26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਾਰਤ ਨਸ਼ਾ ਤਸਕਰ ਗਰੋਹਾਂ ਨੂੰ ਕਰਾਰਾ ਜਵਾਬ ਦੇਵੇਗਾ-ਸ਼ਾਹ

ਨਵੀਂ ਦਿੱਲੀ, 25 ਅਕਤੂਬਰ (ਉਪਮਾ ਡਾਗਾ ਪਾਰਥ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ‘ਆਪ੍ਰੇਸ਼ਨ ਟ੍ਰਾਈਡੇਂਟ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਇਸ ਤਰ੍ਹਾਂ ਦੇ ਸਖ਼ਤ ਹਮਲੇ ਉਦੋਂ ਤੱਕ ਕਰਦਾ ਰਹੇਗਾ ਜਦੋਂ ਤੱਕ ਨਸ਼ੇ ਮਾਫੀਆ ਦੇ ...

Ad Position 21
No active advertisement
ਅਜੀਤ ਡੈਸਕ 26-10-2026

ਨਵੀਂ ਦਿੱਲੀ, 25 ਅਕਤੂਬਰ (ਉਪਮਾ ਡਾਗਾ ਪਾਰਥ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ‘ਆਪ੍ਰੇਸ਼ਨ ਟ੍ਰਾਈਡੇਂਟ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਇਸ ਤਰ੍ਹਾਂ ਦੇ ਸਖ਼ਤ ਹਮਲੇ ਉਦੋਂ ਤੱਕ ਕਰਦਾ ਰਹੇਗਾ ਜਦੋਂ ਤੱਕ ਨਸ਼ੇ ਮਾਫੀਆ ਦੇ ਤਾਬੂਤ ’ਚ ਆਖਰੀ ਕਿੱਲ ਨਾ ਠੁਕ ਜਾਏ। ਅਮਿਤ ਸ਼ਾਹ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਸ਼ੁੱਕਰਵਾਰ ਨੂੰ ਚਲਾਏ ਇਸ ਆਪ੍ਰੇਸ਼ਨ ਦੀ ਪੂਰੀ ਜਾਣਕਾਰੀ ਵੀ ਦਿੱਤੀ, ਜਿਸ ਦਾ ਮਕਸਦ ਭਾਰਤ, ਬੰਗਲਾਦੇਸ਼ ਅਤੇ ਮਿਆਮਾਂਰ ’ਚ ਸਰਗਰਮ ਇਕ ਅੰਤਰਰਾਸ਼ਟਰੀ ਨਸ਼ਿਆਂ ਦੇ ਮਾਫੀਏ ਨੂੰ ਖ਼ਤਮ ਕਰਨਾ ਸੀ। ਸ਼ਾਹ ਨੇ ਕਿਹਾ ਕਿ ਏਜੰਸੀਆਂ ਨੇ ਅਸਾਮ, ਮਿਜ਼ੋਰਮ ਅਤੇ ਮਨੀਪੁਰ ’ਚ 38 ਥਾਵਾਂ ’ਤੇ ਇਕੱਠੀ ਛਾਪੇਮਾਰੀ ਕੀਤੀ। ਇਸ ਕਾਰਵਾਈ ’ਚ 18 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 1424 ਬੈਂਕ ਖਾਤਿਆਂ ਨੂੰ ਫ੍ਰੀਜ ਕੀਤਾ ਗਿਆ। ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਆਪ੍ਰੇਸ਼ਨ ’ਚ 100 ਕਰੋੜ ਦੇ ਹਵਾਲਾ ਲੈਣ-ਦੇਣ ਦਾ ਪਤਾ ਲੱਗਾ। ਇਸ ਤੋਂ ਇਲਾਵਾ 17.82 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਗਈ। ਨਾਲ ਹੀ 500 ਡੇਟੋਨੇਟਰ ਅਤੇ 12 ਲੱਖ ਰੁਪਏ ਨਕਦ ਵੀ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ‘ਡੇਥ ਟ੍ਰਾਯਗਲ ਕਾਰੀਡੋਰ’ ਦੇ ਰਾਹੀਂ ਭਾਰਤ, ਮਿਆਂਮਾਰ ਅਤੇ ਬੰਗਲਾਦੇਸ਼ ਦੀਆਂ ਸਰਹੱਦਾਂ ਤੋਂ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ। ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ 31 ਦਸੰਬਰ 2029 ਤੱਕ ਹਰ ਡਰਗ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਾ ਹੈ।  ਅਮਿਤ ਸ਼ਾਹ ਨੇ 23 ਅਕਤੂਬਰ ਨੂੰ ਹੋਈ ਛਾਪੇਮਾਰੀ ’ਚ ਮਿਲੀ ਸਫ਼ਲਤਾ ਲਈ ਕੇਂਦਰੀ ਏਜੰਸੀਆਂ ਅਤੇ ਤਿੰਨੋਂ ਰਾਜਾਂ ਦੀ ਪੁਲਿਸ ਨਾਲ ਬਣੀ ਐਂਟੀ ਨਾਰਕੋਟਿਕਸ ਟੀਮ ਨੂੰ ਵਧਾਈ ਵੀ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਿਤ ਕਰ ਰਹੇ ਹਾਂ-ਮੁੱਖ ਮੰਤਰੀ ਅਗਲੀ ਖ਼ਬਰ ਜਲੰਧਰ ਵਿਚ ਈ-ਰਿਕਸ਼ਿਆਂ ਦੀ ਵਧਦੀ ਗਿਣਤੀ ਕਈ ਥਾਵਾਂ ’ਤੇ ਬਣ ਰਹੀ ਟ੍ਰੈਫਿਕ ਜਾਮ ਦਾ ਵੱਡਾ ਕਾਰਨ
Ad Position 24