31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਆਈ.ਆਰ.ਸੀ.ਟੀ.ਸੀ. ਹਵਾਲਾ ਰਾਸ਼ੀ ਮਾਮਲਾ ਲਾਲੂ, ਰਾਬੜੀ ਤੇ ਤੇਜਸਵੀ ਨੂੰ ਪੇਸ਼ੀ ਤੋਂ ਰਾਹਤ

ਨਵੀਂ ਦਿੱਲੀ, 30 ਅਕਤੂਬਰ (ਉਪਮਾ ਡਾਗਾ ਪਾਰਥ)-ਆਈ.ਆਰ.ਸੀ.ਟੀ.ਸੀ. ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ’ਚ ਹਾਊਸ ਐਵੀਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਰੇਲ ਮੰਤਰੀ ਲਾਲੂ ਯਾਦਵ, ਰਾਬੜੀ ਦੇਵੀ ਅਤੇ ਤੇਜਸਵੀ ਯਾਦਵ ਨੂੰ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ। ਸੁਣਵਾਈ ਦੌਰਾਨ ਲਾਲੂ ਯਾਦਵ ਦੇ ਵਕੀਲ ਨੇ ਸਿਹਤ ਸੰਬੰਧੀ ਪ੍ਰੇਸ਼ਾਨੀ ਅਤੇ ਫਲਾਈਟ ’ਚ ਦੇਰੀ ਦਾ ਹਵਾਲਾ ਦਿੱਤਾ। ਅਦਾਲਤ ਨੇ 19 ਨਵੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ’ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। ਸੁਣਵਾਈ ਦੌਰਾਨ ਲਾਲੂ ਪ੍ਰਸਾਦ ਯਾਦਵ ਦੇ ਵਕੀਲ ਨੇ ਕਿਹਾ ਕਿ ਲਾਲੂ ...

Ad Position 21
No active advertisement
ਅਜੀਤ ਡੈਸਕ 31-10-2026

ਨਵੀਂ ਦਿੱਲੀ, 30 ਅਕਤੂਬਰ (ਉਪਮਾ ਡਾਗਾ ਪਾਰਥ)-ਆਈ.ਆਰ.ਸੀ.ਟੀ.ਸੀ. ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ’ਚ ਹਾਊਸ ਐਵੀਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਰੇਲ ਮੰਤਰੀ ਲਾਲੂ ਯਾਦਵ, ਰਾਬੜੀ ਦੇਵੀ ਅਤੇ ਤੇਜਸਵੀ ਯਾਦਵ ਨੂੰ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ। ਸੁਣਵਾਈ ਦੌਰਾਨ ਲਾਲੂ ਯਾਦਵ ਦੇ ਵਕੀਲ ਨੇ ਸਿਹਤ ਸੰਬੰਧੀ ਪ੍ਰੇਸ਼ਾਨੀ ਅਤੇ ਫਲਾਈਟ ’ਚ ਦੇਰੀ ਦਾ ਹਵਾਲਾ ਦਿੱਤਾ। ਅਦਾਲਤ ਨੇ 19 ਨਵੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ’ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। ਸੁਣਵਾਈ ਦੌਰਾਨ ਲਾਲੂ ਪ੍ਰਸਾਦ ਯਾਦਵ ਦੇ ਵਕੀਲ ਨੇ ਕਿਹਾ ਕਿ ਲਾਲੂ ਯਾਦਵ ਅਤੇ ਪ੍ਰੇਮ ਚੰਦ ਗੁਪਤਾ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ’ਚ ਹਾਈ ਕੋਰਟ ’ਚ ਅਗਲੀ ਸੁਣਵਾਈ 3 ਦਸੰਬਰ ਨੂੰ ਹੋਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਉਸ ਸਮੇਂ ਤੱਕ ਹੇਠਲੀ ਅਦਾਲਤ ਤੱਕ ਕਾਰਵਾਈ ਟਾਲਣ ਦੀ ਅਪੀਲ ਕੀਤੀ। ਵਕੀਲ ਨੇ ਰਾਬੜੀ ਦੇਵੀ ਦੀ ਸਿਹਤ ਦਾ ਅਤੇ ਤੇਜਸਵੀ ਯਾਦਵ ਦੀ ਫਲਾਈਟ ’ਚ ਦੇਰੀ ਦਾ ਹਵਾਲਾ ਦਿੰਦਿਆਂ ਨਿੱਜੀ ਪੇਸ਼ੀ ਤੋਂ ਛੋਟ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੀ ਅਦਾਲਤ ਵਲੋਂ ਨੌਰਾ ਫਤੇਹੀ ਨੂੰ ਸੰਮਨ ਅਗਲੀ ਖ਼ਬਰ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ’ਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ-ਬਰਿੰਦਰ ਕੁਮਾਰ ਗੋਇਲ
Ad Position 24