02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਿਸ਼ਾਨੇ ’ਤੇ ਰਹੇ ਗਿਆਨੇਸ਼ ਤੇ ਮੋਦੀ ਸਰਕਾਰ

ਰੈਲੀ ਦੌਰਾਨ ‘ਇੰਡੀਆ’ ਗਠਜੋੜ ਦੇ ਆਗੂਆਂ ਨੇ ਆਪੋ-ਆਪਣੇ ਸੰਬੋਧਨ ਦੌਰਾਨ ਮੁੱਖ ਚੋਣ ਕਮਿਸ਼ਨਰ ਤੇ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਰੱਖਿਆ ।ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਤਨਜ਼ ਕੱਸਦਿਆਂ ਕਿਹਾ ਕਿ ਜਿੰਨਾ ਰਾਮ ਦੇ ਮੰਦਿਰ ’ਚ ਚੰਦਾ ਚੋਰੀ ਕੀਤੀ ਹੈ, ਉਨ੍ਹਾਂ ਦੀ ਇਸ ਵਾਰੀ ਬਰਬਾਦੀ ਹੋਣੀ ਤੈਅ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਵਿਸ਼ਵਗੁਰੂ ਹੋਣ ਦੀ ਗੱਲ ਕਰ ਰਹੇ ਸੀ, ਉਹ ਹੁਣ ਵੋਟ ਚੋਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੱਤਰਕਾਰ ...

Ad Position 21
No active advertisement
ਅਜੀਤ ਡੈਸਕ 02-11-2026

ਰੈਲੀ ਦੌਰਾਨ ‘ਇੰਡੀਆ’ ਗਠਜੋੜ ਦੇ ਆਗੂਆਂ ਨੇ ਆਪੋ-ਆਪਣੇ ਸੰਬੋਧਨ ਦੌਰਾਨ ਮੁੱਖ ਚੋਣ ਕਮਿਸ਼ਨਰ ਤੇ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਰੱਖਿਆ ।ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਤਨਜ਼ ਕੱਸਦਿਆਂ ਕਿਹਾ ਕਿ ਜਿੰਨਾ ਰਾਮ ਦੇ ਮੰਦਿਰ ’ਚ ਚੰਦਾ ਚੋਰੀ ਕੀਤੀ ਹੈ, ਉਨ੍ਹਾਂ ਦੀ ਇਸ ਵਾਰੀ ਬਰਬਾਦੀ ਹੋਣੀ ਤੈਅ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਵਿਸ਼ਵਗੁਰੂ ਹੋਣ ਦੀ ਗੱਲ ਕਰ ਰਹੇ ਸੀ, ਉਹ ਹੁਣ ਵੋਟ ਚੋਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੱਤਰਕਾਰ ਸੱਚ ਵਿਖਾਉਂਦੇ ਹਨ ਤਾਂ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾਂਦਾ ਹੈ। ਆਰ.ਜੇ.ਡੀ. ਦੇ ਤੇਜਸਵੀ ਯਾਦਵ ਨੇ ਮੋਦੀ ਸਰਕਾਰ ’ਤੇ ਨਿਸ਼ਾਨਾਂ ਸਾਧਦੇ ਹੋਏ ਕਿਹਾ ਕਿ ਇਨ੍ਹਾਂ ਚੋਣ ਕਮਿਸ਼ਨਰ ਦੇ ਸਹਾਰੇ ਵੋਟ ਚੋਰੀ ਕਰਕੇ ਸਰਕਾਰ ਬਣਾਈ ਹੈ, ਇਸ ਲਈ ਗਿਆਨੇਸ਼ ਕੁਮਾਰ ਨੂੰ ਜੇਲ੍ਹ ’ਚ ਭੇਜਣਾ ਚਾਹੀਦਾ ਹੈ। ਮਮਤਾ ਬੈਨਰਜੀ ਨੇ ਬੰਗਾਲ ਨੂੰ ਐਸ.ਆਈ.ਆਰ. ਪੀੜਤ ਕਰਾਰ ਦਿੱਤਾ ਤੇ ਦੋਸ਼ ਲਾਇਆ ਕਿ ਗਿਆਨੇਸ਼ ਕੁਮਾਰ ਨੇ ਵੋਟਾਂ ਦੀ ਗਿਣਤੀ ਨੂੰ ਵੀ ਹਾਈਜੈਕ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਹਾਰੇ ਨਹੀਂ, ਸਾਨੂੰ ਵੋਟ ਚੋਰੀ ਨਾਲ ਹਰਾਇਆ ਗਿਆ। ਉਨ੍ਹਾਂ ਕਿਹਾ ਕਿ ਅਸੀਂ ਲੜਾਂਗੇ ਤੇ ਲੋਕਤੰਤਰ ਨੂੰ ਬਚਾਵਾਂਗੇ। ਸੰਜੇ ਰਾਊਤ ਸਮੇਤ ਹੋਰ ਆਗੂਆਂ ਨੇ ਸਟੇਜ ਤੋਂ ਭਾਜਪਾ ਸਰਕਾਰ ਦੀਆਂ ਚੋਣ ਨੀਤੀਆਂ ਦਾ ਵਿਰੋਧ ਕੀਤਾ ਤੇ ਵੋਟਰ ਸੂਚੀਆਂ ’ਚ ਕਥਿਤ ਗੜਬੜੀਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਅਹਿਦ ਲਿਆ। ਆਈਸਾ ਜਥੇਬੰਦੀ ਦੀ ਮੁਖੀ ਨੇਹਾ ਬੋਰਾ ਨੇ ਕਿਹਾ ਕਿ ਭਾਜਪਾ ਤੇ ਆਰ.ਐੱਸ.ਐੱਸ. ਦਾ ਦੇਸ਼ ਦੇ ਗੌਰਵਮਈ ਇਤਿਹਾਸ ’ਚ ਕੋਈ ਯੋਗਦਾਨ ਨਹੀਂ ਰਿਹਾ ਤੇ ਜਦੋਂ ਲੋਕਤੰਤਰ ਦਾ ਇਤਿਹਾਸ ਲਿਖਿਆ ਜਾਵੇਗਾ ਤਾਂ ਉਨ੍ਹਾਂ ਨੂੰ ਨਕਾਰ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ 2023 ਦੇ ਚੋਣ ਕਮਿਸ਼ਨ ਐਕਟ ਨੂੰ ਤੁਰੰਤ ਵਾਪਸ ਲਿਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਬਰਤਾਨੀਆ ਵਲੋਂ ਸ਼ਰਨਾਰਥੀਆਂ ਨੂੰ ਦੇਸ਼ ’ਚ ਵਸਾਉਣ ਲਈ ਨਵੇਂ ‘ਸੁਰੱਖਿਅਤ ਅਤੇ ਕਾਨੂੰਨੀ’ ਰਸਤਿਆਂ ਦਾ ਐਲਾਨ ਅਗਲੀ ਖ਼ਬਰ ਰੈਲੀ ਦਾ ਮਕਸਦ ਦੇਸ਼ ’ਚ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼-ਨੱਢਾ
Ad Position 24