28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਮੱਧ ਪ੍ਰਦੇਸ਼ ਤੋਂ ਐਲਾਨਿਆ ਰਾਜ ਸਭਾ ਉਮੀਦਵਾਰ

ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਮੱਧ ਪ੍ਰਦੇਸ਼ ਤੋਂ ਐਲਾਨਿਆ ਰਾਜ ਸਭਾ ਉਮੀਦਵਾਰ

Ad Position 21
No active advertisement
ਅਜੀਤ ਡੈਸਕ 29-10-2026

ਮੁਰੂਗਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ ਸੀਟ

ਨਵੀੰ ਦਿੱਲੀ, 28 ਅਕਤੂਬਰ (ਉਪਮਾ ਡਾਗਾ ਪਾਰਥ)-ਭਾਜਪਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਇਕ ਵਾਰ ਫਿਰ ਰਾਜ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਮੋਦੀ ਮੰਤਰੀ ਮੰਡਲ ’ਚ ਬਣੇ ਰਹਿਣ ਦੀ ਸੰਭਾਵਨਾ ਹੋਰ ਤਿੱਖੀ ਹੋ ਗਈ ਹੈ। ਭਾਜਪਾ ਦੇ ਕੇਂਦਰੀ ਦਫ਼ਤਰ ਵਲੋਂ ਜਾਰੀ ਬਿਆਨ ਮੁਤਾਬਿਕ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਮੱਧ ਪ੍ਰਦੇਸ਼ ’ਚ ਹੋਣ ਵਾਲੀ ਰਾਜ ਸਭਾ ਜ਼ਿਮਨੀ ਚੋਣਾਂ 2026 ਲਈ ਪੁਰੀ ਨੂੰ ਉਮੀਦਵਾਰ ਐਲਾਨਿਆ ਹੈ। ਪੁਰੀ ਫਿਲਹਾਲ ਕੇਂਦਰ ’ਚ ਪੈਟਰੋਲੀਅਮ ਮੰਤਰੀ ਹਨ। ਮੱਧ ਪ੍ਰਦੇਸ਼ ’ਚ ਇਹ ਸੀਟ ਕੇਂਦਰੀ ਮੰਤਰੀ ਐਲ. ਮੁਰੂਗਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਇਥੇ 12 ਨਵੰਬਰ ਨੂੰ ਜ਼ਿਮਨੀ ਚੋਣ ਹੋਵੇਗੀ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਾਰੀਖ 2 ਨਵੰਬਰ ਹੈ। ਪੁਰੀ ਪਹਿਲਾਂ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਸਨ। ਉਨ੍ਹਾਂ ਦਾ ਮੌਜੂਦਾ ਰਾਜ ਸਭਾ ਦਾ ਕਾਰਜਕਾਲ ਨਵੰਬਰ ’ਚ ਖ਼ਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਉੱਤਰ ਪ੍ਰਦੇਸ਼ ’ਚ ਹੋਈਆਂ ਰਾਜ ਸਭਾ ਚੋਣਾਂ ਲਈ 3 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ, ਉਸ ਵੇਲੇ ਉਸ ’ਚ ਹਰਦੀਪ ਪੁਰੀ ਦਾ ਨਾਂਅ ਨਹੀਂ ਸੀ। ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਪੁਰੀ ਦਾ ਨਾਂਅ ਐਪਸਟੀਨ ਦੇ ਨਾਲ ਜੁੜਨ ਕਾਰਨ ਵਿਵਾਦਾਂ ’ਚ ਸੀ। ਜਿਸ ’ਤੇ ਇਹ ਕਿਆਸ ਲਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਮੰਤਰੀ ਮੰਡਲ ’ਚੋਂ ਬਾਹਰ ਭੇਜਿਆ ਜਾ ਸਕਦਾ ਹੈ ਪਰ ਹੁਣ ਰਾਜ ਸਭਾ ਉਮੀਦਵਾਰ ਐਲਾਨਣ ਤੋਂ ਬਾਅਦ ਉਨ੍ਹਾਂ ਦੇ ਮੰਤਰੀ ਮੰਡਲ ’ਚ ਬਣੇ ਰਹਿਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਿਕਾਸ ਗ੍ਰਾਮ ਸਵਰਾਜ ਯੋਜਨਾ ਲਈ 7,395 ਕਰੋੜ ਨੂੰ ਪ੍ਰਵਾਨਗੀ ਅਗਲੀ ਖ਼ਬਰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵਲੋਂ ਮਜੀਠੀਆ ਖ਼ਿਲਾਫ਼ ਅੰਤਰਿਮ ਚਾਰਜਸ਼ੀਟ ਦਾਖ਼ਲ
Ad Position 24