15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਫਾਰਮ-6 ਭਰਨ ਵਾਲੇ ਪਹਿਲਾਂ ਤੋਂ ਦਰਜ ਵੋਟਰਾਂ ਵਿਰੁੱਧ ਮੁਕੱਦਮਾ ਨਹੀਂ ਹੋਵੇਗਾ-ਚੋਣ ਕਮਿਸ਼ਨ

ਫਾਰਮ-6 ਭਰਨ ਵਾਲੇ ਪਹਿਲਾਂ ਤੋਂ ਦਰਜ ਵੋਟਰਾਂ ਵਿਰੁੱਧ ਮੁਕੱਦਮਾ ਨਹੀਂ ਹੋਵੇਗਾ-ਚੋਣ ਕਮਿਸ਼ਨ

Ad Position 21
No active advertisement
ਅਜੀਤ ਡੈਸਕ 16-11-2026


ਨਵੀਂ ਦਿੱਲੀ, 15 ਨਵੰਬਰ (ਏਜੰਸੀ)-ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਐੱਸ.ਆਈ.ਆਰ. ਦੌਰਾਨ ਡਰਾਫਟ ਵੋਟਰ ਸੂਚੀ ’ਚੋਂ ਨਾਂਅ ਗਾਇਬ ਹੋਣ ਵਾਲੇ ਪਹਿਲਾਂ ਤੋਂ ਦਰਜ ਵੋਟਰ ਫਾਰਮ-6 ਭਰ ਕੇ ਮੁੜ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸਿਰਫ਼ ਪਹਿਲਾਂ ਵੋਟਰ ਹੋਣ ਦੇ ਆਧਾਰ ’ਤੇ ਉਨ੍ਹਾਂ ਵਿਰੁੱਧ ਕੋਈ ਮੁਕੱਦਮਾ ਨਹੀਂ ਚਲਾਇਆ ਜਾਵੇਗਾ। ਇਹ ਛੋਟ ਉਨ੍ਹਾਂ ਨੂੰ ਮਿਲੇਗੀ, ਜਿਨ੍ਹਾਂ ਦਾ ਨਾਂਅ ਕਿਸੇ ਹੋਰ ਲੋਕ ਸਭਾ ਜਾਂ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ’ਚ ਦਰਜ ਨਹੀਂ ਹੈ। ਸੁਪਰੀਮ ਕੋਰਟ ’ਚ ਦਾਇਰ ਹਲਫ਼ਨਾਮੇ ’ਚ ਕਮਿਸ਼ਨ ਨੇ ਦੱਸਿਆ ਕਿ ਸੂਬਿਆਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਇਸ ਸੰਬੰਧੀ ਸਥਾਨਕ ਭਾਸ਼ਾਵਾਂ ’ਚ ਪ੍ਰਚਾਰ ਕਰਨ ਲਈ ਕਿਹਾ ਗਿਆ ਹੈ। ਕਮਿਸ਼ਨ ਨੇ ਇਹ ਵੀ ਕਿਹਾ ਕਿ ਵੋਟਰ ਆਪਣਾ ਸਵੈ ਗਣਨਾ (ਐਨੂਮਰੇਸ਼ਨ) ਫਾਰਮ ਈ.ਆਰ.ਓ., ਏ. ਈ. ਆਰ. ਓ. ਜਾਂ ਬੀ.ਐੱਲ.ਓ. ਕੋਲ ਜਮ੍ਹਾਂ ਕਰਵਾ ਸਕਦੇ ਹਨ। ਪਰਿਵਾਰਕ ਮੈਂਬਰਾਂ ਰਾਹੀਂ ਤੇ ਈ.ਸੀ.ਆਈ. ਨੈੱਟ ’ਤੇ ਈ-ਸਾਈਨ ਨਾਲ ਆਨਲਾਈਨ ਫਾਰਮ ਜਮ੍ਹਾਂ ਕਰਵਾਉਣ ਦੀ ਸਹੂਲਤ ਵੀ ਹੋਵੇਗੀ। ਕਮਿਸ਼ਨ ਅਨੁਸਾਰ ਯੋਗ ਵੋਟਰਾਂ ਨੂੰ ਅੰਤਿਮ ਸੂਚੀ ’ਚ ਨਾਂਅ ਦਰਜ ਕਰਵਾਉਣ ਦਾ ਮੌਕਾ ਦਿੱਤਾ ਜਾਵੇਗਾ ਤੇ ਦੋਹਰੀ ਰਜਿਸਟ੍ਰੇਸ਼ਨ ਰੋਕਣ ਦਾ ਵੀ ਧਿਆਨ ਰੱਖਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਫਗਵਾਡ਼ਾ ਖੰਡ ਮਿੱਲ ਕੀਤੀ ਸੀਲ ਅਗਲੀ ਖ਼ਬਰ ਪੰਜਾਬ ’ਚ ਝੋਨੇ ਦੀ ਖ਼ਰੀਦ ਦਾ ਸੰਕਟ ਹੋਇਆ ਡੂੰਘਾ
Ad Position 24