11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ਸਰਕਾਰ ਵਲੋਂ 600 ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚਾ ਵਿਕਸਿਤ

ਪੰਜਾਬ ਸਰਕਾਰ ਵਲੋਂ 600 ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚਾ ਵਿਕਸਿਤ

Ad Position 21
No active advertisement
ਅਜੀਤ ਡੈਸਕ 11-11-2026

ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖਣ ਲਈ ਮਿਲ ਰਿਹੈ ਬਿਹਤਰੀਨ ਮਾਹੌਲ-ਮੁੱਖ ਮੰਤਰੀ

ਚੰਡੀਗੜ੍ਹ, 10 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਆਪਣੀ ਪ੍ਰਮੁੱਖ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 27 ਅਕਤੂਬਰ ਤੋਂ 14 ਨਵੰਬਰ, 2026 ਤੱਕ ਸੂਬੇ ਭਰ ’ਚ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਸੰਬੰਧੀ ਮੁਹਿੰਮ ਚਲਾਈ ਗਈ, ਜੋ ਸੂਬੇ ਭਰ ’ਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਨੁਹਾਰ ਬਦਲਣ ’ਚ ਅਹਿਮ ਮੀਲ ਪੱਥਰ ਹੈ। ਭਗਵੰਤ ਮਾਨ ਸਰਕਾਰ ਵਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਵੱਡੇ ਪੱਧਰ ’ਤੇ ਕਦਮ ਚੁੱਕੇ ਗਏ ਹਨ ਤਾਂ ਜੋ ਸਰਕਾਰੀ ਸਕੂਲਾਂ ਨੂੰ ਆਧੁਨਿਕ, ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਅਤੇ ਵਿਦਿਆਰਥੀ ਪੱਖੀ ਲਰਨਿੰਗ ਸਥਾਨ ਬਣਾਇਆ ਜਾ ਸਕੇ। ਇਸ ਮੁਹਿੰਮ ਦੇ ਹਿੱਸੇ ਵਜੋਂ ਲਗਭਗ 600 ਸਰਕਾਰੀ ਸਕੂਲਾਂ ’ਚ ਵਿਕਸਿਤ ਕੀਤੇ ਗਏ ਬੁਨਿਆਦੀ ਢਾਂਚੇ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ 2 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਨੂੰ ਅਜਿਹੀਆਂ ਸੰਸਥਾਵਾਂ ’ਚ ਬਦਲਣ ਲਈ ਵਚਨਬੱਧ ਹਾਂ, ਜਿਨ੍ਹਾਂ ’ਤੇ ਬੱਚੇ ਅਤੇ ਮਾਪੇ ਮਾਣ ਕਰ ਸਕਣ। ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਸਕੂਲ ਵਿਦਿਆਰਥੀਆਂ ਨੂੰ ਸਿੱਖਣ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ। ਬੁਨਿਆਦੀ ਢਾਂਚੇ ’ਚ ਕੀਤੇ ਜਾ ਰਹੇ ਇਹ ਸੁਧਾਰ ਉਸੇ ਸੁਪਨੇ ਨੂੰ ਸਾਕਾਰ ਕਰਨ ਵੱਲ ਅਹਿਮ ਕਦਮ ਹੈ। ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਸੰਬੰਧੀ ਕੰਮਾਂ ’ਚ ਵਾਧੂ ਕਲਾਸਰੂਮਾਂ, ਸਾਇੰਸ ਲੈਬਾਂ, ਲਾਇਬ੍ਰੇਰੀਆਂ, ਕਲਾ ਅਤੇ ਸ਼ਿਲਪਕਾਰੀ ਰੂਮ ਅਤੇ ਹੋਰ ਜ਼ਰੂਰੀ ਸਕੂਲੀ ਸਹੂਲਤਾਂ ਦੀ ਉਸਾਰੀ ਅਤੇ ਨਵੀਨੀਕਰਨ ਸ਼ਾਮਿਲ ਹੈ, ਜਿਸ ਦਾ ਉਦੇਸ਼ ਸਿੱਖਿਆ ਤੱਕ ਆਸਾਨ ਪਹੁੰਚ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਸਾਧਾਰਨ ਬੁਨਿਆਦੀ ਢਾਂਚੇ ਤੋਂ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਵੱਲ ਤਬਦੀਲੀ ਨੂੰ ਦਰਸਾਉਂਦੀ ਹੈ, ਜਿਸ ਨਾਲ ਸਿੱਖਣ ਦੇ ਨਤੀਜੇ ਬਿਹਤਰ ਹੁੰਦੇ ਹਨ। ਵਿਕਸਿਤ ਕੀਤੇ ਕਲਾਸਰੂਮ, ਕਾਰਜਸ਼ੀਲ ਲੈਬਾਂ ਅਤੇ ਬਿਹਤਰ ਸਹੂਲਤਾਂ ਸਕੂਲਾਂ ਨੂੰ ਵਧੇਰੇ ਦਿਲਚਸਪ ਅਤੇ ਸਿੱਖਣ ਦੇ ਪ੍ਰਭਾਵਸ਼ਾਲੀ ਵਾਤਾਵਰਨ ਨੂੰ ਯਕੀਨੀ ਬਣਾ ਰਹੀਆਂ ਹਨ। ਵੱਖ-ਵੱਖ ਜ਼ਿਲ੍ਹਿਆਂ ’ਚ ਉਦਘਾਟਨੀ ਸਮਾਗਮ ਸ਼ੁਰੂ ਹੋ ਗਏ ਹਨ, ਜਿਨ੍ਹਾਂ ’ਚ ਕੈਬਨਿਟ ਮੰਤਰੀਆਂ, ਵਿਧਾਇਕਾਂ, ਸਥਾਨਕ ਨੁਮਾਇੰਦਿਆਂ, ਭਾਈਚਾਰਕ ਆਗੂਆਂ, ਸਕੂਲ ਪ੍ਰਬੰਧਨ ਕਮੇਟੀਆਂ ਤੇ ਮਾਪਿਆਂ ਵਲੋਂ ਸਰਗਰਮ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹ ਵਿੱਦਿਅਕ ਤਬਦੀਲੀ ਪੂਰੀ ਤਰ੍ਹਾਂ ਭਾਈਚਾਰੇ ਦੇ ਸਹਿਯੋਗ ਨਾਲ ਸੰਭਵ ਹੋ ਰਹੀ ਹੈ। ਸਕੂਲਾਂ ’ਚ ਸੁਰੱਖਿਅਤ ਅਤੇ ਸਹੂਲਤਾਂ ਨਾਲ ਭਰਪੂਰ ਮਾਹੌਲ ਸਿਰਜ ਕੇ ਸਰਕਾਰ ਵਿਦਿਆਰਥੀਆਂ ਦੀ ਹਾਜ਼ਰੀ, ਉਨ੍ਹਾਂ ਦੀ ਸ਼ਮੂਲੀਅਤ ਅਤੇ ਸਿੱਖਣ ਦੇ ਸਮੁੱਚੇ ਤਜਰਬੇ ਨੂੰ ਬਿਹਤਰ ਬਣਾਏਗੀ। ਮਾਨਸਾ ਦੇ ਜੀ.ਐਸ.ਐਸ.ਐਸ. ਰੰਘੜਿਆਲ ਦੇ ਅਧਿਆਪਕ ਅਮਰਜੀਤ ਸਿੰਘ ਚਾਹਲ ਨੇ ਕਿਹਾ ਕਿ  ‘’ਕਲਾਸਰੂਮਾਂ, ਲੈਬਾਂ ਤੇ ਸਕੂਲਾਂ ’ਚ ਸੁਧਾਰ ਹੋਣ ਨਾਲ ਅਸੀਂ ਪਾਠਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪੜ੍ਹਾਉਣ ਦੇ ਯੋਗ ਹੋਏ ਹਾਂ। ਵਿਦਿਆਰਥੀ ਪੜ੍ਹਾਈ ਵਿੱਚ ਵਧੇਰੇ ਦਿਲਚਸਪੀ ਲੈ ਰਹੇ ਹਨ ਅਤੇ ਅਸੀਂ ਅਧਿਆਪਨ ਤੇ ਸਿੱਖਣ ਦੀ ਪ੍ਰਕਿਰਿਆ ’ਤੇ ਬਿਹਤਰ ਢੰਗ ਨਾਲ ਧਿਆਨ ਕੇਂਦਰਿਤ ਕਰ ਸਕਦੇ ਹਾਂ।ਫਾਜ਼ਿਲਕਾ ਦੇ ਜੀ.ਪੀ.ਐਸ. ਚੰਨਣਵਾਲਾ ਦੇ ਅਧਿਆਪਕ ਲਵਜੀਤ ਗਰੇਵਾਲ ਨੇ ਕਿਹਾ ਕਿ ਬੁਨਿਆਦੀ ਢਾਂਚੇ ’ਚ ਤਬਦੀਲੀ ਸਦਕਾ ਸਕੂਲਾਂ ’ਚ ਬੱਚਿਆਂ ਦੀ ਆਮਦ ਵਧ ਰਹੀ ਹੈ। ਹਾਜ਼ਰੀ ’ਚ ਸੁਧਾਰ ਹੋਇਆ ਹੈ ਤੇ ਬੱਚਿਆਂ ਲਈ ਸਿੱਖਣ ਵਾਸਤੇ ਵਧੇਰੇ ਸਕਾਰਾਤਮਕ ਮਾਹੌਲ ਸਿਰਜਿਆ ਗਿਆ ਹੈ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਸੁਰੱਖਿਅਤ ਤੇ ਵਿਦਿਆਰਥੀ-ਅਨੁਕੂਲ ਸਿੱਖਣ ਦਾ ਮਾਹੌਲ ਯਕੀਨੀ ਬਣਾਉਂਦੇ ਹੋਏ ਕਲਾਸਰੂਮਾਂ, ਲੈਬਾਂ, ਲਾਇਬ੍ਰੇਰੀਆਂ ਅਤੇ ਹੋਰ ਜ਼ਰੂਰੀ ਸਕੂਲੀ ਸਹੂਲਤਾਂ ਨੂੰ ਵਿਕਸਿਤ ਕਰਨ ’ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖੇਗੀ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਦਿੱਲੀ, ਹਰਿਆਣਾ, ਯੂ.ਪੀ. ਅਤੇ ਰਾਜਸਥਾਨ ਤੋਂ 2 ਹਫ਼ਤਿਆਂ ’ਚ ਮੰਗਿਆ ਜਵਾਬ ਅਗਲੀ ਖ਼ਬਰ ਸੀ.ਆਈ.ਐੱਸ.ਸੀ.ਈ. ਵਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ
Ad Position 24