11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੇਵਾਮੁਕਤ ਅਧਿਕਾਰੀਆਂ ’ਤੇ ਵੀ ਲਾਗੂ ਹੋਣਗੀਆਂ ਚੋਣ ਜ਼ਾਬਤੇ ਦੀਆਂ ਪਾਬੰਦੀਆਂ

ਸੇਵਾਮੁਕਤ ਅਧਿਕਾਰੀਆਂ ’ਤੇ ਵੀ ਲਾਗੂ ਹੋਣਗੀਆਂ ਚੋਣ ਜ਼ਾਬਤੇ ਦੀਆਂ ਪਾਬੰਦੀਆਂ

Ad Position 21
No active advertisement
ਅਜੀਤ ਡੈਸਕ 11-11-2026

ਪੰਜਾਬ ਸਮੇਤ ਚੋਣਾਂ ਵਾਲੇ 5 ਸੂਬਿਆਂ ਨੂੰ ਪੱਤਰ ਜਾਰੀ

ਨਵੀਂ ਦਿੱਲੀ, 10 ਨਵੰਬਰ (ਜਗਤਾਰ ਸਿੰਘ)-ਭਾਰਤੀ ਚੋਣ ਕਮਿਸ਼ਨ ਨੇ 2027 ਦੇ ਸ਼ੁਰੂ ’ਚ ਹੋਣ ਵਾਲੀਆਂ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸੇਵਾਮੁਕਤ ਸਰਕਾਰੀ ਅਧਿਕਾਰੀਆਂ ਅਤੇ ਚੋਣ ਡਿਊਟੀ ਨਾਲ ਜੁੜੇ ਮੁਲਾਜ਼ਮਾਂ ਲਈ ਨਵੇਂ ਅਤੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦਾ ਦਾਇਰਾ ਵਧਾ ਦਿੱਤਾ ਹੈ। ਇਹ ਵਿਧਾਨ ਸਭਾ ਚੋਣਾਂ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ’ਚ ਹੋਣੀਆਂ ਹਨ। ਮੰਗਲਵਾਰ ਨੂੰ ਚੋਣਾਂ ਵਾਲੇ ਇਨ੍ਹਾਂ ਪੰਜਾਂ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਲਿਖੇ ਇਕ ਪੱਤਰ ’ਚ ਚੋਣ ਕਮਿਸ਼ਨ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਤਹਿਤ ਮੌਜੂਦਾ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਹੋਣ ਵਾਲੀਆਂ ਪਾਬੰਦੀਆਂ ਅਤੇ ਮਨਾਹੀਆਂ, ਸੇਵਾ-ਮੁਕਤ ਸਰਕਾਰੀ ਅਧਿਕਾਰੀਆਂ ਅਤੇ ਰਾਜ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਸਰਕਾਰਾਂ ਦੁਆਰਾ ਨਿਯੁਕਤ ਕੀਤੇ ਗਏ ਹੋਰ ਵਿਅਕਤੀਆਂ ’ਤੇ ਵੀ ਲਾਗੂ ਹੋਣਗੀਆਂ। ਪੰਜਾਂ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ ’ਚ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰਾਂ ਵਲੋਂ ਮੁੜ-ਨਿਯੁਕਤ ਕੀਤੇ ਗਏ ਸੇਵਾਮੁਕਤ ਅਧਿਕਾਰੀਆਂ ਨੂੰ ਚੋਣਾਂ ਨਾਲ ਸੰਬੰਧਿਤ ਕਿਸੇ ਵੀ ਸਿੱਧੀ ਡਿਊਟੀ ’ਚ ਤਾਇਨਾਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ, ਕਮਿਸ਼ਨ ਨੇ ‘ਆਦਰਸ਼ ਚੋਣ ਜ਼ਾਬਤੇ’ ਤਹਿਤ ਲਗਾਈਆਂ ਗਈਆਂ ਪਾਬੰਦੀਆਂ ਦਾ ਦਾਇਰਾ ਵਧਾਉਂਦੇ ਹੋਏ, ਇਸ ਵਿਚ ਉਨ੍ਹਾਂ ਸੇਵਾ-ਮੁਕਤ ਸਰਕਾਰੀ ਅਧਿਕਾਰੀਆਂ ਨੂੰ ਵੀ ਸ਼ਾਮਿਲ ਕਰ ਲਿਆ ਹੈ, ਜਿਨ੍ਹਾਂ ਨੂੰ ਰਾਜ ਸਰਕਾਰਾਂ ਦੁਆਰਾ ਨਿਯੁਕਤ ਕੀਤਾ ਗਿਆ ਹੈ। ਕਮਿਸ਼ਨ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੇ ਨਿਯਮ ਉਨ੍ਹਾਂ ਸਾਰੀਆਂ ਸੰਸਥਾਵਾਂ, ਕਮੇਟੀਆਂ, ਨਿਗਮਾਂ, ਕਮਿਸ਼ਨਾਂ ਆਦਿ ’ਤੇ ਲਾਗੂ ਹੁੰਦੇ ਹਨ, ਜਿਨ੍ਹਾਂ ਨੂੰ ਸਰਕਾਰ ਤੋਂ ਪੂਰੀ ਜਾਂ ਅੰਸ਼ਿਕ ਵਿੱਤੀ ਸਹਾਇਤਾ ਮਿਲਦੀ ਹੈ।

Ad Position 22
No active advertisement
ਪਿਛਲੀ ਖ਼ਬਰ ਇਤਿਹਾਸ ਦਾ ਸਭ ਤੋਂ ਦੁਖਦਾਈ ਅਤੇ ਸ਼ਰਮਨਾਕ ਅਧਿਆਇ ਹੈ ’84 ਦੇ ਸਿੱਖ ਵਿਰੋਧੀ ਦੰਗੇ-ਸੋਨੀਆ ਗਾਂਧੀ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਦਿੱਲੀ, ਹਰਿਆਣਾ, ਯੂ.ਪੀ. ਅਤੇ ਰਾਜਸਥਾਨ ਤੋਂ 2 ਹਫ਼ਤਿਆਂ ’ਚ ਮੰਗਿਆ ਜਵਾਬ
Ad Position 24