24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪ੍ਰਧਾਨ ਮੰਤਰੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ-ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਬਜ਼ੁਰਗ ਤੀਰਥ ਯਾਤਰੀਆਂ ਨੂੰ ਲੈ ਕੇ ਜਾਣ ਵਾਲੀਆਂ ਸੁਪਰ ਡੀਲਕਸ ਬੱਸਾਂ ਦੀ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.) ਵਲੋਂ ਚੈਕਿੰਗ ਕੀਤੇ ...

Ad Position 21
No active advertisement
ਅਜੀਤ ਡੈਸਕ 25-10-2026

ਚੰਡੀਗੜ੍ਹ, 24 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਬਜ਼ੁਰਗ ਤੀਰਥ ਯਾਤਰੀਆਂ ਨੂੰ ਲੈ ਕੇ ਜਾਣ ਵਾਲੀਆਂ ਸੁਪਰ ਡੀਲਕਸ ਬੱਸਾਂ ਦੀ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.) ਵਲੋਂ ਚੈਕਿੰਗ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਨਰਿੰਦਰ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਇਹ ਕੋਸ਼ਿਸ਼ ਭਗਵੰਤ ਮਾਨ ਸਰਕਾਰ ਦੀ ਸੀਨੀਅਰ ਨਾਗਰਿਕਾਂ ਲਈ ਚਲਾਈ ਜਾ ਰਹੀ ਸਕੀਮ ਨੂੰ ਰੋਕਣ ਲਈ ਕੀਤੀ ਗਈ ਹੈ। ਉਨ੍ਹਾਂ ‘ਐਕਸ’ ’ਤੇ ਲਿਖਦਿਆਂ ਸਵਾਲ ਕੀਤਾ ਕਿ ਐਨ.ਐਚ.ਆਰ.ਸੀ. ਨੇ ਪਹਿਲੀ ਵਾਰ ਤੀਰਥ ਯਾਤਰਾ ਬੱਸਾਂ ਦੀ ਚੈਕਿੰਗ ਕਿਉਂ ਕੀਤੀ ਅਤੇ ਕੀ ਇਸ ਨੇ ਕਦੇ ਕਿਸੇ ਹੋਰ ਰਾਜ ਦੀਆਂ ਰੋਡਵੇਜ਼ ਬੱਸਾਂ ਦੀ ਅਜਿਹੀ ਚੈਕਿੰਗ ਕੀਤੀ ਹੈ? ‘ਆਪ’ ਸੁਪਰੀਮੋ ਨੇ ਪੁੱਛਿਆ ਕਿ ਪ੍ਰਧਾਨ ਮੰਤਰੀ ਜੀ ਤੁਸੀਂ ਬਜ਼ੁਰਗਾਂ ਨੂੰ ਤੀਰਥ ਯਾਤਰਾ ’ਤੇ ਜਾਣ ਤੋਂ ਰੋਕਣ ਲਈ ਇੰਨੇ ਕਾਹਲੇ ਕਿਉਂ ਹੋ? ਤੁਸੀਂ ਬਜ਼ੁਰਗਾਂ ਦੀਆਂ ਬਦ-ਦੁਆਵਾਂ ਕਿਉਂ ਲੈਣਾ ਚਾਹੁੰਦੇ ਹੋ? ਇਸ ਦੌਰਾਨ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਵੀ ਤੀਰਥ ਯਾਤਰਾ ਲਈ ਵਰਤੀਆਂ ਜਾ ਰਹੀਆਂ ਸੁਪਰ ਡੀਲਕਸ ਬੱਸਾਂ ਦੀ ਐਨ.ਐਚ.ਆਰ.ਸੀ. ਵਲੋਂ ਕੀਤੀ ਗਈ ਚੈਕਿੰਗ ਦੀ ਸਖ਼ਤ ਨਿਖੇਧੀ ਕੀਤੀ। ਜ਼ਿਕਰਯੋਗ ਹੈ ਕਿ ਐਨ.ਐਚ.ਆਰ.ਸੀ. ਨੇ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਇਸਤੇਮਾਲ ਕੀਤੀਆਂ ਜਾ ਰਹੀਆਂ ਏ.ਸੀ. ਸਲੀਪਰ ਬੱਸਾਂ ਦੀ ਸੁਰੱਖਿਆ ਨੂੰ ਲੈ ਕੇ ਲੱਗੇ ਦੋਸ਼ਾਂ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਨਿੱਜੀ ਰੂਪ ਨਾਲ ਸਾਰੀਆਂ ਬੱਸਾਂ ਦਾ ਨਿਰੀਖਣ ਕਰਨ ਅਤੇ 7 ਦਿਨਾਂ ਵਿਚਾਲੇ ਵਿਸਥਾਰਿਤ ਰਿਪੋਰਟ ਪੇਸ਼ ਕਰਨ। ਐਨ.ਐਚ.ਆਰ.ਸੀ. ਦੇ ਮੈਂਬਰ ਪ੍ਰਿਅੰਕ ਕਾਨੂਨਗੋ ਨੇ ਦੱਸਿਆ ਕਿ ਕਮਿਸ਼ਨ ਨੂੰ ਸ਼ਿਕਾਇਤ ਮਿਲੀ ਹੈ, ਜਿਸ ’ਚ ਬੱਸਾਂ ’ਚ ਸੁਰੱਖਿਆ ਪੈਮਾਨਿਆਂ ਦੀ ਉਲੰਘਣਾ ਦਾ ਦੋਸ਼ ਲਗਾਇਆ ਗਿਆ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਬੱਸਾਂ ’ਚ ਬਦਲਾਅ ਖਤਰਨਾਕ ਸਥਿਤੀ ਪੈਦਾ ਕਰਦੇ ਹਨ, ਖਾਸ ਕਰ ਬਜ਼ੁਰਗ ਯਾਤਰੀਆਂ ਲਈ , ਜਿਨ੍ਹਾਂ ਨੂੰ ਹੰਗਾਮੀ ਸਥਿਤੀ ’ਚ ਬਾਹਰ ਨਿਕਲਣ ’ਚ ਮੁਸ਼ਕਿਲ ਹੋ ਸਕਦੀ ਹੈ। ਐਨ.ਐਚ.ਆਰ.ਸੀ. ਨੇ ਮਨੁੱਖੀ ਅਧਿਕਾਰ ਸੁਰੱਖਿਆ ਐਕਟ 1993 ਦੀ ਧਾਰਾ 12 ਤਹਿਤ ਪੰਜਾਬ ਦੇ ਮੁੱਖ ਸਕੱਤਰ ਤੇ ਭਾਰਤ ਸਰਕਾਰ ਦੇ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਦੇ ਸਕੱਤਰ ਦੋਵਾਂ ਨੂੰ ਨੋਟਿਸ ਜਾਰੀ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਝੋਟਾ ਹੱਤਿਆ ਕਾਂਡ : ਪੰਜਾਬ ਸਰਕਾਰ ਨੇ ਐਕਸ਼ਨ ਕਮੇਟੀ ਨਾਲ ਮੰਤਰੀਆਂ ਦੇ ਪੈਨਲ ਦੀ ਮੀਟਿੰਗ ਸੰਬੰਧੀ ਨਹੀਂ ਭਰਿਆ ਹੁੰਗਾਰਾ ਅਗਲੀ ਖ਼ਬਰ ਲੁਧਿਆਣਾ ’ਚ ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਗੁੱਟ ਵੱਢ ਕੇ ਨਾਲ ਲੈ ਗਏ ਹਮਲਾਵਰ, ਰਸਤੇ ’ਚ ਦੁਕਾਨਦ...
Ad Position 24