31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨੂੰ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਉਣ ਨੂੰ ਪ੍ਰਵਾਨਗੀ

ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)-ਪ੍ਰਧਾਨ, ਹੋਰ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਸਾਲਾਨਾ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਹ ਫ਼ੈਸਲਾ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਉਣ ਨੂੰ ਪ੍ਰਵਾਨਗੀ ...

Ad Position 21
No active advertisement
ਅਜੀਤ ਡੈਸਕ 31-10-2026

ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)-ਪ੍ਰਧਾਨ, ਹੋਰ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਸਾਲਾਨਾ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਹ ਫ਼ੈਸਲਾ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ। ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਚੱਲ ਰਹੇ ਧਰਨੇ ’ਚ ਸ਼ਾਮਿਲ ਕਰੀਬ 40 ਨੌਜਵਾਨਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ, ਕੁਝ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ, ਸਿੱਖਾਂ ਦੀਆਂ ਦਸਤਾਰਾਂ ਉਤਾਰਨ ਤੇ ਬੀਬੀਆਂ ਨਾਲ ਵਧੀਕੀ ਕੀਤੇ ਜਾਣ ਦੀ ਕਰੜੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਨੌਜਵਾਨਾਂ ਵਿਰੁੱਧ ਦਰਜ ਕੀਤੀ ਗਈ ਐਫ.ਆਈ.ਆਰ. ਤੁਰੰਤ ਰੱਦ ਕਰਨ, ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਬਿਨਾਂ ਦੇਰੀ ਰਿਹਾਅ ਕਰਨ ਤੇ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਿਲ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਮਾਨਸਾ ਵਿਖੇ ਧਰਨੇ ’ਚ ਸ਼ਾਮਿਲ ਹੋਣ ਗਏ ਨੌਜਵਾਨ ਮਨਪ੍ਰੀਤ ਸਿੰਘ ਦੀ ਪੋਸਟਰ ਉਤਾਰਦੇ ਸਮੇਂ ਕਰੰਟ ਲੱਗਣ ਨਾਲ ਹੋਈ ਮੌਤ ’ਤੇ ਦੁੱਖ ਜ਼ਾਹਿਰ ਕਰਦਿਆਂ ਉਸ ਦੇ ਪਰਿਵਾਰ ਨੂੰ ਵੀ ਢਾਈ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ। ਇਕ ਹੋਰ ਅਹਿਮ ਫ਼ੈਸਲੇ ’ਚ 479 ਸਿੱਖ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਦਾਨ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਤੋਂ ਪਹਿਲਾਂ ਸ਼ੋਕ ਮਤਿਆਂ ਰਾਹੀਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਸੂਬਾ ਸਿੰਘ ਡੱਬਵਾਲਾ ਤੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਵਿਛੜੀਆਂ ਰੂਹਾਂ ਨਮਿਤ ਸਤਿਕਾਰ ਭੇਟ ਕੀਤਾ ਗਿਆ। ਇਕੱਤਰਤਾ ’ਚ ਰਘੂਜੀਤ ਸਿੰਘ ਵਿਰਕ, ਬਲਦੇਵ ਸਿੰਘ ਕਲਿਆਣ, ਸ਼ੇਰ ਸਿੰਘ ਮੰਡਵਾਲਾ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਮੇਜਰ ਸਿੰਘ ਢਿੱਲੋਂ, ਕੁਲਵੰਤ ਸਿੰਘ ਮੰਨਣ, ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ, ਸ਼ਾਹਬਾਜ਼ ਸਿੰਘ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਗੁਰਦਿਆਲ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਅਜ਼ਾਦਦੀਪ ਸਿੰਘ, ਮੇਜਰ ਸਿੰਘ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਜਤਿੰਦਰਪਾਲ ਸਿੰਘ ਆਦਿ ਹਾਜ਼ਰ  ਸਨ।

Ad Position 22
No active advertisement
ਪਿਛਲੀ ਖ਼ਬਰ ਇਸਰੋ ਵਲੋਂ ਨੇਵੀਗੇਸ਼ਨ ਉਪਗ੍ਰਹਿ ਐਨ.ਵੀ.ਐਸ-03 ਸਫ਼ਲਤਾਪੂਰਵਕ ਸਥਾਪਿਤ ਫ਼ੌਜ ਨੂੰ ਸਰਹੱਦ ਤੋਂ 1,500 ਕਿਲੋਮੀਟਰ ਦੂਰ ਤੱਕ... ਅਗਲੀ ਖ਼ਬਰ ਉੱਤਰਾਖੰਡ ’ਚ ਹੈਲੀਕਾਪਟਰ ਹਾਦਸਾਗ੍ਰਸਤ ਪਾਇਲਟ ਸਮੇਤ 6 ਮੌਤਾਂ
Ad Position 24