11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੀ.ਆਈ.ਐੱਸ.ਸੀ.ਈ. ਵਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

ਸੀ.ਆਈ.ਐੱਸ.ਸੀ.ਈ. ਵਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

Ad Position 21
No active advertisement
ਅਜੀਤ ਡੈਸਕ 11-11-2026

ਨਵੀਂ ਦਿੱਲੀ, 10 ਨਵੰਬਰ (ਏਜੰਸੀ)-ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (ਸੀ.ਆਈ.ਐੱਸ.ਸੀ.ਈ.) ਦੀਆਂ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ, 2027 ਤੋਂ ਸ਼ੁਰੂ ਹੋਣਗੀਆਂ, ਜਦਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 9 ਫਰਵਰੀ ਤੋਂ ਸ਼ੁਰੂ ਹੋਣਗੀਆਂ। ਇਹ ਜਾਣਕਾਰੀ ਕੌਂਸਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੋਸਫ਼ ਇਮੈਨੁਅਲ ਨੇ ਦਿੱਤੀ। ਜਾਣਕਾਰੀ ਅਨੁਸਾਰ ਦਸਵੀਂ ਦੀਆਂ ਪ੍ਰੀਖਿਆਵਾਂ 31 ਮਾਰਚ ਤੱਕ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 8 ਅਪ੍ਰੈਲ, 2027 ਤੱਕ ਚੱਲਣਗੀਆਂ। ਵਿਦਿਆਰਥੀ ਵਿਸ਼ੇ ਅਨੁਸਾਰ ਪ੍ਰੀਖਿਆਵਾਂ ਦੀਆਂ ਤਰੀਕਾਂ ਅਤੇ ਸਮਾਂ-ਸਾਰਣੀ ਕੌਂਸਲ ਦੀ ਅਧਿਕਾਰਤ ਵੈੱਬਸਾਈਟ ’ਤੇ ਦੇਖ ਸਕਦੇ ਹਨ। ਸੀ.ਆਈ.ਐੱਸ.ਸੀ.ਈ. ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ’ਚ ਕੁੱਲ 3,79,980 ਵਿਦਿਆਰਥੀ ਬੈਠਣਗੇ। ਸਾਲ 2027 ਦੀ ਦਸਵੀਂ ਜਮਾਤ ਦੀ ਆਈ.ਸੀ.ਐੱਸ.ਈ. ਪ੍ਰੀਖਿਆ ’ਚ 3,106 ਮਾਨਤਾ ਪ੍ਰਾਪਤ ਸਕੂਲਾਂ ਦੇ ਕਰੀਬ 2.70 ਲੱਖ ਵਿਦਿਆਰਥੀ ਬੈਠਣਗੇ, ਜਦਕਿ ਬਾਰ੍ਹਵੀਂ ਜਮਾਤ ਦੀ ਆਈ.ਐੱਸ.ਸੀ. ਪ੍ਰੀਖਿਆ ’ਚ 1,651 ਸਕੂਲਾਂ ਦੇ 1.1 ਲੱਖ ਤੋਂ ਵੱਧ ਵਿਦਿਆਰਥੀ ਸ਼ਾਮਿਲ ਹੋਣਗੇ। ਦਸਵੀਂ ਦੀ ਪ੍ਰੀਖਿਆ ’ਚ 76 ਵਿਸ਼ਿਆਂ ਜਾਂ ਪ੍ਰਸ਼ਨ ਪੱਤਰਾਂ ਦੀ ਪ੍ਰੀਖਿਆ ਹੋਵੇਗੀ, ਜਦਕਿ ਬਾਰ੍ਹਵੀਂ ਦੀ ਪ੍ਰੀਖਿਆ ’ਚ 60 ਵਿਸ਼ੇ ਸ਼ਾਮਿਲ ਹੋਣਗੇ। ਸਾਲ 2027 ਦੀ ਦਸਵੀਂ ਜਮਾਤ ਦੀ ਆਈ.ਸੀ.ਐੱਸ.ਈ. ਪ੍ਰੀਖਿਆ ਸੋਮਵਾਰ, 15 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਬੁੱਧਵਾਰ, 31 ਮਾਰਚ ਨੂੰ ਸਮਾਪਤ ਹੋਵੇਗੀ। ਇਹ ਪ੍ਰੀਖਿਆ ਭਾਰਤ ਤੇ ਵਿਦੇਸ਼ਾਂ ’ਚ ਕੁੱਲ 2,835 ਪ੍ਰੀਖਿਆ ਕੇਂਦਰਾਂ ’ਤੇ ਕਰਵਾਈ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 600 ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚਾ ਵਿਕਸਿਤ ਅਗਲੀ ਖ਼ਬਰ ਸਾਰੇ ਜ਼ਿਲ੍ਹਿਆਂ ’ਚ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਜਾਂਚ ਕੱਲ੍ਹ ਤੋਂ
Ad Position 24