12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਝੋਨਾ ਵੇਚਣ ਲਈ ਕਿਸਾਨਾਂ ਨੂੰ ਕਰਨਾ ਪੈ ਸਕਦੈ ਹੋਰ ਇੰਤਜ਼ਾਰ

ਝੋਨਾ ਵੇਚਣ ਲਈ ਕਿਸਾਨਾਂ ਨੂੰ ਕਰਨਾ ਪੈ ਸਕਦੈ ਹੋਰ ਇੰਤਜ਼ਾਰ

Ad Position 21
No active advertisement
ਅਜੀਤ ਡੈਸਕ 13-11-2026

ਮੂਣਕ (ਸੰਗਰੂਰ), 12 ਨਵੰਬਰ (ਕੇਵਲ ਸਿੰਗਲਾ)-ਪੰਜਾਬ ਵਿਚ ਝੋਨੇ ਦੀ ਬੰਪਰ ਪੈਦਾਵਾਰ ਕਾਰਨ ਖ਼ਰੀਦ ਦਾ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ । ਕੇਂਦਰ ਸਰਕਾਰ ਵਲੋਂ ਸੂਬੇ ਲਈ ਤੈਅ ਕੀਤਾ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਲਗਪਗ ਪੂਰਾ ਹੋਣ ਕੰਢੇ ਹੈ, ਜਦੋਂਕਿ ਮਾਲਵਾ ਖੇਤਰ ਦੀਆਂ ਕਈ ਮੰਡੀਆਂ ਵਿਚ ਅਜੇ ਵੀ ਝੋਨੇ ਦੀ ਆਮਦ ਜਾਰੀ ਹੈ । ਅਜਿਹੇ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ । ਖ਼ਰੀਦ ਕੇਂਦਰਾਂ ਦੇ ਨਿਰਧਾਰਤ ਟੀਚੇ ਪੂਰੇ ਹੋਣ ਕਾਰਨ ਕਈ ਥਾਵਾਂ ’ਤੇ ਖ਼ਰੀਦ ਏਜੰਸੀਆਂ ਵਲੋਂ ਨਵੀਂ ਖ਼ਰੀਦ ਕਰਨ ਵਿਚ ਅਸਮਰਥਾ ਪ੍ਰਗਟਾਈ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਵਿਚ ਰੋਸ ਵਧ ਰਿਹਾ ਹੈ । ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਨੁਸਾਰ ਖੇਤੀਬਾੜੀ ਵਿਭਾਗ ਦੇ ਅਨੁਮਾਨ ਮੁਤਾਬਿਕ ਇਸ ਵਾਰ ਝੋਨੇ ਦੀ ਆਮਦ 200 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਸਕਦੀ ਹੈ । ਇਸ ਲਈ ਕੇਂਦਰ ਤੋਂ ਵਾਧੂ ਖ਼ਰੀਦ ਦੀ ਪ੍ਰਵਾਨਗੀ ਦੇ ਨਾਲ ਵਾਧੂ ਕੈਸ਼ ਕ੍ਰੈਡਿਟ ਲਿਮਟ ਵੀ ਲੈਣੀ ਪਵੇਗੀ । ਹੁਣ ਕਿਸਾਨਾਂ ਦੀਆਂ ਨਜ਼ਰਾਂ ਕੇਂਦਰ ਸਰਕਾਰ ਦੇ ਫ਼ੈਸਲੇ ’ਤੇ ਟਿਕੀਆਂ ਹੋਈਆਂ ਹਨ। 

Ad Position 22
No active advertisement
ਪਿਛਲੀ ਖ਼ਬਰ 20 ਲੱਖ ਮੀਟ੍ਰਿਕ ਟਨ ਵਾਧੂ ਝੋਨੇ ਦੀ ਖ਼ਰੀਦ ਦਾ ਸਵਾਲ, ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਚੁਕਾਈ ਦੇ ਪ੍ਰਬੰਧ ਠੱਪ, ਸਵਾ ਲੱਖ ਕੁਇੰਟਲ ਝੋਨਾ ਮੰਡੀ ਦੇ ਫੜ੍ਹਾਂ ’ਤੇ
Ad Position 24