ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਦੌਰਾਨ ਕੀਤੀ ਚਰਚਾ
ਤਿਰੂਵਨੰਤਪੁਰਮ, 11 ਨਵੰਬਰ (ਪੀ.ਟੀ.ਆਈ.)-ਕੇਰਲ ਦੇ ਮੁੱਖ ਮੰਤਰੀ ਵੀ.ਡੀ. ਸਤੀਸਨ ਨੇ ਬੁੱਧਵਾਰ ਨੂੰ ਇਥੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਦੋਵੇਂ ਮਿਲ ਕੇ ਕੇਂਦਰ ਸਰਕਾਰ ਨੂੰ ਬਿਜਲੀ ਖੇਤਰ ਸੁਧਾਰਾਂ ਨਾਲ ਸੰਬੰਧਿਤ, ਰੋਕੀ ਗਈ ਕਰਜ਼ਾ ਹੱਦ ਨੂੰ ਬਹਾਲ ਕਰਨ ਦੀ ਅਪੀਲ ਕਰਨਗੇ। ਸਤੀਸਨ ਨੇ ‘ਐਕਸ’ ’ਤੇ ਇਕ ਪੋਸਟ ’ਚ ਦੱਸਿਆ ਕਿ ਉਨ੍ਹਾਂ ਅਤੇ ਚੀਮਾ ਨੇ ਆਪਸੀ ਸਹਿਯੋਗ ਦੇ ਮੌਕਿਆਂ ’ਤੇ ਚਰਚਾ ਕੀਤੀ। ਦੋਵਾਂ ਨੇ ਸਹਿਮਤੀ ਪ੍ਰਗਟਾਈ ਕਿ ਉਹ ਕੇਂਦਰ ਸਰਕਾਰ ’ਤੇ ਜ਼ੋਰ ਪਾਉਣਗੇ ਤਾਂ ਜੋ ਬਿਜਲੀ ਖੇਤਰ ਸੁਧਾਰਾਂ ਨਾਲ ਜੁੜੀ 0.5 ਫ਼ੀਸਦੀ ਦੀ ਉਹ ਉਧਾਰ ਸੀਮਾ ਬਹਾਲ ਕੀਤੀ ਜਾ ਸਕੇ, ਜਿਸਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। 15ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਨੂੰ 2021-22 ਤੋਂ 2024-25 ਤੱਕ ਚਾਰ ਸਾਲਾਂ ਲਈ ਸਾਲਾਨਾ ‘ਗ੍ਰਾਸ ਸਟੇਟ ਡੋਮੈਸਟਿਕ ਪ੍ਰੋਡਕਟ’ ਦੇ 0.5 ਫ਼ੀਸਦੀ ਤੱਕ ਵਾਧੂ ਉਧਾਰ ਲੈਣ ਦੀ ਸਹੂਲਤ ਦਿੱਤੀ ਸੀ। 16ਵੇਂ ਵਿੱਤ ਕਮਿਸ਼ਨ ਨੇ ਇਸ ਵਾਧੂ ਉਧਾਰ ਸਹੂਲਤ ਨੂੰ ਨਿਰਧਾਰਤ ਮਿਆਦ ਤੋਂ ਅੱਗੇ ਜਾਰੀ ਰੱਖਣ ਦੀ ਸਿਫ਼ਾਰਸ਼ ਨਹੀਂ ਕੀਤੀ ਅਤੇ ਕੇਂਦਰ ਸਰਕਾਰ ਨੇ ਇਸ ਸਿਫ਼ਾਰਸ਼ ਨੂੰ ਸਵੀਕਾਰ ਕਰ ਲਿਆ।