02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜਲੰਧਰ ਵਿਖੇ ਸੜਕ ਹਾਦਸੇ ’ਚ ਸਪੀਡ ਰਿਕਾਰਡਜ਼ ਦੇ ਮਾਲਕ ਦੇ ਪੁੱਤਰ ਸਮੇਤ 2 ਮੌਤਾਂ

ਜਲੰਧਰ, 1 ਨਵੰਬਰ (ਐੱਮ. ਐੱਸ. ਲੋਹੀਆ)-ਬੀਤੀ ਦੇਰ ਰਾਤ ਪੁਲਿਸ ਲਾਈਨ ਨੇੜੇ ਫਲਾਈਓਵਰ ’ਤੇ ਵਾਪਰੇ ਇਕ ਸੜਕ ਹਾਦਸੇ ’ਚ ਸਪੀਡ ਰਿਕਾਰਡਜ਼ ਕੰਪਨੀ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ (18) ਤੇ ਸ਼ਹਿਰ ਦੀ ਮਸ਼ਹੂਰ ਪੱਪੀ ਸਵੀਟਸ ਦੇ ਮਾਲਕ ਦੇ ਪੋਤਰੇ ਆਰਵ ਤਲਵਾੜ (19) ਦੀ ਮੌਤ ਹੋ ਗਈ ਹੈ ਜਦਕਿ ਉਨ੍ਹਾਂ ਦੇ 3 ਹੋਰ ਦੋਸਤਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਰੇ ਦੋਸਤ ਜਨਮ ਦਿਨ ...

