03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੁਪਰੀਮ ਕੋਰਟ ਆਜ਼ਮ ਖ਼ਾਨ ਦੀ ਪਟੀਸ਼ਨ ’ਤੇ ਕਰੇਗੀ ਸੁਣਵਾਈ

ਸੁਪਰੀਮ ਕੋਰਟ ਆਜ਼ਮ ਖ਼ਾਨ ਦੀ ਪਟੀਸ਼ਨ ’ਤੇ ਕਰੇਗੀ ਸੁਣਵਾਈ

Ad Position 21
No active advertisement
ਅਜੀਤ ਡੈਸਕ 03-11-2026


ਨਵੀਂ ਦਿੱਲੀ, 2 ਨਵੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖ਼ਾਨ ਦੀ ਉਸ ਪਟੀਸ਼ਨ ’ਤੇ ਇਸ ਹਫ਼ਤੇ ਸੁਣਵਾਈ ਹੋ ਸਕਦੀ ਹੈ। ਪਟੀਸ਼ਨ ’ਚ ਉਨ੍ਹਾਂ ਨੇ ਹਵਾਲਾ ਦੇ ਇਕ ਨਵੇਂ ਮਾਮਲੇ ’ਚ ਈ.ਡੀ. ਵਲੋਂ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ’ਤੇ ਆਧਾਰਿਤ ਬੈਂਚ ਨੇ ਆਜ਼ਮ ਖ਼ਾਨ ਦੇ ਵਕੀਲ ਨਿਜ਼ਾਮ ਪਾਸ਼ਾ ਦੀਆਂ ਦਲੀਲਾਂ ’ਤੇ ਗੌਰ ਕੀਤਾ, ਪਰ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਮੰਗ ਨੂੰ ਠੁਕਰਾ ਦਿੱਤਾ। ਹਾਲਾਂਕਿ, ਅਦਾਲਤ ਨੇ ਕਿਹਾ ਕਿ ਇਸ ਪਟੀਸ਼ਨ ’ਤੇ ਇਸ ਹਫ਼ਤੇ ਸੁਣਵਾਈ ਕੀਤੀ ਜਾ ਸਕਦੀ ਹੈ। ਐਤਵਾਰ ਨੂੰ ਗਾਜ਼ੀਆਬਾਦ ਦੀ ਇਕ ਵਿਸ਼ੇਸ਼ ਅਦਾਲਤ ਨੇ ਆਜ਼ਮ ਖ਼ਾਨ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਭਾਰਤ ਅਤੇ ਯੂਰਪੀਅਨ ਯੂਨੀਅਨ ਵਲੋਂ ਮੁਕਤ ਵਪਾਰ ਸਮਝੌਤੇ ਨਾਲ ਸੰਬੰਧਿਤ ਮੁੱਦਿਆਂ ’ਤੇ ਚਰਚਾ ਅਗਲੀ ਖ਼ਬਰ ਜ਼ਹਿਰੀਲੀ ਹੋਈ ਦਿੱਲੀ ਦੀ ਆਬੋ-ਹਵਾ
Ad Position 24