06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਰਕਾਰੀ ਯੋਜਨਾਵਾਂ ਦਾ ਫ਼ਾਇਦਾ ਵੋਟਰ ਕਾਰਡ ਨਾਲ ਜੋੜਨ ਪਿੱਛੇ ਡੂੰਘੀ ਸਾਜਿਸ਼-ਰਾਹੁਲ ਗਾਂਧੀ

ਨਵੀਂ ਦਿੱਲੀ, 6 ਨਵੰਬਰ (ਉਪਮਾ ਡਾਗਾ ਪਾਰਥ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ ਦੇ ਉਸ ਐਲਾਨ ’ਤੇ ਸਵਾਲ ਉਠਾਏ, ਜਿਸ ’ਚ ਕਿਹਾ ਗਿਆ ਹੈ ਕਿ ਪੰਚਾਇਤੀ ਰਾਜ ਮੰਤਰਾਲੇ ...

Ad Position 21
No active advertisement
ਅਜੀਤ ਡੈਸਕ 07-11-2026

ਨਵੀਂ ਦਿੱਲੀ, 6 ਨਵੰਬਰ (ਉਪਮਾ ਡਾਗਾ ਪਾਰਥ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ ਦੇ ਉਸ ਐਲਾਨ ’ਤੇ ਸਵਾਲ ਉਠਾਏ, ਜਿਸ ’ਚ ਕਿਹਾ ਗਿਆ ਹੈ ਕਿ ਪੰਚਾਇਤੀ ਰਾਜ ਮੰਤਰਾਲੇ ਦੀਆਂ ਸਮਾਜਿਕ ਭਲਾਈ ਯੋਜਨਾਵਾਂ ਦੇ ਲਾਭਪਾਤਰਾਂ ਦੀ ਪਛਾਣ ਲਈ ਹੁਣ ਆਧਾਰ ਕਾਰਡ ਦੀ ਥਾਂ ’ਤੇ ਵੋਟਰ ਆਈ.ਡੀ. ਕਾਰਡ ਦੀ ਵਰਤੋਂ ਕੀਤੀ ਜਾਏਗੀ। ਰਾਹੁਲ ਗਾਂਧੀ ਨੇ ਇਸ ਨੂੰ ਡੂੰਘੀ ਸਾਜਿਸ਼ ਦੱਸਦਿਆਂ ਕਿਹਾ ਕਿ ਇਸ ਨਾਲ ਲੋਕਾਂ ਦੇ ਸਰਕਾਰੀ ਯੋਜਨਾਵਾਂ ਦਾ ਫ਼ਾਇਦਾ ਪਾਉਣ ਦੇ ਅਧਿਕਾਰ ’ਤੇ ਅਸਰ ਪੈ ਸਕਦਾ ਹੈ। ਰਾਹੁਲ ਨੇ ਕਿਹਾ ਕਿ ਇਹ ਸਿਰਫ਼ ਵੋਟਾਂ ਦੀ ਚੋਰੀ ਨਹੀਂ, ਬਲਕਿ ਅਧਿਕਾਰਾਂ ਦੀ ਚੋਰੀ ਹੈ। ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਦਾਅਵਾ ਕੀਤਾ ਕਿ ਇਹ ਐਲਾਨ ਵਿਸ਼ੇਸ਼ ਵਿਆਪਕ ਮੁੜ ਨਿਰੀਖਣ (ਐਸ.ਆਈ.ਆਰ.) ਤਹਿਤ ਵੋਟਰ ਸੂਚੀ ਤੋਂ ਨਾਂਅ ਹਟਾਉਣ ਦੀ ਵੱਡੀ ਕੋਸ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ’ਚ ਸਭ ਤੋਂ ਵੱਧ ਉਨ੍ਹਾਂ ਲੋਕਾਂ ਦੇ ਨਾਂਅ ਹਟਾਏ ਜਾ ਰਹੇ ਹਨ, ਜੋ ਭਾਜਪਾ ਤੋਂ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਮੰਤਰੀ ਦਾ ਐਲਾਨ ਅਤੇ ਐਸ.ਆਈ.ਆਰ. ਦਾ ਅਮਲ ਆਪਸ ’ਚ ਜੁੜਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਇਸ ਨੂੰ ਰੋਕਿਆ ਨਹੀਂ ਗਿਆ ਤਾਂ ਆਉਣ ਵਾਲੇ ਸਮੇਂ ’ਚ ਹੋਰ ਵੀ ਲੋਕਾਂ ਦੇ ਨਾਂਅ ਵੋਟਰ ਸੂਚੀ ਤੋਂ ਹਟਾਏ ਜਾ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਓ.ਬੀ.ਸੀ. ਰਾਖਵੇਂਕਰਨ ਬਾਰੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਅਗਲੀ ਖ਼ਬਰ ਪਟਨਾ ’ਚ ਪੁਲਿਸ ਨਾਲ ਮੁਕਾਬਲੇ ’ਚ 3 ਕਥਿਤ ਦੋਸ਼ੀ ਹਲਾਕ
Ad Position 24