28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਚੋਣ ਕਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ’ਚ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਸਮੀਖਿਆ

ਚੋਣ ਕਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ’ਚ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਸਮੀਖਿਆ

Ad Position 21
No active advertisement
ਅਜੀਤ ਡੈਸਕ 29-10-2026

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਦਰਸ਼ੀ ਚੋਣ ਪ੍ਰਕਿਰਿਆ ’ਤੇ ਦਿੱਤਾ ਜ਼ੋਰ

ਪ੍ਰੋ. ਅਵਤਾਰ ਸਿੰਘ
ਚੰਡੀਗੜ੍ਹ, 28 ਅਕਤੂਬਰ-ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੇ ਵਫ਼ਦ ਨੇ ਸਮੀਖਿਆ ਦੇ ਦੂਜੇ ਦਿਨ ਸਾਰੇ 23 ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਵਫ਼ਦ ’ਚ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਪਵਨ ਕੁਮਾਰ ਸ਼ਰਮਾ, ਡਿਪਟੀ ਚੋਣ ਕਮਿਸ਼ਨਰ ਭਾਨੂ ਪ੍ਰਕਾਸ਼ ਯੇਤੂਰੂ, ਡਾਇਰੈਕਟਰ ਜਨਰਲ (ਆਈ.ਟੀ.) ਸੀਮਾ ਖੰਨਾ ਤੇ ਡਾਇਰੈਕਟਰ ਜਨਰਲ (ਮੀਡੀਆ) ਆਸ਼ੀਸ਼ ਗੋਇਲ ਸ਼ਾਮਿਲ ਸਨ। ਮੀਟਿੰਗ ਦੌਰਾਨ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਤੇ ਪੁਲਿਸ ਦੇ ਸੀਨੀਅਰ ਕਪਤਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅਧਿਕਾਰੀਆਂ ਨੇ ਆਪੋ-ਆਪਣੇ ਜ਼ਿਲ੍ਹਿਆਂ ’ਚ ਚੋਣਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਵਫ਼ਦ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮੀਖਿਆ ਦੌਰਾਨ ਚੋਣ ਪ੍ਰਕਿਰਿਆ ਨਾਲ ਜੁੜੇ ਵੱਖ-ਵੱਖ ਕੰਮਾਂ ਦੀ ਪ੍ਰਗਤੀ ਤੇ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ’ਤੇ ਜ਼ੋਰ
ਵਫ਼ਦ ਨੇ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਚੋਣਾਂ ਨਾਲ ਸੰਬੰਧਿਤ ਸਾਰੀਆਂ ਪ੍ਰਕਿਰਿਆਵਾਂ ’ਚ ਪਾਰਦਰਸ਼ਿਤਾ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਚੋਣਾਂ ਤੋਂ ਪਹਿਲਾਂ ਦੀਆਂ ਸਾਰੀਆਂ ਗਤੀਵਿਧੀਆਂ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਤੇ ਚੋਣ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ।
ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਦਾ ਭਰੋਸਾ
ਸੂਬੇ ’ਚ ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿਤਰਾ ਨੇ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਨਾਲ ਸਬੰਧਤ ਸਾਰੇ ਕੰਮ ਪੂਰੀ ਤਨਦੇਹੀ ਨਾਲ ਤੇ ਨਿਰਧਾਰਤ ਸਮਾਂ-ਸੀਮਾ ਅਨੁਸਾਰ ਨੇਪਰੇ ਚਾੜ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਸੂਬੇ ’ਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਜੀਓ ਦੀ ਸ਼ਾਨਦਾਰ ਸ਼ੁਰੂਆਤ, ਸ਼ੇਅਰਾਂ ’ਚ 27 ਫ਼ੀਸਦੀ ਦੇ ਕਰੀਬ ਉਛਾਲ ਅਗਲੀ ਖ਼ਬਰ ਮਜੀਠੀਆ ਨਾਲ ਗੱਠਜੋੜ ਕਰ ਕੇ ਪੰਜਾਬ ਨੂੰ ਮੁੜ ਨਸ਼ਿਆਂ ’ਚ ਡੋਬਣ ਦੀ ਤਿਆਰੀ ’ਚ ਅਮਿਤ ਸ਼ਾਹ-ਕੇਜਰੀਵਾਲ
Ad Position 24