06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਚੋਣ ਕਮਿਸ਼ਨ ਵਲੋਂ ਰਹਿ ਗਏ ਵੋਟਰਾਂ ਨੂੰ ਵੋਟਰ ਸੂਚੀਆਂ ’ਚ ਸ਼ਾਮਿਲ ਹੋਣ ਦਾ ਇਕ ਹੋਰ ਮੌਕਾ

ਨਵੀਂ ਦਿੱਲੀ, 6 ਨਵੰਬਰ (ਏਜੰਸੀ)-ਚੋਣ ਕਮਿਸ਼ਨ ਨੇ ਵਿਸ਼ੇਸ਼ ਵਿਆਪਕ ਸੋਧ (ਐੱਸ.ਆਈ.ਆਰ.) ਦੌਰਾਨ ਸੱਤ ਰਾਜਾਂ ਦੀਆਂ ਡਰਾਫਟ ਵੋਟਰ ਸੂਚੀਆਂ ’ਚੋਂ ਬਾਹਰ ਰਹਿ ਗਏ ਵੋਟਰਾਂ ਨੂੰ ਆਪਣਾ ਨਾਂਅ ਦਰਜ ਕਰਵਾਉਣ ਲਈ ਇਕ ਹੋਰ ਮੌਕਾ ...

Ad Position 21
No active advertisement
ਅਜੀਤ ਡੈਸਕ 07-11-2026

ਨਵੀਂ ਦਿੱਲੀ, 6 ਨਵੰਬਰ (ਏਜੰਸੀ)-ਚੋਣ ਕਮਿਸ਼ਨ ਨੇ ਵਿਸ਼ੇਸ਼ ਵਿਆਪਕ ਸੋਧ (ਐੱਸ.ਆਈ.ਆਰ.) ਦੌਰਾਨ ਸੱਤ ਰਾਜਾਂ ਦੀਆਂ ਡਰਾਫਟ ਵੋਟਰ ਸੂਚੀਆਂ ’ਚੋਂ ਬਾਹਰ ਰਹਿ ਗਏ ਵੋਟਰਾਂ ਨੂੰ ਆਪਣਾ ਨਾਂਅ ਦਰਜ ਕਰਵਾਉਣ ਲਈ ਇਕ ਹੋਰ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਵੋਟਰਾਂ ਨੂੰ ਗੈਰ-ਹਾਜ਼ਰ, ਤਬਦੀਲ ਹੋਏ, ਮ੍ਰਿਤਕ ਜਾਂ ਡੁਪਲੀਕੇਟ (ਏ.ਐੱਸ.ਡੀ.ਡੀ.) ਵਜੋਂ ਦਰਜ ਕੀਤਾ ਗਿਆ ਸੀ। ਇਨ੍ਹਾਂ ਨੂੰ ਗਣਨਾ ਫਾਰਮ ਜਾਰੀ ਕੀਤੇ ਗਏ ਸਨ, ਪਰ ਵਾਪਸ ਪ੍ਰਾਪਤ ਨਾ ਹੋਣ ਕਾਰਨ ਇਨ੍ਹਾਂ ਦੇ ਨਾਂਅ ਡਰਾਫਟ ਵੋਟਰ ਸੂਚੀਆਂ ’ਚ ਸ਼ਾਮਿਲ ਨਹੀਂ ਹੋ ਸਕੇ। ਇਹ ਨਿਰਦੇਸ਼ ਦਿੱਲੀ, ਮਹਾਰਾਸ਼ਟਰ, ਹਰਿਆਣਾ, ਆਂਧਰਾ ਪ੍ਰਦੇਸ਼, ਝਾਰਖੰਡ, ਤੇਲੰਗਾਨਾ ਅਤੇ ਨਾਗਾਲੈਂਡ ’ਤੇ ਲਾਗੂ ਹੋਣਗੇ। ਕਮਿਸ਼ਨ ਨੇ ਅਧਿਕਾਰੀਆਂ ਨੂੰ ਨਿਗਰਾਨੀ ਪ੍ਰਣਾਲੀ ਕਾਇਮ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ, ਤਾਂ ਜੋ ਕੋਈ ਵੀ ਯੋਗ ਵੋਟਰ ਅੰਤਿਮ ਵੋਟਰ ਸੂਚੀ ’ਚ ਨਾਂਅ ਦਰਜ ਕਰਵਾਉਣ ਦੇ ਮੌਕੇ ਤੋਂ ਵਾਂਝਾ ਨਾ ਰਹੇ ਤੇ ਡੁਪਲੀਕੇਟ ਵੋਟਾਂ ਦੀ ਰਜਿਸਟ੍ਰੇਸ਼ਨ ਵੀ ਰੋਕੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਚੀਫ਼ ਜਸਟਿਸ ਨੂੰ ਨਿਸ਼ਾਨਾ ਬਣਾਉਣ ਵਾਲੀ ਪੋਸਟ ਨੂੰ ਲੈ ਕੇ ਕਾਂਗਰਸ ਦੀ ਕੇਰਲ ਇਕਾਈ ਦੇ ਸਾਰੇ ਅਹੁਦੇਦ... ਅਗਲੀ ਖ਼ਬਰ ਕਾਨੂੰਨ ਦੀ ਪੜ੍ਹਾਈ ਲਈ ਉਮਰ ਹੱਦ ਖ਼ਤਮ, ਹੁਣ ਹਰ ਉਮਰ ਦੇ ਉਮੀਦਵਾਰ ਲੈ ਸਕਣਗੇ ਦਾਖ਼ਲਾ
Ad Position 24