30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਨਸਾ ਜ਼ਿਲ੍ਹੇ ਦੇ ਤਿੰਨ ਡੀ.ਐੱਸ.ਪੀ. ਬਦਲੇ

ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸੰਘਰਸ਼ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਤਿੰਨੇ ਸਬ-ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਡੀ.ਐੱਸ.ਪੀ. ਸਬ-ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਪਹਿਲਾਂ ਹੀ ...

Ad Position 21
No active advertisement
ਅਜੀਤ ਡੈਸਕ 30-10-2026

ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸੰਘਰਸ਼ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਤਿੰਨੇ ਸਬ-ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਡੀ.ਐੱਸ.ਪੀ. ਸਬ-ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਪਹਿਲਾਂ ਹੀ ਮੁਅੱਤਲ ਕਰ ਦਿੱਤੇ ਗਏ ਸਨ ਅਤੇ ਵਾਧੂ ਚਾਰਜ ਡੀ.ਐੱਸ.ਪੀ.(ਡੀ) ਪੁਸ਼ਪਿੰਦਰ ਸਿੰਘ ਗਿੱਲ ਨੂੰ ਦਿੱਤਾ ਗਿਆ ਸੀ। ਸਪੈਸ਼ਲ ਡੀ.ਜੀ.ਪੀ.(ਐੱਚ) ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਗੁਰਪ੍ਰਤਾਪ ਸਿੰਘ ਡੀ.ਐੱਸ.ਪੀ. ਕਮਾਂਡ ਸੈਂਟਰ ਫ਼ਤਹਿਗੜ੍ਹ ਸਾਹਿਬ ਨੂੰ ਡੀ.ਐੱਸ.ਪੀ. ਸਬ-ਡਵੀਜ਼ਨ ਮਾਨਸਾ, ਹਰਵਿੰਦਰ ਸਿੰਘ ਸਰਾਂ ਡੀ.ਐੱਸ.ਪੀ. ਸਬ-ਡਵੀਜ਼ਨ ਦਿਹਾਤੀ ਬਠਿੰਡਾ ਨੂੰ ਡੀ.ਐੱਸ.ਪੀ. ਸਰਦੂਲਗੜ੍ਹ, ਸਰਬਜੀਤ ਸਿੰਘ ਬਰਾੜ ਡੀ.ਐੱਸ.ਪੀ. ਸਪੈਸ਼ਲ ਬਰਾਂਚ ਬਠਿੰਡਾ ਨੂੰ ਡੀ.ਐੱਸ.ਪੀ. ਬੁਢਲਾਡਾ ਲਗਾਇਆ ਗਿਆ ਹੈ। ਸਿਕੰਦਰ ਸਿੰਘ ਡੀ.ਐੱਸ.ਪੀ. ਬੁਢਲਾਡਾ ਨੂੰ ਡੀ.ਐੱਸ.ਪੀ. ਲੱਡਾ ਕੋਠੀ ਸੰਗਰੂਰ ਬਦਲਿਆ ਗਿਆ ਹੈ। ਜਾਣਕਾਰੀ ਅਨੁਸਾਰ 3 ਐਸ.ਪੀ. ਪੱਧਰ ਦੇ ਅਧਿਕਾਰੀਆਂ ਨੂੰ ਵੀ ਆਰਜ਼ੀ ਤੌਰ ’ਤੇ ਮਾਨਸਾ ਵਿਖੇ ਲਗਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ 4 ਦਿਨਾ ਪੁਲਿਸ ਰਿਮਾਂਡ ’ਤੇ ਝੋਟਾ ਹੱਤਿਆ ਮਾਮਲੇ ’ਚ ਧਰਨਾ 17ਵੇਂ ਦਿਨ ਵੀ ਜਾਰੀ... ਅਗਲੀ ਖ਼ਬਰ ਸੀ.ਬੀ.ਐਸ.ਈ. ਨੇ 2028 ’ਚ 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ 5 ਵਿਸ਼ੇ ਕੀਤੇ ਲਾਜ਼ਮੀ ਇਕ ਹੁਨਰ-ਆਧਾਰਿਤ ਵਿਸ਼ੇ ਦੀ ਮਦਦ...
Ad Position 24