14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

‘ਭਾਰਤ-ਅਮਰੀਕਾ ਵਪਾਰ ਸਮਝੌਤਾ ਜਲਦ’

ਨਵੀਂ ਦਿੱਲੀ, 14 ਨਵੰਬਰ (ਪੀ.ਟੀ.ਆਈ.)- ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਨੇ ਪ੍ਰਸਤਾਵਿਤ ਵਪਾਰ ਸਮਝੌਤੇ ਨਾਲ ਸੰਬੰਧਿਤ ਜ਼ਿਆਦਾਤਰ ਮੁੱਦਿਆਂ ਨੂੰ ਸੁਲਝਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਜਲਦੀ ਨੇਪਰੇ ਚੜ੍ਹ ਸਕਦਾ ਹੈ ਕਿਉਂਕਿ ਬਾਕੀ ਬਚੇ ਮੁੱਦਿਆਂ ਨੂੰ ਹੱਲ ਕਰਨ ਲਈ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀ-20 ਸੰਮੇਲਨ ਲਈ ਅਮਰੀਕਾ ਦੇ ਸੰਭਾਵਿਤ ਦੌਰੇ ਤੋਂ ਇੱਕ ਮਹੀਨਾ ਪਹਿਲਾਂ ਆਈ ਹੈ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਮੋਦੀ...

Ad Position 21
No active advertisement
ਅਜੀਤ ਡੈਸਕ 15-11-2026

ਨਵੀਂ ਦਿੱਲੀ, 14 ਨਵੰਬਰ (ਪੀ.ਟੀ.ਆਈ.)- ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਨੇ ਪ੍ਰਸਤਾਵਿਤ ਵਪਾਰ ਸਮਝੌਤੇ ਨਾਲ ਸੰਬੰਧਿਤ ਜ਼ਿਆਦਾਤਰ ਮੁੱਦਿਆਂ ਨੂੰ ਸੁਲਝਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਜਲਦੀ ਨੇਪਰੇ ਚੜ੍ਹ ਸਕਦਾ ਹੈ ਕਿਉਂਕਿ ਬਾਕੀ ਬਚੇ ਮੁੱਦਿਆਂ ਨੂੰ ਹੱਲ ਕਰਨ ਲਈ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀ-20 ਸੰਮੇਲਨ ਲਈ ਅਮਰੀਕਾ ਦੇ ਸੰਭਾਵਿਤ ਦੌਰੇ ਤੋਂ ਇੱਕ ਮਹੀਨਾ ਪਹਿਲਾਂ ਆਈ ਹੈ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਮੁਲਾਕਾਤ ਹੋ ਸਕਦੀ ਹੈ, ਜਿਸ ਵਿਚ ਦੁਵੱਲੇ ਸਬੰਧਾਂ ਦੀ ਦਿਸ਼ਾ ਅਤੇ ਵਪਾਰ ਸਮਝੌਤੇ ‘ਤੇ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਹੁਣ ‘ਅੰਤਿਮ ਪੜਾਅ’ ’ਤੇ ਪਹੁੰਚ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਕੀ ਬਚੇ ਕਈ ਮੁੱਦੇ ਸਾਡੇ ਪਾਸੇ ਤੋਂ ਨਹੀਂ ਹਨ, ਸਗੋਂ ਅਮਰੀਕੀ ਪਾਸੇ ਤੋਂ ਵਧੇਰੇ ਬਦਲਾਅ ਆਏ ਹਨ।ਸਾਨੂੰ ਪੂਰੀ ਉਮੀਦ ਹੈ ਅਤੇ ਕਈ ਪੱਖਾਂ ਤੋਂ ਇਹ ਮੰਨਿਆ ਜਾ ਸਕਦਾ ਹੈ ਕਿ ਅਸੀਂ ਆਖਰੀ ਪੜਾਅ ‘ਤੇ ਹਾਂ। ਅਜਿਹੀਆਂ ਚਰਚਾਵਾਂ ਹਨ ਕਿ 14 ਅਤੇ 15 ਦਸੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟਰੰਪ ਵਿਚਕਾਰ ਗੱਲਬਾਤ ਤੋਂ ਬਾਅਦ ਭਾਰਤ ਅਤੇ ਅਮਰੀਕਾ ਵਪਾਰ ਸਮਝੌਤੇ ਦਾ ਐਲਾਨ ਕਰ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਅੰਡਰ-19 ਏਸ਼ੀਆ ਕੱਪ: ਭਾਰਤ 9ਵੀਂ ਵਾਰ ਬਣਿਆ ਚੈਂਪੀਅਨ ਅਗਲੀ ਖ਼ਬਰ ਸੀ.ਬੀ.ਆਈ. ਵਲੋਂ ਪੰਜਾਬ ਸਮੇਤ 6 ਸੂਬਿਆਂ ’ਚ ਛਾਪੇ
Ad Position 24