28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਰਮੇਸ਼ ਸਿੰਘ ਅਰੋੜਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਕਿ ਆਉਣ ਦਾ ਸੱਦਾ

ਰਮੇਸ਼ ਸਿੰਘ ਅਰੋੜਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਕਿ ਆਉਣ ਦਾ ਸੱਦਾ

Ad Position 21
No active advertisement
ਅਜੀਤ ਡੈਸਕ 29-10-2026

ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ

ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਪੰਜਾਬ ਦੀ ਵਿਧਾਨ ਸਭਾ ’ਚ ਬੋਲਦਿਆਂ ਮੈਂਬਰ ਰਮੇਸ਼ ਸਿੰਘ ਅਰੋੜਾ ਨੇ ਚੜ੍ਹਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਸਮੂਹ ਵਿਧਾਇਕਾਂ ਨੂੰ ਪਾਕਿ ਆਉਣ ਦਾ ਰਸਮੀ ਸੱਦਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪਾਕਿ ਅਤੇ ਉੱਥੋਂ ਦੇ ਲੋਕ ਬਾਂਹਾਂ ਖੋਲ੍ਹ ਕੇ ਉਨ੍ਹਾਂ ਦਾ ਸਵਾਗਤ ਕਰਨ ਲਈ ਤਿਆਰ ਹਨ । ਲਹਿੰਦੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਆਪਣੇ ਸੰਬੋਧਨ ਦੌਰਾਨ ਦਾਅਵਾ ਕੀਤਾ ਕਿ ਭਗਵੰਤ ਮਾਨ ਨੇ ਹਾਲ ਹੀ ’ਚ ਪੰਜਾਬ ਵਿਧਾਨ ਸਭਾ ’ਚ ਪਾਕਿ ਸਥਿਤ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇੱਛਾ ਜ਼ਾਹਿਰ ਕੀਤੀ ਸੀ । ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ’ਚ ਸਿਰਫ਼ ਐਨਾ ਹੀ ਕਿਹਾ ਸੀ ਕਿ ਉਨ੍ਹਾਂ ਨੂੰ ਕੌਮਾਂਤਰੀ ਪੰਜਾਬੀ ਕਾਨਫ਼ਰੰਸ ’ਚ ਸ਼ਾਮਿਲ ਹੋਣ ਦਾ ਲਾਹੌਰ ਤੋਂ ਸੱਦਾ ਮਿਲਿਆ ਹੈ । ਉਨ੍ਹਾਂ ਨਾਲ ਹੀ ਕੇਂਦਰ ’ਤੇ ਤਨਜ਼ ਕੱਸਦਿਆਂ ਇਹ ਵੀ ਕਿਹਾ ਸੀ ਕਿ ਸਰਕਾਰ ਉਨ੍ਹਾਂ ਨੂੰ ਜਾਣ ਦੀ ਮਨਜ਼ੂਰੀ ਦੇਵੇਗੀ ਜਾਂ ਨਹੀਂ, ਇਸ ਬਾਰੇ ਕੁਝ ਵੀ ਦਾਅਵੇ ਨਾਲ ਨਹੀਂ ਕਿਹਾ ਜਾ ਸਕਦਾ । ਅਰੋੜਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਾਕਿ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਹੋਣ ਕਾਰਨ ਦੁਨੀਆ ਭਰ ਦੇ ਸਿੱਖਾਂ ਲਈ ਬੇਹੱਦ ਪਵਿੱਤਰ ਹੈ । ਇਸ ਦੌਰਾਨ ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪਾਬੰਦੀਆਂ ਤੇ ਰੋਕਾਂ ਕਾਰਨ ਭਾਰਤੀ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਆਉਣ ਦੀ ਮਨਜ਼ੂਰੀ ਨਹੀਂ ਹੈ, ਜਿਸ ਕਾਰਨ ਅੱਜ ਵੀ ਸ਼ਰਧਾਲੂ ਸਰਹੱਦ ਤੋਂ ਹੀ ਦੂਰਬੀਨਾਂ ਰਾਹੀਂ ਦਰਸ਼ਨ ਕਰਨ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੂਰੀ ਤਰ੍ਹਾਂ ਖੋਲ੍ਹਿਆ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤ ਨਤਮਸਤਕ ਹੋ ਸਕੇ।

 

Ad Position 22
No active advertisement
ਪਿਛਲੀ ਖ਼ਬਰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵਲੋਂ ਮਜੀਠੀਆ ਖ਼ਿਲਾਫ਼ ਅੰਤਰਿਮ ਚਾਰਜਸ਼ੀਟ ਦਾਖ਼ਲ ਅਗਲੀ ਖ਼ਬਰ ਮੁੱਖ ਸਕੱਤਰ, ਡੀ.ਜੀ.ਪੀ. ਤੋਂ 2 ਹਫ਼ਤਿਆਂ ’ਚ ਮੰਗੀ ਕਾਰਵਾਈ ਰਿਪੋਰਟ
Ad Position 24