04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਯੂ.ਪੀ. ਦੇ ਸ਼ਾਹਜਹਾਨਪੁਰ ’ਚ ਸਿੱਖ ਵਿਦਿਆਰਥੀ ’ਤੇ ਹਮਲਾ

ਯੂ.ਪੀ. ਦੇ ਸ਼ਾਹਜਹਾਨਪੁਰ ’ਚ ਸਿੱਖ ਵਿਦਿਆਰਥੀ ’ਤੇ ਹਮਲਾ

Ad Position 21
No active advertisement
ਅਜੀਤ ਡੈਸਕ 04-11-2026


ਸ਼ਾਹਜਹਾਨਪੁਰ (ਯੂ.ਪੀ.), 3 ਨਵੰਬਰ (ਪੀ.ਟੀ.ਆਈ.)-ਪੁਲਿਸ ਨੇ ਮੰਗਲਵਾਰ ਨੂੰ ਦੱਸਿਆ ਕਿ ਇੱਥੇ ਇੱਕ ਭੀੜ-ਭੜੱਕੇ ਵਾਲੇ ਬਾਜ਼ਾਰ ਵਿਚ, ਕੋਚਿੰਗ ਕਲਾਸਾਂ ਤੋਂ ਵਾਪਸ ਆ ਰਹੇ 17 ਸਾਲਾ ਸਿੱਖ ਵਿਦਿਆਰਥੀ ‘ਤੇ ਤਿੰਨ ਵਿਦਿਆਰਥੀਆਂ ਵਲੋਂ ਹਮਲਾ ਕੀਤਾ ਗਿਆ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਹ ਘਟਨਾ ਸੋਮਵਾਰ ਸ਼ਾਮ ਨੂੰ ਕੋਤਵਾਲੀ ਥਾਣੇ ਦੇ ਅਧੀਨ ਆਉਂਦੀ ਰਾਜਘਾਟ ਪੁਲਿਸ ਚੌਕੀ ਨੇੜੇ ਵਾਪਰੀ। ਵੀਡੀਓ ਵਿਚ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਦੋਸ਼ੀਆਂ ਵੱਲੋਂ ਕੁੱਟਿਆ ਜਾਂਦਾ ਦਿਖਾਈ ਦੇ ਰਿਹਾ ਹੈ, ਜੋ ਉਸਦੇ ਵਾਲ ਵੀ ਖਿੱਚ ਰਹੇ ਹਨ। ਆਸ-ਪਾਸ ਲੰਘ ਰਹੇ ਕਈ ਲੋਕ ਇਸ ਹਮਲੇ ਨੂੰ ਦੇਖਦੇ ਹੋਏ ਨਜ਼ਰ ਆਉਂਦੇ ਹਨ, ਪਰ ਕੋਈ ਵੀ ਵਿਚ ਬਚਾਅ ਲਈ ਅੱਗੇ ਨਹੀਂ ਆਉਂਦਾ। ਵਧੀਕ ਪੁਲਿਸ ਸੁਪਰਡੈਂਟ (ਸਿਟੀ) ਦੇਵੇਂਦਰ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ‘ਤੇ ਇਹ ਹਮਲਾ ਪੁਰਾਣੀ ਦੁਸ਼ਮਣੀ ਕਾਰਨ ਕੀਤਾ ਗਿਆ, ਜਦੋਂ ਉਹ ਕੋਚਿੰਗ ਕਲਾਸਾਂ ਲਗਾ ਕੇ ਘਰ ਵਾਪਸ ਆ ਰਿਹਾ ਸੀ।ਉਨ੍ਹਾਂ ਦੱਸਿਆ ਕਿ ਪੀੜਤ ਦੇ ਪਿਤਾ ਨੇ ਤਿੰਨਾਂ ਵਿਦਿਆਰਥੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਉਨ੍ਹਾਂ ‘ਤੇ ਕੁੱਟਮਾਰ ਅਤੇ ਅਪਰਾਧਿਕ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਅਧਿਕਾਰੀ ਨੇ ਅੱਗੇ ਕਿਹਾ ਕਿ ਪੁਲਿਸ ਜਾਂਚ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਦੀ ਵੀ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਿਛਲੇ ਦਹਾਕੇ ਦੇ ਮੁਕਾਬਲੇ ਸਭ ਤੋਂ ਸਾਫ਼ ਰਹੀ ਦਿੱਲੀ ਦੀ ਹਵਾ-ਸਿਰਸਾ ਅਗਲੀ ਖ਼ਬਰ 20 ਸਾਲਾਂ ਬਾਅਦ ਬਦਲਿਆ ਸੀ.ਆਈ.ਐਸ.ਐਫ. ਦੇ ਜਵਾਨਾਂ ਦੀ ਵਰਦੀ ਦਾ ਡਿਜ਼ਾਇਨ
Ad Position 24