03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੱਛਮੀ ਏਸ਼ੀਆ ਸੰਕਟ ਦੇ ਬਾਵਜੂਦ ਭਾਰਤ ਦੀ ਆਰਥਿਕ ਵਿਕਾਸ ਦਰ ਮਜ਼ਬੂਤ-ਮੋਦੀ

ਪੱਛਮੀ ਏਸ਼ੀਆ ਸੰਕਟ ਦੇ ਬਾਵਜੂਦ ਭਾਰਤ ਦੀ ਆਰਥਿਕ ਵਿਕਾਸ ਦਰ ਮਜ਼ਬੂਤ-ਮੋਦੀ

Ad Position 21
No active advertisement
ਅਜੀਤ ਡੈਸਕ 03-11-2026

ਨਵੀਂ ਦਿੱਲੀ, 2 ਨਵੰਬਰ (ਪੀਟੀਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਪੱਛਮੀ ਏਸ਼ੀਆ ਵਿਚ ਚੱਲ ਰਹੇ ਸੰਕਟ ਦੇ ਬਾਵਜੂਦ ਭਾਰਤ ਦੀ ਆਰਥਿਕ ਵਿਕਾਸ ਦਰ ਮਜ਼ਬੂਤ ਬਣੀ ਹੋਈ ਹੈ । ਭਾਰਤ ਆਉਣ ਵਾਲੇ 10 ਤੋਂ 11 ਸਾਲਾਂ ਦੌਰਾਨ ਲਗਭਗ 500 ਗੀਗਾਵਾਟ ਨਵਿਆਉਣਯੋਗ ਊਰਜਾ ਸਮਰਥਾ ਜੋੜਨ ਦੀ ਯੋਜਨਾ ਬਣਾ ਰਿਹਾ ਹੈ । ਨਵੀਂ ਦਿੱਲੀ ਵਿਖੇ ਭਾਰਤ ਨਵਿਆਉਣਯੋਗ ਊਰਜਾ ਸੰਮੇਲਨ ਅਤੇ ਪ੍ਰਦਰਸ਼ਨੀ-2026 ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਦੇਸ਼ ਦੀ ਗੈਰ-ਜੀਵਾਸ਼ਮ ਊਰਜਾ ਸਮਰਥਾ 300 ਗੀਗਾਵਾਟ ਤੋਂ ਪਾਰ ਹੋ ਚੁੱਕੀ ਹੈ । ਉਨ੍ਹਾਂ ਭਰੋਸਾ ਜਤਾਇਆ ਕਿ ਭਾਰਤ 2030 ਤੱਕ 500 ਗੀਗਾਵਾਟ ਨਵਿਆਉਣਯੋਗ ਊਰਜਾ ਦਾ ਟੀਚਾ ਹਾਸਲ ਕਰ ਲਵੇਗਾ। 
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਟੀਚਾ ਹਾਸਲ ਕਰਨਾ ਇੱਕ ਵੱਡੀ ਚੁਣੌਤੀ ਹੈ, ਪਰ ਦੇਸ਼ ਨੂੰ ਇਸ ਨੂੰ ਹਰ ਹਾਲਤ ਵਿਚ ਪੂਰਾ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪਿਛਲੇ 10 ਸਾਲਾਂ ਦੌਰਾਨ ਭਾਰਤ ਨੇ ਨਵਿਆਉਣਯੋਗ ਊਰਜਾ ਸਮਰਥਾ ਦਾ ਵਿਕਾਸ ਨਾ ਕੀਤਾ ਹੁੰਦਾ ਤਾਂ ਦੇਸ਼ ਨੂੰ ਊਰਜਾ ਸੰਕਟ ਦਾ ਸਾਹਮਣਾ ਹੋਰ ਵੀ ਗੰਭੀਰ ਰੂਪ ਵਿਚ ਕਰਨਾ ਪੈ ਸਕਦਾ ਸੀ । ਮੋਦੀ ਨੇ ਨਿਵੇਸ਼ਕਾਂ ਨੂੰ ਭਾਰਤ ਦੇ ਊਰਜਾ ਖੇਤਰ ਵਿਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਵਿਚ ਸਿਆਸੀ ਅਤੇ ਨੀਤੀਗਤ ਸਥਿਰਤਾ ਕਾਰਨ ਨਿਵੇਸ਼ ਦੇ ਵੱਡੇ ਮੌਕੇ ਮੌਜੂਦ ਹਨ । ਉਨ੍ਹਾਂ ਅਨੁਸਾਰ ਇਸ ਦਹਾਕੇ ਦੇ ਅੰਤ ਤੱਕ ਨਵਿਆਉਣਯੋਗ ਊਰਜਾ ਖੇਤਰ ਵਿਚ 20 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਦੇ ਮੌਕੇ ਪੈਦਾ ਹੋਣਗੇ । ਪ੍ਰਧਾਨ ਮੰਤਰੀ ਨੇ ਗ੍ਰੀਨ ਹਾਈਡ੍ਰੋਜਨ ਮਿਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਦਾ ਸਾਲਾਨਾ 50 ਲੱਖ ਟਨ ਗ੍ਰੀਨ ਹਾਈਡ੍ਰੋਜਨ ਉਤਪਾਦਨ ਸਮਰਥਾ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਗ੍ਰੀਨ ਐਨਰਜੀ ਕੋਰੀਡੋਰ ਦੇ ਦੂਜੇ ਪੜਾਅ ਲਈ ਸਰਕਾਰ ਨੇ 2 ਲੱਖ ਕਰੋੜ ਰੁਪਏ ਦਾ ਬਜਟ ਰੱਖਿਆ ਹੈ । ਇਸ ਨਾਲ ਨਵੀਂ ਪੈਦਾ ਹੋਣ ਵਾਲੀ ਬਿਜਲੀ ਨੂੰ ਇੱਕ ਸਥਾਨ ਤੋਂ ਦੂਜੇ ਸਥਾਨ ਤੱਕ ਪਹੁੰਚਾਉਣ ਵਿਚ ਮਦਦ ਮਿਲੇਗੀ ।  

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ 1984 ਸਿੱਖ ਕਤਲੇਆਮ ਦੀ ਯਾਦ ’ਚ ‘ਸ਼ਰਧਾਂਜਲੀ ਯਾਤਰਾ’ ਅਗਲੀ ਖ਼ਬਰ ਮਹਿੰਗਾਈ ਵਿਚਾਲੇ ਅਕਤੂਬਰ ’ਚ ਜ਼ੋਰਦਾਰ ਖਰੀਦਦਾਰੀ
Ad Position 24