ਨਵੀਂ ਦਿੱਲੀ, 6 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਨਿਊਜ਼ ਪੋਰਟਲ ‘ਨਿਊਜ਼ਕਲਿੱਕ’ ਅਤੇ ਇਸ ਦੇ ਸੰਪਾਦਕ-ਇਨ-ਚੀਫ਼ ਪ੍ਰਬੀਰ ਪੁਰਕਾਇਸਥ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਈ.ਡੀ. ਨੇ ਦਿੱਲੀ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਅਦਾਲਤ ਨੇ ਪੁਰਕਾਇਸਥ ਅਤੇ ਨਿਊਜ਼ਕਲਿੱਕ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਮਾਮਲੇ ਅਤੇ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਦਰਜ ਐਫ.ਆਈ.ਆਰ. ਨੂੰ ਰੱਦ ਕਰ ਦਿੱਤਾ ਸੀ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ।ਸੁਣਵਾਈ ਦੌਰਾਨ ਜਸਟਿਸ ਬਾਗਚੀ ਨੇ ਜ਼ੁਬਾਨੀ ਟਿੱਪਣੀ ਕਰਦਿਆਂ ਕਿਹਾ ਕਿ ‘ਈ.ਡੀ. ਦੀ ਇਹ ਵਿਸ਼ੇਸ਼ ਲੀਵ ਪਟੀਸ਼ਨ ਬਹੁਤੀ ਪ੍ਰਭਾਵਸ਼ਾਲੀ ਜਾਂ ਭਰੋਸੇਯੋਗ ਨਹੀਂ ਲੱਗਦੀ।’ ਹਾਲਾਂਕਿ, ਅਦਾਲਤ ਨੇ ਈ.ਡੀ. ਦੀ ਅਪੀਲ ’ਤੇ ਦੂਜੇ ਪੱਖ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਈ.ਡੀ. ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਦਿੱਲੀ ਪੁਲਿਸ ਵੀ ਹਾਈ ਕੋਰਟ ਵੱਲੋਂ ਮੂਲ ਐਫ.ਆਈ.ਆਰ. ਰੱਦ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਨ ਦੀ ਪ੍ਰਕਿਰਿਆ ਵਿਚ ਹੈ।ਵਧੀਕ ਸਾਲੀਸਿਟਰ ਜਨਰਲ ਐਸ.ਵੀ. ਰਾਜੂ ਦੀ ਗੈਰ-ਹਾਜ਼ਰੀ ਕਾਰਨ ਈ.ਡੀ. ਵਲੋਂ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਜਵਾਬ ਦਾਖ਼ਲ ਕਰਨ ਲਈ 4 ਹਫ਼ਤਿਆਂ ਦਾ ਸਮਾਂ ਦਿੱਤਾ।
ਪ੍ਰਬੀਰ ਪੁਰਕਾਇਸਥ ਖ਼ਿਲਾਫ਼ ਮਾਮਲਾ ਰੱਦ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਈ.ਡੀ. ਦੀ ਪਟੀਸ਼ਨ ’ਤੇ ਨੋਟਿਸ
ਨਵੀਂ ਦਿੱਲੀ, 6 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਨਿਊਜ਼ ਪੋਰਟਲ ‘ਨਿਊਜ਼ਕਲਿੱਕ’ ਅਤੇ ਇਸ ਦੇ ਸੰਪਾਦਕ-ਇਨ-ਚੀਫ਼ ਪ੍ਰਬੀਰ ਪੁਰਕਾਇਸਥ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਈ.ਡੀ. ਨੇ ਦਿੱਲੀ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਅਦਾਲਤ ਨੇ ਪੁਰਕਾਇਸਥ ਅਤੇ ਨਿਊਜ਼ਕਲਿੱਕ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਮਾਮਲੇ ਅਤੇ ਦਿੱਲੀ ਪੁਲਿਸ ਦੀ ...
ਅਜੀਤ ਡੈਸਕ
07-11-2026