਗੁਜਰਾਤ ਤੋਂ ਦੋ ਹਥਿਆਰ ਅਤੇ ਦਸ ਕਾਰਤੂਸ ਬਰਾਮਦ ਕੀਤੇ ਹਨ। ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਹਮਲਾਵਰਾਂ ਵਲੋਂ ਅਦਾਕਾਰ ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਕਰਨ ਲਈ ਇਨ੍ਹਾਂ ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ।ਇਹ ਬਰਾਮਦਗੀ ਸ਼ੁੱਕਰਵਾਰ ਨੂੰ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਕੀਤੀ ਗਈ। ਪੁਲਿਸ ਅਧਿਕਾਰੀ ਦੇ ਅਨੁਸਾਰ, ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਨੇ ਹਮਲਾਵਰਾਂ ਦੇ ਹਥਿਆਰ ਸਪਲਾਇਰ ਦਾ ਪਤਾ ਲਗਾਇਆ ਅਤੇ ਉਸਨੂੰ ਸੂਰਤ ਵਿਚ ਇੱਕ ਲੁਕਣਗਾਹ ‘ਤੇ ਟ੍ਰੈਕ ਕੀਤਾ, ਜਿੱਥੋਂ ਹਥਿਆਰ ਬਰਾਮਦ ਕੀਤੇ ਗਏ।ਬਰਾਮਦ ਕੀਤੇ ਗਏ ਹਥਿਆਰਾਂ ਅਤੇ ਕਾਰਤੂਸਾਂ ਨੂੰ ਮੌਕੇ ‘ਤੇ ਮਿਲੇ ਖਾਲੀ ਖੋਲਾਂ ਨਾਲ ਮੇਲ ਕਰਨ ਲਈ ਫੋਰੈਂਸਿਕ ਜਾਂਚ ਅਤੇ ਬੈਲਿਸਟਿਕ ਟੈਸਟਿੰਗ ਲਈ ਭੇਜਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ... ਅਗਲੀ ਖ਼ਬਰ ਸੋਨੀਪਤ ਦਾ ਨੌਜਵਾਨ ਇੰਦੌਰ ਤੋਂ ਗ੍ਰਿਫ਼ਤਾਰ
Ad Position 24