02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਪਰਾਲੀ ਸਾੜਨ ਵਿਰੁੱਧ ਪਾਬੰਦੀਆਂ ਸਖ਼ਤ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 1 ਨਵੰਬਰ (ਪੀ.ਟੀ.ਆਈ.) - ਕੇਂਦਰ ਦੇ ‘ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ’ (ਸੀ.ਏ.ਕਿਊ.ਐਮ.) ਨੇ ਐਤਵਾਰ ਨੂੰ ਪੰਜਾਬ ਦੇ ਸੱਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਝੋਨੇ ਦੀ ਪਰਾਲੀ ਸਾੜਨ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਨਿਗਰਾਨੀ ਅਤੇ ਕਾਨੂੰਨ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ। ਇਹ ਨਿਰਦੇਸ਼ ਸੀ.ਏ.ਕਿਊ.ਐਮ.ਦੇ ਮੈਂਬਰ ਸਕੱਤਰ ਤਰੁਣ ...

Ad Position 21
No active advertisement
ਅਜੀਤ ਡੈਸਕ 02-11-2026

ਨਵੀਂ ਦਿੱਲੀ, 1 ਨਵੰਬਰ (ਪੀ.ਟੀ.ਆਈ.) - ਕੇਂਦਰ ਦੇ ‘ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ’ (ਸੀ.ਏ.ਕਿਊ.ਐਮ.) ਨੇ ਐਤਵਾਰ ਨੂੰ ਪੰਜਾਬ ਦੇ ਸੱਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਝੋਨੇ ਦੀ ਪਰਾਲੀ ਸਾੜਨ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਨਿਗਰਾਨੀ ਅਤੇ ਕਾਨੂੰਨ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ। ਇਹ ਨਿਰਦੇਸ਼ ਸੀ.ਏ.ਕਿਊ.ਐਮ.ਦੇ ਮੈਂਬਰ ਸਕੱਤਰ ਤਰੁਣ ਪਿਥੋਡੇ ਵੱਲੋਂ ਫਰੀਦਕੋਟ, ਫਿਰੋਜ਼ਪੁਰ, ਬਰਨਾਲਾ, ਬਠਿੰਡਾ, ਪਟਿਆਲਾ, ਮਲੇਰਕੋਟਲਾ ਅਤੇ ਸੰਗਰੂਰ ਦੇ ਜ਼ਿਲ੍ਹਾ ਕਲੈਕਟਰਾਂ, ਜ਼ਿਲ੍ਹਾ ਮੈਜਿਸਟਰੇਟਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨਾਲ ਕੀਤੀ ਗਈ ਇੱਕ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ ਗਏ।’ਐਕਸ’ ‘ਤੇ ਇੱਕ ਪੋਸਟ ਵਿਚ, ਸੀ.ਏ.ਕਿਊ.ਐਮ. ਨੇ ਕਿਹਾ, ‘ਸੀ.ਏ.ਕਿਊ.ਐਮ. ਦੇ ਮੈਂਬਰ ਸਕੱਤਰ, ਸ਼੍ਰੀ ਤਰੁਣ ਪਿਥੋਡੇ ਨੇ ਅੱਜ ਪੰਜਾਬ ਵਿਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਹਾਲ ਹੀ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਕਾਰਵਾਈ ਅਤੇ ਪਰਾਲੀ ਦੇ ਪ੍ਰਬੰਧਨ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।’ ਕਮਿਸ਼ਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ ਕਿ ‘ਬੇਲਰ’ (ਗੰਢਾਂ ਬਣਾਉਣ ਵਾਲੀਆਂ ਮਸ਼ੀਨਾਂ) ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਹੋਰ ਮਸ਼ੀਨਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਤਾਇਨਾਤ ਕੀਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਹਵਾਈ ਫ਼ੌਜ ਹਮੇਸ਼ਾ ਲੜਨ ਤੇ ਜਿੱਤਣ ਲਈ ਤਿਆਰ ਰਹੇ-ਆਸ਼ੂਤੋਸ਼ ਦੀਕਸ਼ਿਤ ਅਗਲੀ ਖ਼ਬਰ 1984 ਦੇ ਸਿੱਖ ਕਤਲੇਆਮ ਦੀ ਵਰ੍ਹੇਗੰਢ ’ਤੇ ਰੈਲੀ ਕਰਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ-ਅਮਿਤ ਸ਼ਾਹ ਕਿਹਾ...
Ad Position 24