Ad Position 21
No active advertisement
ਅਜੀਤ ਡੈਸਕ 02-11-2026

ਜਲੰਧਰ, 1 ਨਵੰਬਰ (ਐੱਮ. ਐੱਸ. ਲੋਹੀਆ)-ਬੀਤੀ ਦੇਰ ਰਾਤ ਪੁਲਿਸ ਲਾਈਨ ਨੇੜੇ ਫਲਾਈਓਵਰ ’ਤੇ ਵਾਪਰੇ ਇਕ ਸੜਕ ਹਾਦਸੇ ’ਚ ਸਪੀਡ ਰਿਕਾਰਡਜ਼ ਕੰਪਨੀ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ (18) ਤੇ ਸ਼ਹਿਰ ਦੀ ਮਸ਼ਹੂਰ ਪੱਪੀ ਸਵੀਟਸ ਦੇ ਮਾਲਕ ਦੇ ਪੋਤਰੇ ਆਰਵ ਤਲਵਾੜ (19) ਦੀ ਮੌਤ ਹੋ ਗਈ ਹੈ ਜਦਕਿ ਉਨ੍ਹਾਂ ਦੇ 3 ਹੋਰ ਦੋਸਤਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਰੇ ਦੋਸਤ ਜਨਮ ਦਿਨ ਦੀ ਪਾਰਟੀ ਤੋਂ ਬਾਅਦ ਕਾਰ ’ਚ ਏ.ਪੀ.ਜੇ. ਸਕੂਲ ਵਲੋਂ ਫਲਾਈਓਵਰ ਰਾਹੀਂ ਬੀ.ਐੱਸ.ਐੱਫ਼. ਚੌਕ ਵੱਲ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਪੁਲਿਸ ਲਾਈਨ ਨੇੜੇ ਪਹੁੰਚੀ ਤਾਂ ਪੁਲ ’ਤੇ ਨਗਰ ਨਿਗਮ ਦੀ ਟਰਾਲੀ ਖੜ੍ਹੀ ਸੀ, ਜਿਸ ’ਚ ਕਾਰ ਟੱਕਰਾ ਗਈ ਤੇ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਕਾਰ ਚਾਲਕ ਦਿਵਿਤ ਔਲਖ ਤੇ ਉਸ ਦੇ ਪਿੱਛੇ ਬੈਠੇ ਉਸ ਦੇ ਦੋਸਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਵੇਰੇ ਕਰੀਬ 3 ਵਜੇ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੇਹਾਂ ਨੂੰ ਕਬਜ਼ੇ ’ਚ ਲੈ ਲਿਆ। ਪੁਲਿਸ ਅਧਿਕਾਰੀਆਂ ਅਨੁਸਾਰ ਪਰਿਵਾਰਾਂ ਨੇ ਕੋਈ ਵੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਰਕੇ ਮ੍ਰਿਤਕ ਦੇਹਾਂ ਉਨ੍ਹਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ। ਮ੍ਰਿਤਕ ਆਰਵ ਤਲਵਾੜ ਦਾ ਅੱਜ ਦੁਪਹਿਰ ਸਮੇਂ ਅੰਤਿਮ ਸਸਕਾਰ ਕਰ ਦਿੱਤਾ ਗਿਆ ਜਦਕਿ ਦਿਵਿਤ ਔਲਖ ਦਾ ਵੱਡਾ ਭਰਾ ਵਿਦੇਸ਼ ’ਚ ਰਹਿੰਦਾ ਹੈ, ਜਿਸ ਦੇ ਆਉਣ ਤੋਂ ਬਾਅਦ 3 ਨਵੰਬਰ ਨੂੰ ਦਿਵਿਤ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਮ੍ਰਿਤਕਾਂ ਦੇ ਦੋਸਤਾਂ ਅਨੁਸਾਰ ਦੋਵਾਂ ਨੇ ਹਾਲ ਹੀ ’ਚ 12ਵੀਂ ਪਾਸ ਕੀਤੀ ਸੀ। ਫਿਲਮ ਤੇ ਸੰਗੀਤ ਜਗਤ ’ਚ ਵੱਡੀ ਥਾਂ ਰੱਖਣ ਵਾਲੀ ਸਪੀਡ ਰਿਕਾਰਡਜ਼ ਕੰਪਨੀ ਦੇ ਮਾਲਕ ਦੇ ਪੁੱਤਰ ਨਾਲ ਵਾਪਰੇ ਹਾਦਸੇ ਦੀ ਖ਼ਬਰ ਮਿਲਦੇ ਹੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਮਾਸਟਰ ਸਲੀਮ, ਸ਼ਹਿਨਾਜ਼ ਗਿੱਲ, ਪ੍ਰੀਤ ਹਰਪਾਲ, ਮੰਗੀ ਮਾਹਲ ਤੋਂ ਇਲਾਵਾ ਫਿਲਮ ਇੰਡਸਟਰੀ ਨਾਲ ਜੁੜੇ ਬਹੁਤ ਸਾਰੇ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਤੋਂ ਇਲਾਵਾ ਮੇਅਰ ਵੀਨੀਤ ਧੀਰ, ‘ਆਪ’ ਦੇ ਸਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਤੇ ਹੋਰ ਦੁੱਖ ਸਾਂਝਾ ਕਰਨ ਪਹੁੰਚੇ।

Ad Position 22
No active advertisement
ਪਿਛਲੀ ਖ਼ਬਰ 1984 ਦੇ ਸਿੱਖ ਕਤਲੇਆਮ ਦੀ ਵਰ੍ਹੇਗੰਢ ’ਤੇ ਰੈਲੀ ਕਰਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ-ਅਮਿਤ ਸ਼ਾਹ ਕਿਹਾ... ਅਗਲੀ ਖ਼ਬਰ ਕੇਂਦਰੀ ਮੰਤਰੀ ਪੁਰੀ ਦੀ ਅਗਵਾਈ ਹੇਠ ਭਾਜਪਾ ਵਲੋਂ ‘ਇੰਡੀਆ’ ਗੱਠਜੋੜ ਖ਼ਿਲਾਫ਼ ਰੋਸ ਮਾਰਚ
Ad Position 24