30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਆਂਧਰਾ ਪ੍ਰਦੇਸ਼ ’ਚ ਅਰਨਬ ਚੱਕਰਵਾਤ ਕਾਰਨ ਮਰਨ ਵਾਲਿਆਂ ਦੀ ਗਿਣਤੀ 6 ਹੋਈ

ਅਮਰਾਵਤੀ, 29 ਅਕਤੂਬਰ (ਪੀ. ਟੀ. ਆਈ.)-ਆਂਧਰਾ ਪ੍ਰਦੇਸ਼ ਦੇ ਤੇਨਾਲੀ ਮੰਡਲ ’ਚ ਕੰਧ ਡਿੱਗਣ ਕਾਰਨ 11 ਸਾਲ ਦੇ ਇਕ ਲੜਕੇ ਦੀ ਮੌਤ ਹੋ ਗਈ। ਇਸ ਨਾਲ ਬਹੁਤ ਭਿਆਨਕ ਚੱਕਰਵਾਤੀ ਤੂਫ਼ਾਨ ਅਰਨਬ ਨਾਲ ਜੁੜੀਆਂ ਘਟਨਾਵਾਂ ’ਚ ਮਰਨ ਵਾਲਿਆਂ ਦੀ ਗਿਣਤੀ ...

Ad Position 21
No active advertisement
ਅਜੀਤ ਡੈਸਕ 30-10-2026

ਅਮਰਾਵਤੀ, 29 ਅਕਤੂਬਰ (ਪੀ. ਟੀ. ਆਈ.)-ਆਂਧਰਾ ਪ੍ਰਦੇਸ਼ ਦੇ ਤੇਨਾਲੀ ਮੰਡਲ ’ਚ ਕੰਧ ਡਿੱਗਣ ਕਾਰਨ 11 ਸਾਲ ਦੇ ਇਕ ਲੜਕੇ ਦੀ ਮੌਤ ਹੋ ਗਈ। ਇਸ ਨਾਲ ਬਹੁਤ ਭਿਆਨਕ ਚੱਕਰਵਾਤੀ ਤੂਫ਼ਾਨ ਅਰਨਬ ਨਾਲ ਜੁੜੀਆਂ ਘਟਨਾਵਾਂ ’ਚ ਮਰਨ ਵਾਲਿਆਂ ਦੀ ਗਿਣਤੀ 6 ਹੋ ਗਈ ਹੈ। ਆਂਧਰਾ ਪ੍ਰਦੇਸ਼ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਮੈਨੇਜਿੰਗ ਡਾਇਰੈਕਟਰ ਪ੍ਰਖਰ ਜੈਨ ਨੇ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਬੁੱਧਵਾਰ ਰਾਤ ਕਰੀਬ 9 ਵਜੇ ਵਾਪਰੀ, ਜਦੋਂ ਲੜਕਾ ਬਾਹਰ ਜਾ ਰਿਹਾ ਸੀ। ਜੈਨ ਨੇ ਇਹ ਵੀ ਦੱਸਿਆ ਕਿ ਸੂਬੇ ’ਚ ਮੌਸਮ ਹੁਣ ਲਗਭਗ ਸ਼ਾਂਤ ਹੈ। ਤੂਫ਼ਾਨ ਕਾਰਨ ਬੰਦ ਹੋਈਆਂ ਸੜਕਾਂ ਤੇ ਟੁੱਟੀਆਂ ਬਿਜਲੀ ਦੀਆਂ ਤਾਰਾਂ ਵਿੱਚੋਂ ਲਗਭਗ 90 ਫ਼ੀਸਦੀ ਨੂੰ ਮੁੜ ਠੀਕ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੁਝ ਲੋਕ ਅਜੇ ਵੀ ਚੱਕਰਵਾਤ ਤੋਂ ਬਚਾਅ ਲਈ ਬਣਾਏ ਗਏ ਰਾਹਤ ਕੈਂਪਾਂ ਵਿਚ ਰਹਿ ਰਹੇ ਹਨ। ਮੁੱਖ ਸਕੱਤਰ ਅਨੂ ਗਰਗ ਨੇ ਦੱਸਿਆ ਕਿ ਗੰਜਮ ਜ਼ਿਲ੍ਹੇ ਦੇ ਲਗਭਗ 300 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿਚੋਂ 70 ਪਿੰਡ ਪੂਰੀ ਤਰ੍ਹਾਂ ਘਿਰੇ ਹੋਏ ਹਨ। ਜਿਨ੍ਹਾਂ ਵਿਚੋਂ 2,328 ਲੋਕਾਂ ਨੂੰ ਹੈਲੀਕਾਪਟਰ ਰਾਹੀਂ ਸੁਰੱਖਿਅਤ ਥਾਵਾਂ ’ਤੇ ਲਿਜਾਣਾ ਸ਼ੁਰੂ ਕਰ ਦਿੱਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਦੋ ਪੈਨ ਕਾਰਡਾਂ ਦੇ ਮਾਮਲੇ ਆਜ਼ਮ ਖਾਨ ਨੂੰ ਜ਼ਮਾਨਤ ਅਗਲੀ ਖ਼ਬਰ ਗ੍ਰਹਿ ਮੰਤਰੀ ਨੇ 4 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ ’ਤੇ ਕੀਤੀ ਗੱਲਬਾਤ
Ad Position 24