15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮੁੱਖ ਮੰਤਰੀ ਵਲੋਂ ਬੱਸ ਹਾਦਸੇ ਦੇ ਜ਼ਖ਼ਮੀਆਂ ਨਾਲ ਮੁਲਾਕਾਤ

ਮੁੱਖ ਮੰਤਰੀ ਵਲੋਂ ਬੱਸ ਹਾਦਸੇ ਦੇ ਜ਼ਖ਼ਮੀਆਂ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 16-11-2026

ਰਾਜੇਸ਼ ਕੁਮਾਰ ਸ਼ਰਮਾ
ਅੰਮ੍ਰਿਤਸਰ, 15 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਬੱਸਾਂ ਨਾਲ ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਨਾਲ ਅੱਜ ਮੁਲਾਕਾਤ ਕੀਤੀ ਅਤੇ ਇਸ ਦੁਰਘਟਨਾ ’ਚ ਕੀਮਤੀ ਜਾਨਾਂ ਚਲੇ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਦਸੇ ’ਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਦਾ ਬਿਹਤਰ ਡਾਕਟਰੀ ਇਲਾਜ ਵੀ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਬੀਤੇ ਕੱਲ੍ਹ ਨੌਸ਼ਹਿਰਾ ਪੰਨੂਆਂ ਨੇੜੇ ਵਾਪਰੇ ਬੱਸ ਹਾਦਸੇ ’ਚ ਜ਼ਖ਼ਮੀ ਹੋਏ ਸ਼ਰਧਾਲੂਆਂ ਦਾ ਹਾਲ-ਚਾਲ ਜਾਨਣ ਲਈ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਜ਼ਖ਼ਮੀਆਂ ਨੂੰ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਇਲਾਜ ਮੁਫ਼ਤ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਹਾਦਸੇ ’ਚ 11 ਵਿਅਕਤੀ ਜ਼ਖ਼ਮੀ ਹੋਏ ਹਨ, ਜਦਕਿ ਚਾਰ ਸ਼ਰਧਾਲੂਆਂ ਤੇ ਇਕ ਮੋਟਰਸਾਈਕਲ ਸਵਾਰ ਦੀ ਦੁਖਦਾਈ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਇਕ ਘਟਨਾ ਹੈ। ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪੀੜਤ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ’ਚ ਬਲ ਬਖਸ਼ਣ ਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਰੋਜ਼ 70 ਤੋਂ ਵੱਧ ਬੱਸਾਂ ਚੱਲਦੀਆਂ ਹਨ, ਜਿਸ ਨਾਲ ਰੋਜ਼ਾਨਾ 3,000 ਤੋਂ ਵੱਧ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਮਿਲਦੀ ਹੈ। ਹਜ਼ਾਰਾਂ ਯਾਤਰਾਵਾਂ ਸਫਲਤਾਪੂਰਵਕ ਪੂਰੀਆਂ ਹੋ ਚੁੱਕੀਆਂ ਹਨ ਤੇ ਇਨ੍ਹਾਂ ਯਾਤਰਾਵਾਂ ਦੌਰਾਨ ਕਦੇ ਵੀ ਅਜਿਹੀ ਕੋਈ ਅਣਹੋਣੀ ਘਟਨਾ ਨਹੀਂ ਵਾਪਰੀ। ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਨੂੰ ਇਸ ਦੁਖਾਂਤ ’ਤੇ ਸਿਆਸਤ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੰਦਭਾਗੇ ਹਾਦਸਿਆਂ ਨੂੰ ਸਿਆਸੀ ਵਿਵਾਦ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਸਰਕਾਰ ਦੀ ਕਿਸੇ ਕਮੀ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਪੰਜਾਬ ਸਰਕਾਰ ਹਰ ਨਾਗਰਿਕ ਦੀ ਸੁਰੱਖਿਆ ਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਇਕ ਵਾਰ ਫਿਰ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਮੁਸ਼ਕਿਲ ਸਮੇਂ ’ਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮਿਲਣਾ ਯਕੀਨੀ ਬਣਾਏਗੀ। 

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਰੇਲਵੇ ਟਰੈਕ ਧਮਾਕਾ ਮਾਮਲੇ ਦੀਆਂ ਤਾਰਾਂ ਪੰਜਾਬ ਨਾਲ ਜੁੜੀਆਂ ਅਗਲੀ ਖ਼ਬਰ ਯੂ.ਏ.ਈ. ’ਚ ਸੜਕ ਹਾਦਸਾ-4 ਭਾਰਤੀਆਂ ਸਮੇਤ 14 ਦੀ ਮੌਤ
Ad Position 24