12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਹਾਈ ਕੋਰਟ ਸਖ਼ਤ

ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਹਾਈ ਕੋਰਟ ਸਖ਼ਤ

Ad Position 21
No active advertisement
ਅਜੀਤ ਡੈਸਕ 13-11-2026

ਕੇਂਦਰ ਸਰਕਾਰ ਤੋਂ ਪੁੱਛਿਆ- ਮੁੱਖ ਚੋਣ ਕਮਿਸ਼ਨਰ ਵਜੋਂ ਕਿਸ ਦੀ ਹੋਵੇਗੀ ਨਿਯੁਕਤੀ? 

ਕੇਂਦਰ ਨੇ ਮੰਗਿਆ ਦੋ ਹਫ਼ਤਿਆਂ ਦਾ ਸਮਾਂ, ਹਾਈ ਕੋਰਟ ਨੇ ਦਿੱਤਾ ਆਖ਼ਰੀ ਮੌਕਾ

ਚੰਡੀਗੜ੍ਹ, 12 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੀ ਉਡੀਕ ਕਰ ਰਹੇ ਵੋਟਰਾਂ ਨੂੰ ਫਿਲਹਾਲ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਚੋਣ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਸਭ ਤੋਂ ਅਹਿਮ ਜ਼ਿੰਮੇਵਾਰੀ ਨਿਭਾਉਣ ਵਾਲੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਮੁੜ ਉੱਠਿਆ ਹੈ। ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਸਪੱਸ਼ਟ ਤੌਰ ’ਤੇ ਪੁੱਛਿਆ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਨਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਕਿਸ ਵਿਅਕਤੀ ਦੀ ਨਿਯੁਕਤੀ ਕੀਤੀ ਜਾ ਰਹੀ ਹੈ? ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਣ ਅਤੇ ਨਿਯੁਕਤੀ ਸੰਬੰਧੀ ਜਾਣਕਾਰੀ ਦੇਣ ਲਈ ਦੋ ਹਫ਼ਤਿਆਂ ਦਾ ਹੋਰ ਸਮਾਂ ਮੰਗਿਆ। ਇਸ ’ਤੇ ਹਾਈ ਕੋਰਟ ਨੇ ਸੁਣਵਾਈ ਅੱਗੇ ਪਾ ਦਿੱਤੀ, ਪਰ ਨਾਲ ਹੀ ਕੇਂਦਰ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਇਹ ਜਵਾਬ ਦਾਖ਼ਲ ਕਰਨ ਦਾ ਆਖ਼ਰੀ ਮੌਕਾ ਹੋਵੇਗਾ। ਅਦਾਲਤ ਨੇ ਅਗਲੀ ਸੁਣਵਾਈ ਤੋਂ ਪਹਿਲਾਂ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਬਾਰੇ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਹਾਈ ਕੋਰਟ ’ਚ ਕਈ ਪਟੀਸ਼ਨਾਂ ਵਿਚਾਰ ਅਧੀਨ ਹਨ। ਇਨ੍ਹਾਂ ਪਟੀਸ਼ਨਾਂ ਰਾਹੀਂ ਚੋਣ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜ੍ਹਨ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਯਕੀਨੀ ਬਣਾਉਣ ਦਾ ਮੁੱਦਾ ਉਠਾਇਆ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਹੋ ਚੁੱਕੀਆਂ ਹਨ, ਪਰ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਖ਼ਾਲੀ ਹੋਣ ਕਾਰਨ ਅਗਲੀ ਚੋਣ ਪ੍ਰਕਿਰਿਆ ਅੱਗੇ ਨਹੀਂ ਵਧ ਰਹੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਸੇਵਾਮੁਕਤ ਜੱਜ ਐੱਸ.ਐੱਸ. ਸਾਰੋਂ ਨੂੰ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋਣ ਬਾਅਦ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ ਲਟਕ ਗਿਆ। ਇਸ ਤੋਂ ਬਾਅਦ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਕਿ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਸਭ ਤੋਂ ਪਹਿਲਾਂ ਇਸ ਅਹੁਦੇ ’ਤੇ ਨਵੀਂ ਨਿਯੁਕਤੀ ਕੀਤੀ ਜਾਵੇ।
ਚੋਣ ਪ੍ਰਕਿਰਿਆ ਅੱਗੇ ਵਧਾਉਣ ਲਈ ਨਿਯੁਕਤੀ ਅਹਿਮ
ਇਸ ਮਾਮਲੇ ’ਚ 30 ਸਤੰਬਰ ਨੂੰ ਹੋਈ ਸੁਣਵਾਈ ਦੌਰਾਨ ਵੀ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਅਦਾਲਤ ਨੂੰ ਦੱਸੇ ਕਿ ਸ਼੍ਰੋਮਣੀ ਕਮੇਟੀ ਚੋਣਾਂ ਲਈ ਨਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਕਿਸ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੂੰ ਅੱਜ ਦੀ ਸੁਣਵਾਈ ਦੌਰਾਨ ਇਸ ਸੰਬੰਧੀ ਆਪਣਾ ਜਵਾਬ ਦੇਣਾ ਸੀ, ਪਰ ਸਰਕਾਰ ਵਲੋਂ ਦੋ ਹਫ਼ਤਿਆਂ ਦਾ ਹੋਰ ਸਮਾਂ ਮੰਗ ਲਿਆ ਗਿਆ। ਹੁਣ ਸਾਰੀਆਂ ਧਿਰਾਂ ਦੀਆਂ ਨਜ਼ਰਾਂ ਕੇਂਦਰ ਸਰਕਾਰ ਦੇ ਅਗਲੇ ਜਵਾਬ ’ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਚੋਣਾਂ ਦੀ ਰੁਕੀ ਹੋਈ ਪ੍ਰਕਿਰਿਆ ਅੱਗੇ ਵਧਣ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਬਾਰਾਮੁਲਾ ਦੇ ਜੰਗਲਾਂ ’ਚੋਂ 2 ਗ੍ਰਨੇਡ ਸਮੇਤ ਸ਼ੱਕੀ ਵਿਅਕਤੀ ਕਾਬੂ ਅਗਲੀ ਖ਼ਬਰ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ’ਚ ਸਾਬਕਾ ਐੱਸ. ਐੱਸ. ਪੀ. ਨੂੰ 5 ਸਾਲ ਸਖ਼ਤ ਕੈਦ ਦੀ ਸਜ਼ਾ
Ad Position 24